ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਗੁੰਡਾਗਰਦੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਪੰਜਾਬ ਵਿੱਚ ਇਸ ਸਮੇਂ ਕਾਨੂੰਨ ਵਿਵਸਥਾ ਡਗ ਮੰਗਾਉਦੀ ਦੀ ਨਜ਼ਰ ਆ ਰਹੀ ਹੈ ਤੇ ਪੰਜਾਬ ਵਿੱਚ ਕਿਸੇ ਨੂੰ ਵੀ ਕਾਨੂੰਨ ਦਾ ਡਰ ਖੌਫ ਨਜ਼ਰ ਨਹੀਂ ਆ ਰਿਹਾ ਹੁਣ ਇੱਕ ਹੋਰ ਮਾਮਲਾ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਭੈਣੀ ਤੋਂ ਸਾਹਮਣੇ ਆਇਆ ਹੈ, ਜਿੱਥੇ ਬੱਚਿਆਂ ਦੇ ਵਿਵਾਦਾਂ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਬੱਚਿਆਂ ਦੀ ਲੜਾਈ ਨੇ ਖੂਨੀ ਮਾਹੌਲ ਅਪਣਾ ਲਿਆ। ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ 'ਤੇ ਗੋਲੀਆਂ ਚਲਾਈਆਂ ਗਈਆਂ।
ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਦੋ ਧਿਰਾਂ 'ਚ ਚੱਲੀਆਂ ਗੋਲੀਆਂ, ਬੱਚੀ ਸਮੇਤ 2 ਲੋਕ ਜਖ਼ਮੀ ਅਤੇ 1 ਦੀ ਹੋਈ ਮੌਤ, ਮੌਕੇ ਦੀ ਵੀਡੀਓ ਆਈ ਸਾਹਮਣੇ - Shots fired in two parties - SHOTS FIRED IN TWO PARTIES
Shots fired in two parties: ਅੰਮ੍ਰਿਤਸਰ ਦੇ ਪਿੰਡ ਬਾਸਰਕੇ ਭੈਣੀ ਵਿੱਚ ਬੱਚਿਆਂ ਦੇ ਵਿਵਾਦ ਨੂੰ ਲੈਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ ਹੋ ਗਈਆਂ। ਦੋਵੇਂ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ। ਝਗੜੇ ਦੌਰਾਨ ਦੋ ਜਖ਼ਮੀ ਅਤੇ ਇੱਕ ਦੀ ਮੌਤ ਹੋ ਗਈ ਹੈ।
Published : Aug 20, 2024, 6:02 PM IST
ਝਗੜੇ ਦੌਰਾਨ ਇੱਕ ਦੀ ਮੌਤ:ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਪਰਿਵਾਰ ਨੇ ਦੱਸਿਆ ਕਿ ਬੀਤੀ ਰਾਤ ਬੱਚਿਆਂ ਦੀ ਆਪਸ ਵਿੱਚ ਲੜਾਈ ਹੋਈ ਸੀ, ਜਿਸ ਤੋਂ ਬਾਅਦ ਇਹ ਲੜਾਈ ਸਿਆਣਿਆਂ ਤੱਕ ਪਹੁੰਚ ਗਈ ਅਤੇ ਗੋਲੀਆਂ ਤੱਕ ਚਲਾਈਆਂ ਗਈਆਂ। ਪਰਿਵਾਰ ਨੇ ਦੱਸਿਆ ਕਿ ਛੋਟੇ ਬੱਚਿਆਂ ਦਾ ਆਪਸ ਵਿੱਚ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਇੱਕ ਵਿਅਕਤੀ ਪਿਸਤੌਲ ਦੀ ਨੋਕ 'ਤੇ ਉਹਨਾਂ ਨੂੰ ਡਰਾ ਧਮਕਾ ਰਿਹਾ ਸੀ ਜਦਕਿ ਉਹਨਾਂ ਨੇ ਉਸਦਾ ਪਸਤੌਲ ਖੋ ਲਿਆ, ਜਿਸ ਤੋਂ ਬਾਅਦ ਆਰੋਪੀਆਂ ਵੱਲੋਂ 10-15 ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਉਹਨਾਂ ਦੇ ਘਰ ਉੱਪਰ ਹਮਲਾ ਕਰ ਦਿੱਤਾ ਅਤੇ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਇੱਕ ਔਰਤ ਅਤੇ ਬੱਚੀ ਸਮੇਤ ਦੋ ਲੋਕ ਜ਼ਖਮੀ ਹੋਏ ਹਨ। ਇੱਕ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਪੀੜਿਤ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਅਤੇ ਆਰੋਪੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
- ਪੂਰੇ ਭਾਰਤ ਦੀ ਸਾਈਕਲ ਯਾਤਰਾ ਕਰਨ ਨਿਕਲੇ ਦੋ ਨੌਜਵਾਨ, ਇੱਕ ਹੈ ਸਿੱਕਮ ਦਾ ਤੇ ਇੱਕ ਬਿਹਾਰ ਦਾ - Amritsar News
- ਅੰਮ੍ਰਿਤਸਰ ਤੋਂ ਰੇਲਵੇ ਸਟੇਸ਼ਨ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ ਕਿਸਾਨਾਂ ਦਾ ਨੌਵਾਂ ਜੱਥਾ - Amritsar News
- ਲੁਧਿਆਣਾ ਪੁਲਿਸ ਨੂੰ ਚੁਣੌਤੀ ਦੇਣ ਵਾਲਾ ਗੈਂਗਸਟਰ ਸਾਗਰ ਨਿਊਟਨ ਗ੍ਰਿਫ਼ਤਾਰ, ਯੂਪੀ ਤੋਂ ਪੁਲਿਸ ਨੇ ਕੀਤਾ ਕਾਬੂ - Gangster Sagar Newton arrested
ਦੂਜੇ ਪਾਸੇ ਇਸ ਮਾਮਲੇ ਚ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਲੜਾਈ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਵਿੱਚ ਇੱਕ ਦੀ ਮੌਤ ਅਤੇ ਦੋ ਲੋਕ ਜ਼ਖਮੀ ਹੋਏ ਹਨ। ਫਿਲਹਾਲ ਪੁਲਿਸ ਵੱਲੋਂ ਇੱਕ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿੱਤਾ ਹੈ ਤੇ ਬਾਕੀਆਂ ਨੂੰ ਵੀ ਪੁਲਿਸ ਜਲਦ ਗ੍ਰਿਫਤਾਰ ਕਰ ਲਵੇਗੀ।