ਅੰਮ੍ਰਿਤਸਰ :ਬਿਹਾਰ ਅਤੇ ਸਿੱਕਮ ਦੇ ਰਹਿਣ ਵਾਲੇ ਦੋ ਦੋਸਤਾਂ ਵੱਲੋਂ ਪੂਰੇ ਭਾਰਤ ਦੀ ਸਾਈਕਲ ਯਾਤਰਾ ਕੀਤੀ ਜਾ ਰਹੀ ਹੈ। ਇਹ ਸਾਈਕਲ ਯਾਤਰਾ ਬਿਹਾਰ ਦੇ ਰਹਿਣ ਵਾਲੇ ਸੂਰਜ ਕੁਮਾਰ ਵੱਲੋਂ ਸ਼ੁਰੂ ਕੀਤੀ ਗਈ ਹੈ। ਇਸ ਵਿੱਚ ਪੂਰੇ ਭਾਰਤ ਦੀ ਸਾਈਕਲ ਯਾਤਰਾ ਦੌਰਾਨ ਇਹ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਅਸੀਂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਅਤੇ ਫੋਟੋਆਂ ਜਦੋਂ ਵੀ ਕੋਈ ਤਿਉਹਾਰ ਆਉਂਦਾ ਹੈ ਤਾਂ ਨਵੀਆਂ ਖਰੀਦਦੇ ਹਾਂ ਤੇ ਘਰਾਂ ਵਿੱਚ ਪੁਰਾਣੀਆਂ ਮੂਰਤੀਆਂ ਨੂੰ ਘਰੋਂ ਬਾਹਰ ਸੁੱਟ ਦਿੰਦੇ ਹਾਂ। ਜਿਸ ਦੇ ਚਲਦੇ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਅਤੇ ਫੋਟੋਆਂ ਦਾ ਅਪਮਾਨ ਹੁੰਦਾ ਹੈ ਇਸ ਲਈ ਸਾਨੂੰ ਇਸ ਚੀਜ਼ ਨੂੰ ਰੋਕਣਾ ਚਾਹੀਦਾ ਹੈ।
ਗੁਰਦੁਆਰਾ ਕਮੇਟੀ ਵੱਲੋਂ ਮਾਣ ਸਤਿਕਾਰ :ਉੱਥੇ ਹੀ ਸਿੱਕਮ ਦੇ ਰਹਿਣ ਵਾਲੇ ਨੌਜਵਾਨ ਮਿਲਾਨ ਪੇਸ਼ੇ ਵਜੋਂ ਪੱਤਰਕਾਰ ਹਨ। ਸਿੱਕਮ ਦੇ ਪਹਿਲੇ ਨੌਜਵਾਨ ਵਜੋਂ ਪੂਰੇ ਭਾਰਤ ਦੀ ਸਾਈਕਲ ਉੱਪਰ ਯਾਤਰਾ ਕਰ ਰਹੇ ਹਨ ਅਤੇ ਪੂਰੇ ਭਾਰਤ ਦੇ ਜਗ੍ਹਾ-ਜਗ੍ਹਾ ਰੁਕ ਕੇ ਉਥੋਂ ਬਾਰੇ ਜਾਣ ਰਹੇ ਹਨ। ਆਪਣੀ ਸਾਈਕਲ ਯਾਤਰਾ ਦੌਰਾਨ ਇਹ ਦੋ ਨੌਜਵਾਨ ਆਪਣੀ ਸਾਈਕਲ ਯਾਤਰਾ ਦੌਰਾਨ ਅਜਨਾਲਾ ਦੇ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲੇ ਖੂਹ ਪਹੁੰਚੇ। ਜਿੱਥੇ ਉਨ੍ਹਾਂ ਦਾ ਗੁਰਦੁਆਰਾ ਕਮੇਟੀ ਵੱਲੋਂ ਮਾਣ ਸਤਿਕਾਰ ਕੀਤਾ ਗਿਆ।
ਉੱਥੇ ਹੀ ਬਿਹਾਰ ਦੇ ਰਹਿਣ ਵਾਲੇ ਨੌਜਵਾਨ ਸੂਰਜ ਕੁਮਾਰ ਅਤੇ ਸਿੱਕਮ ਦੇ ਰਹਿਣ ਵਾਲੇ ਨੌਜਵਾਨ ਮਿਲਾਨ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਆਪਣੀ ਯਾਤਰਾ ਦੌਰਾਨ ਉਹ ਅਜਨਾਲਾ ਪਹੁੰਚੇ ਹਨ ਅਤੇ ਉਨ੍ਹਾਂ ਦੇ ਰਹਿਣ ਦਾ ਤੇ ਖਾਣ-ਪੀਣ ਦਾ ਬਹੁਤ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਉਨ੍ਹਾਂ ਨੂੰ ਬਹੁਤ ਸਾਰਾ ਮਾਨ ਸਤਿਕਾਰ ਮਿਲਿਆ ਹੈ ਜੋ ਕਿ ਕਿਸੇ ਜਗ੍ਹਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬੀ ਬਹੁਤ ਜਿਆਦਾ ਦਿਲ ਖੋਲ੍ਹ ਕੇ ਉਨ੍ਹਾਂ ਦਾ ਸਵਾਗਤ ਕਰ ਰਹੇ ਹਨ।