ਖੰਨਾ (ਲੁਧਿਆਣਾ) : ਮਾਛੀਵਾੜਾ ਸਾਹਿਬ ਦੇ ਚਰਨ ਕੰਵਲ ਚੌਂਕ ਨੇੜ੍ਹੇ ਸਥਿਤ ਇੱਕ ਕਿਰਾਏ ਦੇ ਮਕਾਨ ਵਿਚ ਰਹਿੰਦੇ ਗੁਰੂਦੇਵ (32) ਨੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦਾ ਕਾਰਨ ਉਧਾਰ ਲਏ ਪੈਸੇ ਨੂੰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
'ਭਦਭਰੇ ਹਲਾਤਾਂ 'ਚ ਕੀਤੀ ਖੁਦਕੁਸ਼ੀ' (ETV BHARAT) ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਗੁਰੂਦੇਵ ਕੱਪੜੇ ਪ੍ਰੈੱਸ ਕਰਨ ਦਾ ਕੰਮ ਕਰਦਾ ਸੀ। ਜਿਸ ਨੇ ਕਰਜ਼ਾ ਲਿਆ ਹੋਇਆ ਹੈ ਪਰ ਕਿਸ਼ਤਾਂ ਮੋੜਨ ਤੋਂ ਅਸਮਰੱਥ ਹੋਣ ਕਾਰਨ ਅੱਜ ਉਸ ਨੇ ਖੌਫਨਾਕ ਕਦਮ ਚੁੱਕਿਆ। ਉਸ ਦੀ ਪਤਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਕਮਰੇ ਵਿਚ ਆਇਆ ਅਤੇ ਸਭ ਨੂੰ ਬਾਹਰ ਕੱਢ ਕੇ ਕੁੰਡੀ ਲਗਾ ਲਈ।ਕੁਝ ਸਮਾਂ ਜਦੋਂ ਉਸ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਭਰਾ ਨੇ ਦਰਵਾਜ਼ਾ ਤੋਂ ਅੰਦਰਲਾ ਦ੍ਰਿਸ਼ ਦੇਖਿਆ ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।
ਗੁਰੂਦੇਵ ਨੇ ਆਪਣੇ ਕਮਰੇ ਵਿੱਚ ਖੁਦਕੁਸ਼ੀ ਕਰ ਲਈ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਜਿਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦਰਜ ਕੀਤੇ ਜਾਣਗੇ। ਜਿਸ ਤੋਂ ਬਾਅਦ ਖੁਦਕੁਸ਼ੀ ਦੇ ਕਾਰਨਾਂ ਦਾ ਸਪੱਸ਼ਟ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਆਸਪਾਸ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ। ਜਿਸ ਤੋਂ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗ ਸਕੇ।
ਕੱਪੜੇ ਪ੍ਰੈਸ ਦਾ ਕੰਮ ਕਰਦਾ ਸੀ ਮ੍ਰਿਤਕ
ਮੌਕੇ 'ਤੇ ਪਹੁੰਚੇ ਪੱਤਰਕਾਰਾਂ ਨੂੰ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਕੱਪੜੇ ਪ੍ਰੈਸ ਕਰਨ ਦਾ ਕੰਮ ਕਰਦਾ ਸੀ ਅਤੇ ਉਸ ਨੇ ਕਿਸੇ ਵਿਅਕਤੀ ਤੋ ਪੈਸੇ ਲਏ ਸਨ ਜਿਸ ਦੀ ਕਿਸ਼ਤ ਨਾ ਭਰਨ ਕਰਕੇ ਉਕਤ ਕਿਸ਼ਤਾਂ ਲੈਣ ਵਾਲਾ ਵਿਅਕਤੀ ਸ਼ਾਮ ਸਮੇਂ ਮ੍ਰਿਤਕ ਦਾ ਮੋਬਾਈਲ ਖੋਹ ਕੇ ਲੈ ਗਿਆ, ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਸੀ।