ਪੰਜਾਬ

punjab

ETV Bharat / state

ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਪਿਯੂਸ ਗੋਇਲ: ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਦਿੱਲੀ ਸੀਐਮ 'ਤੇ ਸਾਧਿਆ ਨਿਸ਼ਾਨਾ, ਬੋਲੇ- ਝੂਠ ਬੋਲਣ 'ਚ ਮਾਹਿਰ ਹੈ ਅਰਵਿੰਦ ਕੇਜਰੀਵਾਲ - Piyush Goyal met with trader - PIYUSH GOYAL MET WITH TRADER

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੁਧਿਆਣਾ ਵਿੱਚ ਪਹੁੰਚ ਕੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਪਾਰੀਆਂ ਨੇ ਆਪਣੀਆਂ ਮੁਸ਼ਕਿਲਾਂ ਤੋਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ। ਪਿਯੂਸ਼ ਗੋਇਲ ਨੇ ਵੀ ਵਪਾਰੀਆਂ ਨੂੰ ਸਾਰੀਆਂ ਮੁਸ਼ਕਿਲਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ।

Etv Bharat
Etv Bharat (Etv Bharat)

By ETV Bharat Punjabi Team

Published : May 29, 2024, 5:12 PM IST

Updated : May 29, 2024, 9:15 PM IST

ਪਿਯੂਸ਼ ਗੋਇਲ,ਕੇਂਦਰੀ ਮੰਤਰੀ (ਲੁਧਿਆਣਾ ਰਿਪੋਟਰ)

ਲੁਧਿਆਣਾ: ਅੱਤ ਦੀ ਗਰਮੀ ਵਿੱਚ ਵੀ ਪੂਰੇ ਪੰਜਾਬ ਅੰਦਰ ਸਿਆਸੀ ਪਾਰਾ ਆਪਣੀ ਤਪਿਸ਼ ਵਿਖਾ ਰਿਹਾ ਹੈ। ਇਸ ਵਿਚਕਾਰ ਅੱਜ ਸਿਆਸੀ ਦਿੱਗਜਾਂ ਦੀ ਆਮਦ ਕਰਕੇ ਜ਼ਿਲ੍ਹਾ ਲੁਧਿਆਣਾ ਹੋਟ ਸਪਾਟ ਬਣਿਆ ਹੋਇਆ ਹੈ। ਜਿੱਥੇ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਅੱਤ ਦੀ ਗਰਮੀ ਅੰਦਰ ਰੈਲੀਆਂ ਕਰ ਰਹੇ ਹਨ ਉੱਥੇ ਹੀ ਭਾਜਪਾ ਦੇ ਕੇਂਦਰੀ ਮੰਤਰੀ ਪੰਜਾਬ ਵਿੱਚ ਹਨ।

ਪਿਯੂਸ਼ ਗੋਇਲ ਦੀ ਵਪਾਰੀਆਂ ਨਾਲ ਮੁਲਾਕਾਤ:ਇਸ ਵਿਚਾਲੇ ਲੁਧਿਆਣਾ ਵਿਖੇ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਉਤਰੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਦੋਂ ਵਪਾਰੀਆਂ ਨੇ ਉਨ੍ਹਾਂ ਨੂੰ ਪ੍ਰਦੂਸ਼ਣ ਤੋ ਲੈਕੇ ਹੋਰ ਸਮੱਸਿਆ ਬਾਰੇ ਜਾਣੂ ਕਰਵਾਇਆ ਤਾਂ ਉਨ੍ਹਾਂ ਨੇ ਮੌਕੇ ਉੱਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਫੋਨ ਕਰਕੇ ਸਮੱਸਿਆਵਾਂ ਦਾ ਹੱਲ ਕਰਨ ਲਈ ਆਖਿਆ।

ਪਹਿਲੀ ਵਾਰ ਪਿਯੂਸ਼ ਗੋਇਲ ਵੀ ਉਮੀਦਵਾਰ ਵਜੋਂ ਮੈਦਾਨ 'ਚ: ਦੱਸ ਦਈਏ ਪੀਯੂਸ਼ ਗੋਇਲ ਦੀ ਆਮਦ ਨੂੰ ਲੈ ਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸਮਾਗਮ 'ਚ ਆਉਣ-ਜਾਣ ਵਾਲੇ ਹਰ ਵਿਅਕਤੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਲੁਧਿਆਣਾ ਦੇ ਵਪਾਰੀ ਅਤੇ ਉੱਘੇ ਲੋਕ ਪਹੁੰਚੇ ਹੋਏ ਹਨ। ਇਸ ਤੋਂ ਇਲਾਵਾ ਪੀਯੂਸ਼ ਗੋਇਲ ਦੀ 40 ਸਾਲਾਂ ਦੀ ਰਾਜਨੀਤੀ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਉਹ ਖੁਦ ਲੋਕ ਸਭਾ ਚੋਣ ਲੜ ਰਹੇ ਹਨ। ਭਾਜਪਾ ਨੇ ਉਨ੍ਹਾਂ ਨੂੰ ਮਹਾਰਾਸ਼ਟਰ ਦੀ ਮੁੰਬਈ ਉੱਤਰੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਮੁਕਾਬਲਾ ਕਾਂਗਰਸ ਦੇ ਭੂਸ਼ਣ ਪਾਟਿਲ ਨਾਲ ਹੈ। ਇਸ ਸੀਟ 'ਤੇ 20 ਮਈ ਨੂੰ ਵੋਟਿੰਗ ਹੋਈ ਸੀ। ਪੀਯੂਸ਼ ਗੋਇਲ ਰਾਜ ਸਭਾ ਵਿੱਚ ਆਪਣਾ ਤੀਜਾ ਕਾਰਜਕਾਲ ਚਲਾ ਰਹੇ ਹਨ। ਸਦਨ ਦੇ ਨੇਤਾ ਦੀ ਜ਼ਿੰਮੇਵਾਰੀ ਹੁੰਦੀ ਹੈ।

Last Updated : May 29, 2024, 9:15 PM IST

ABOUT THE AUTHOR

...view details