ਲੁਧਿਆਣਾ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਦੇ ਡੀਸੀ ਦਫਤਰ ਪਹੁੰਚੇ। ਜਿੱਥੇ ਉਹਨਾਂ ਨੇ ਲੁਧਿਆਣਾ ਦੇ ਡੀਸੀ ਜਤਿੰਦਰ ਜੋਰਵਾਲ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਬੀਜੇਪੀ ਉਮੀਦਵਾਰਾਂ ਨਾਲ ਧੱਕੇਸ਼ਾਹੀ ਹੋਣ ਦੇ ਦੋਸ਼ ਲਗਾਏ ਹਨ।
ਭਾਜਪਾ ਉਮੀਦਵਾਰਾਂ ਨਾਲ ਧੱਕੇਸ਼ਾਹੀ ਦੇ ਦੋਸ਼
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜਾਣਬੁਝ ਕੇ ਪੰਜਾਬ ਸਰਕਾਰ ਦੀ ਸ਼ਹਿ 'ਤੇ ਪ੍ਰਸ਼ਾਸਨ ਵੱਲੋਂ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਬੀਜੇਪੀ ਵਲੋਂ ਐਲਾਨੇ ਗਏ ਉਮੀਦਵਾਰਾਂ ਦੀ ਵੋਟਾਂ ਕੱਟੀਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵਿੱਚ ਹਾਰ ਤੋਂ ਬੁਖਲਾਈ ਹੋਈ ਹੈ। ਇਸ ਕਰਕੇ ਬੀਜੇਪੀ ਉਮੀਦਵਾਰਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ। ਉਹਨਾਂ ਨੇ ਕਿਹਾ ਫਿਰ ਵੀ ਲੁਧਿਆਣਾ ਵਿੱਚ ਬੀਜੇਪੀ ਦਾ ਹੀ ਮੇਅਰ ਬਣੇਗਾ। ਇਸ ਦੌਰਾਨ ਉਹਨਾਂ ਨੇ ਆਮ ਆਦਮੀ ਪਾਰਟੀ ਉੱਪਰ ਪਰਿਵਾਰਵਾਦ ਦਾ ਵੀ ਦੋਸ਼ ਲਗਾਇਆ ਹੈ।