ਲੁਧਿਆਣਾ:ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿੱਚ ਕੱਚੇ ਕਾਮਿਆਂ ਵੱਲੋਂ ਪੱਕੇ ਕਰਨ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿੱਥੇ ਮੌਕੇ ਉੱਤੇ ਪਹੁੰਚ ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਭਰੋਸਾ ਦੇਕੇ ਧਰਨਾ ਪ੍ਰਦਰਸ਼ਨ ਖਤਮ ਕਰਵਾਇਆ ਗਿਆ। ਪੀਏਯੂ ਦੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਤਕਰੀਬਨ ਡੇਢ ਸਾਲ ਪਹਿਲਾਂ ਉਨ੍ਹਾਂ ਵੱਲੋਂ ਮਰਨ ਵਰਤ ਰੱਖਿਆ ਗਿਆ ਸੀ, ਜਿੱਥੇ ਵਿਧਾਇਕ ਵੱਲੋਂ ਪਹੁੰਚ ਕੇ ਭਰੋਸਾ ਦਿੱਤਾ ਗਿਆ ਸੀ ਅਤੇ ਉਸ ਸਮੇਂ ਮੌਕੇ ਉੱਤੇ ਪਹੁੰਚੇ ਆਈਏਐਸ ਅਧਿਕਾਰੀਆਂ ਵੱਲੋਂ ਇਸ ਗੱਲ ਨੂੰ ਲੈ ਕੇ ਮੰਨਿਆ ਗਿਆ ਸੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ।
ਵਿਧਾਇਕ ਨੇ ਮੌਕੇ ਉੱਤੇ ਭਰੋਸਾ ਦੇਕੇ ਧਰਨਾ ਕਰਵਾਇਆ ਖਤਮ (ETV BHARAT PUNJAB (ਪੱਤਰਕਾਰ,ਲੁਧਿਆਣਾ)) ਪੱਕੇ ਕਰਨ ਦਾ ਦਿੱਤਾ ਭਰੋਸਾ
ਪ੍ਰਦਰਸ਼ਨਕਾਰੀਆਂ ਮੁਤਾਬਿਕ ਉਨ੍ਹਾਂ ਦੀਆਂ ਮੰਨੀਆਂ ਗਈਆਂ ਮੰਗਾਂ ਨੂੰ ਡੇਢ ਸਾਲ ਦਾ ਸਮਾਂ ਬੀਤ ਜਾਣ ਉੱਤੇ ਵੀ ਲਾਗੂ ਨਹੀਂ ਕੀਤਾ ਗਿਆ ਸਗੋਂ ਉੱਤੇ ਨਵੀਆਂ ਸ਼ਰਤਾਂ ਰੱਖੀਆਂ ਜਾ ਰਹੀਆਂ ਹਨ ਜੋ ਕਿ ਉਨ੍ਹਾਂ ਨੂੰ ਮਨਜ਼ੂਰ ਨਹੀਂ ਹਨ। ਮੌਕੇ ਉੱਤੇ ਪਹੁੰਚ ਵਿਧਾਇਕ ਨੇ ਕਿਹਾ ਸਾਰੇ ਕੱਚੇ ਕਾਮੇ ਪੱਕੇ ਹੋਣਗੇ ਅਤੇ ਕਿਸੇ ਤਰ੍ਹਾਂ ਦਾ ਵੀ ਕੋਈ ਲਿਖਤੀ ਜਾਂ ਪ੍ਰੈਕਟਿਕਲ ਟੈਸਟ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ ਇੱਕ ਹਫਤੇ ਦੇ ਵਿੱਚ ਕੱਚੇ ਕਾਮਿਆਂ ਦੀਆਂ ਸ਼ਰਤਾਂ ਮੰਨ ਕੇ ਉਨ੍ਹਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ।
ਭਰੋਸਾ ਮਿਲਣ ਮਗਰੋਂ ਧਰਨਾ ਸਮਾਪਤ
ਉੱਥੇ ਹੀ ਵਾਈਸ ਚਾਂਸਲਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਸਤਬੀਰ ਗੋਸਲ ਨੇ ਦੱਸਿਆ ਕੀ ਉਨ੍ਹਾਂ ਨੂੰ ਕੱਚੇ ਕਾਮਿਆਂ ਦੀ ਅਸਲ ਚੋਣ ਕਰਨ ਲਈ ਡੇਢ ਸਾਲ ਲੱਗ ਗਿਆ। ਸਰਕਾਰ ਵੱਲੋਂ ਉਹੀ ਕਾਮੇ ਪੱਕੇ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਨਿਰਵਿਘਨ ਕੰਮ ਕਰਦਿਆਂ ਨੂੰ 10 ਸਾਲ ਹੋ ਚੁੱਕੇ ਹਨ। ਪਿਛਲੇ ਡੇਢ ਸਾਲ ਤੋਂ ਲਗਾਤਾਰ ਨਿਰਵਿਘਨ ਕੱਚੇ ਕਾਮਿਆਂ ਵੱਲੋਂ ਕੰਮ ਕਰ ਰਹੇ ਲੋਕਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਫਲ ਕੁੱਝ ਹਫਤਿਆਂ ਅੰਦਰ ਹੀ ਮਿਲ ਜਾਵੇਗਾ ਅਤੇ ਪੰਜਾਬ ਸਰਕਾਰ ਦੀਆਂ ਸ਼ਰਤਾਂ ਅਧੀਨ ਉਹਨਾਂ ਨੂੰ ਪੱਕਾ ਕੀਤਾ ਜਾਵੇਗਾ। ਦੱਸ ਦਈਏ ਕਿ ਮੰਗਾਂ ਮੰਨੇ ਜਾਣ ਦਾ ਭਰੋਸਾ ਮਿਲਣ ਮਗਰੋਂ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਦਰਸ਼ਨ ਖਤਮ ਕਰ ਦਿੱਤਾ ਗਿਆ ਹੈ।