ਹੈਦਰਾਬਾਦ: 26 ਸਤੰਬਰ 2024 ਯਾਨੀ ਕਿ 2 ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ "ਤੱਥਾਂ ਨੂੰ ਛੁਪਾਇਆ ਗਿਆ ਹੈ। ਮੇਰੇ ਕੋਲ ਜਾਣਕਾਰੀ ਹੈ ਕਿ ਬੀਤੀ ਰਾਤ ਉਹ 2-3 ਵਾਰ ਬੇਹੋਸ਼ ਹੋਏ ਅਤੇ ਸਾਹ ਲੈਣ ਵਿੱਚ ਵੀ ਤਕਲੀਫ ਹੋਈ।" ਮਜੀਠੀਆ ਨੇ ਆਪਣੇ ਵੀਡੀਓ ਵਿੱਚ ਕਿਹਾ, "ਮੈਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਹੈ ਕਿ ਮੁੱਖ ਮੰਤਰੀ ਲੀਵਰ ਸਿਰੋਸਿਸ ਤੋਂ ਪੀੜਤ ਹਨ। ਉਨ੍ਹਾਂ ਨੂੰ ਆਪਣੀ ਹਾਲਤ ਵਿੱਚ ਸੁਧਾਰ ਕਰਨਾ ਚਾਹੀਦਾ ਹੈ, ਨਹੀਂ ਤਾਂ ਲਿਵਰ ਟਰਾਂਸਪਲਾਂਟ ਹੀ ਇੱਕੋ ਇੱਕ ਵਿਕਲਪ ਹੋਵੇਗਾ। ਲਿਵਰ ਟਰਾਂਸਪਲਾਂਟ ਨਾਲ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਇਹ ਆਮ ਕੰਮਕਾਜ ਨੂੰ ਪ੍ਰਭਾਵਿਤ ਕਰਦਾ ਹੈ।"
ਮੁੱਖ ਮੰਤਰੀ ਦੀ ਸਹਿਤ ਬਾਰੇ ਪਾਰਟੀ ਦਾ ਜਵਾਬ
ਜਦੋਂ ਮੁੱਖ ਮੰਤਰੀ ਦੀ ਸਿਹਤ ਬਾਰੇ ਪਾਰਟੀ ਦੇ ਲੀਡਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨ੍ਹਾਂ ਨੇ ਆਖਿਆ ਸੀ ਕਿ ਮੁੱਖ ਮੰਤਰੀ ਸਾਹਿਬ ਦੀ ਸਿਹਤ ਬਿਲਕੁਲ ਠੀਕ ਹੈ। ਉਹ ਪੂਰੀ ਤਰ੍ਹਾਂ ਫਿੱਟ ਨੇ ਅਤੇ ਜਲਦ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ ਪਰ ਅੱਜ ਤੀਜਾ ਦਿਨ ਬੀਤ ਜਾਣ ਦੇ ਬਾਅਦ ਵੀ ਮੁੱਖ ਮੰਤਰੀ ਨੂੰ ਛੁੱਟੀ ਨਹੀਂ ਮਿਲੀ।
ਸੀਐੱਮ ਦੀ ਸਿਹਤ ਬਾਰੇ ਡਾਕਟਰਾਂ ਦਾ ਬਿਆਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨ੍ਹਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਮੀਡੀਆ ਬੁਲੇਟਿਨ ਮੁਤਾਬਿਕ ਸ਼ਨੀਵਾਰ ਨੂੰ ਸੀਐਮ ਮਾਨ ਦੇ ਦਿਲ ਦੇ ਯੋਗਾ ਸੰਬੰਧੀ ਕੁਝ ਟੈਸਟ ਕੀਤੇ ਗਏ। ਉਸ ਦੀ ਰਿਪੋਰਟ ਠੀਕ ਆ ਗਈ ਹੈ ਅਤੇ ਉਸ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ. ਆਰ.ਕੇ. ਜਸਵਾਲ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਂਚ ਕੀਤੀ ਗਈ। ਸੀਐਮ ਦੇ ਕਲੀਨਿਕਲ ਮਾਪਦੰਡਾਂ ਵਿੱਚ ਮਹੱਤਵਪੂਰਨ ਸੁਧਾਰ ਦੇ ਸੰਕੇਤ ਮਿਲੇ ਹਨ। ਉਸਨੇ ਪਲਮਨਰੀ ਆਰਟਰੀ ਪ੍ਰੈਸ਼ਰ ਦੇ ਵਧਣ ਦੇ ਇਲਾਜ ਲਈ ਵੀ ਚੰਗੀ ਪ੍ਰਤੀਕਿਿਰਆ ਦਿੱਤੀ ਹੈ। ਫਿਲਹਾਲ ਮੁੱਖ ਮੰਤਰੀ ਦੇ ਸਾਰੇ ਜ਼ਰੂਰੀ ਅੰਗ ਪੂਰੀ ਤਰ੍ਹਾਂ ਸਥਿਰ ਹਨ। ਪੈਥੋਲੋਜੀਕਲ ਟੈਸਟਾਂ ਨੇ ਸੰਤੋਸ਼ਜਨਕ ਸੁਧਾਰ ਦਿਖਾਇਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁੱਖ ਮੰਤਰੀ ਰੁਟੀਨ ਚੈਕਅੱਪ ਲਈ ਹਸਪਤਾਲ ਗਏ ਸਨ ਪਰ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ ਸੀ। ਉਹਨਾਂ ਨੂੰ ਜਲਦੀ ਹੀ ਛੁੱਟੀ ਦੇ ਦਿੱਤੀ ਜਾਵੇਗੀ।
Statement from Fortis Hospital Mohali; September 28
Dr RK Jaswal, Director and Head of Department of Cardiology, Fortis Hospital Mohali, has stated that he examined Chief Minister Bhagwant Mann today.