ਬਠਿੰਡਾ :ਪੰਜਾਬ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਇੱਕ ਵਾਰ ਫਿਰ ਤੋਂ ਪੰਜਾਬ ਦੇ ਹਾਲਾਤਾਂ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਿੱਤ ਦਿਨ ਗੈਂਗਸਟਰਾਂ ਵੱਲੋਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਲੋਕਾਂ ਨੂੰ ਫੋਨ ਕਰ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਫਿਰੌਤੀਆਂ ਮੰਗ ਕੇ ਲੋਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ, ਇਸ ਤੋਂ ਸਰਕਾਰ ਦਾ ਫੇਲੀਅਰ ਨਜ਼ਰ ਆਉਂਦਾ ਹੈ। ਨਾਲ ਹੀ ਉਹਨਾਂ ਨੇ ਗੈਂਗਸਟਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ, ਮੇਰੇ ਸਾਹਮਣੇ ਕੋਈ ਗੈਂਗਸਟਰ ਆਵੇ ਤਾਂ ਸਹੀ ਮੈਂ ਫਿਰ ਦੱਸਾਂਗਾ ਕਿ ਗੈਂਗਸਟਰ ਕਿਵੇਂ ਰਹਿੰਦੇ ਨੇ। ਉਹਨਾਂ ਕਿਹਾ ਕਿ ਗੈਂਗਸਟਰ ਮੇਰੇ ਮੂਹਰੇ ਖੰਘ ਵੀ ਜਾਣ ਇੰਨੀ ਕਿਸੇ ਦੀ ਮਜਾਲ ਨਹੀਂ।
ਸੁੱਤੀ ਪਈ ਪੰਜਾਬ ਸਰਕਾਰ
ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਨੂੰ ਲੈ ਕੇ ਬਿੱਟੂ ਭਾਜਪਾ ਆਗੂ ਮਨਪ੍ਰੀਤ ਬਾਦਲ ਦੇ ਨਾਲ ਨਾਮਜ਼ਦਗੀ ਦਾਖਲ ਕਰਾਉਣ ਬਠਿੰਡਾ ਦੇ ਰੇਲਵੇ ਸਟੇਸ਼ਨ ਤੇ ਪਹੁੰਚੇ ਸਨ। ਜਿਥੇ ਮੀਡੀਆ ਨਾਲ ਗੱਲ ਕਰਦਿਆਂ ਉਹਨਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਉਠਾਏ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ, ਸ਼ਰੇਆਮ ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਤੋਂ ਫਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਸੁੱਤੀ ਪਈ ਹੈ।
ਰਿਸ਼ਵਤਖ਼ੋਰੀ 'ਚ ਫਸੀ ਮੋਗਾ ਦੀ ਮਹਿਲਾ ਐਸਐਚਓ ਅਰਸ਼ਪ੍ਰੀਤ ਕੌਰ ਗਰੇਵਾਲ, 5 ਲੱਖ ਲੈਕੇ ਛੱਡੇ ਨਸ਼ਾ ਤਸਕਰ