ਪੰਜਾਬ

punjab

ETV Bharat / state

ਉਤਰਾਖੰਡ ਦੇ CM ਧਾਮੀ ਨੇ ਲੁਧਿਆਣਾ 'ਚ ਦਿੱਤਾ ਬਿਆਨ, ਕਿਹਾ- ਕਾਂਗਰਸ ਕਰ ਰਹੀ ਦੇਸ਼ ਤੋੜਨ ਦੀ ਰਾਜਨੀਤੀ - Lok Sabha Elections - LOK SABHA ELECTIONS

ਲੋਕ ਸਭਾ ਚੋਣਾਂ ਦੇ ਚੱਲਦੇ ਜਿਥੇ ਪ੍ਰਚਾਰ ਦਾ ਜ਼ੋਰ ਸਿਖਰਾਂ 'ਤੇ ਹੈ ਤਾਂ ਉਥੇ ਹੀ ਇੱਕ ਦੂਜੇ 'ਤੇ ਇਲਜ਼ਾਮਾਂ ਦਾ ਦੌਰ ਵੀ ਚੱਲ ਰਿਹਾ ਹੈ। ਇਸ ਦੇ ਚੱਲਦੇ ਲੁਧਿਆਣਾ ਪਹੁੰਚੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਾਂਗਰਸ 'ਤੇ ਦੇਸ਼ ਤੋੜਨ ਦੀ ਰਾਜਨੀਤੀ ਕਰਨ ਦਾ ਇਲਜ਼ਾਮ ਲਗਾਇਆ ਹੈ।

ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ
ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ (ETV BHARAT)

By ETV Bharat Punjabi Team

Published : May 25, 2024, 11:09 PM IST

ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ (ETV BHARAT)

ਲੁਧਿਆਣਾ:ਲੋਕ ਸਭਾ ਚੋਣਾਂ ਦੇ ਚੱਲਦੇ ਹਰ ਇੱਕ ਪਾਰਟੀ ਦੇ ਸਟਾਰ ਪ੍ਰਚਾਰਕ ਆਪਣੇ ਉਮੀਦਵਾਰਾਂ ਦੇ ਪ੍ਰਚਾਰ ਲਈ ਪਹੁੰਚ ਰਹੇ ਹਨ ਤਾਂ ਉਥੇ ਹੀ ਲੁਧਿਆਣਾ ਪਹੁੰਚੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਦੌਰਾਨ ਵਿਰੋਧੀ ਪਾਰਟੀਆਂ 'ਤੇ ਵੱਡਾ ਹਮਲਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਜ਼ਿਕਰ ਕੀਤਾ ਕਿ ਜਿੱਥੇ ਕਾਂਗਰਸ ਤਰੁਸ਼ਟੀਕਰਨ ਦੀ ਰਾਜਨੀਤੀ ਕਰ ਰਹੀ ਹੈ ਤਾਂ ਉਥੇ ਹੀ ਉਹਨਾਂ ਕਿਹਾ ਕਿ ਜੋ ਇਹ ਮਹਾਂ ਗਠਬੰਧਨ ਦੀ ਗੱਲ ਕਰ ਰਹੇ ਨੇ ਇਹ ਲੋਕਾਂ ਨੂੰ ਠੱਗਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਿਛਲੇ 10 ਸਾਲਾਂ ਦੇ ਵਿੱਚ ਦੇਸ਼ ਦਾ ਸਭ ਤੋਂ ਵੱਧ ਵਿਕਾਸ ਕੀਤਾ ਹੈ।

ਭਾਜਪਾ ਨੇ ਕੀਤੀ ਦੇਸ਼ ਦੀ ਤਰੱਕੀ: ਇਸ ਮੌਕੇ ਗੱਲਬਾਤ ਦੌਰਾਨ ਪੁਸ਼ਕਰ ਸਿੰਘ ਧਾਮੀ ਨੇ ਇਹ ਵੀ ਜ਼ਿਕਰ ਕੀਤਾ ਹੈ ਕਿ ਪੂਰੇ ਦੇਸ਼ ਵਿੱਚ ਭਾਜਪਾ ਦੀ ਲਹਿਰ ਤੋਂ ਬੁਖਲਾਏ ਵਿਰੋਧੀ ਉਨ੍ਹਾਂ 'ਤੇ ਸਵਾਲ ਚੱਕ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਗਠਬੰਧਨ ਦੀ ਗੱਲ ਕਰਦੇ ਨੇ, ਉਹ ਲੋਕਾਂ ਨੂੰ ਠੱਗਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਦੇਸ਼ ਦੇ ਵਿੱਚ ਭਾਜਪਾ ਦੀ ਸਰਕਾਰ ਨੇ ਸਭ ਤੋਂ ਵੱਧ ਤਰੱਕੀ ਕਰਵਾਈ ਹੈ। ਉਹਨਾਂ ਜ਼ਿਕਰ ਕੀਤਾ ਕਿ ਰੋਡ ਦੀ ਕਨੈਕਟੀਵਿਟੀ ਅਤੇ ਏਅਰ ਕਨੈਕਟੀਵਿਟੀ ਤੋਂ ਇਲਾਵਾ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦੇ ਲਈ ਸਕੀਮਾਂ ਵੀ ਦਿੱਤੀਆਂ ਹਨ। ਉਹਨਾਂ ਇਹ ਵੀ ਕਿਹਾ ਕਿ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਹਨ।

ਦੇਸ਼ ਨੂੰ ਅੱਗੇ ਵਧਾ ਰਹੇ ਪੀਐਮ ਮੋਦੀ: ਇਸ ਦੇ ਨਾਲ ਹੀ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਹ ਵੀ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਰਤਾਰਪੁਰ ਸਾਹਿਬ ਦਾ ਕੋਰੀਡੋਰ ਖੋਲ੍ਹਣ ਵਿੱਚ ਅਹਿਮ ਯੋਗਦਾਨ ਪਾਇਆ ਹੈ, ਜਦਕਿ ਸ਼ਰਧਾਲੂ ਦੂਰਬੀਨ ਦੇ ਜ਼ਰੀਏ ਦਰਸ਼ਨ ਕਰਦੇ ਸਨ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਕਲੇਸ਼ ਵਾਲੇ ਸਵਾਲ 'ਤੇ ਬੋਲਦੇ ਹੋਏ ਉਹਨਾਂ ਕਿਹਾ ਕਿ ਦੇਸ਼ ਨੂੰ ਅੱਗੇ ਵਧਾਉਣ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਯਤਨ ਕਰ ਰਹੇ ਨੇ ਅਜਿਹੇ ਸਵਾਲਾਂ ਦਾ ਉਹਨਾਂ ਨੂੰ ਜਿਕਰ ਨਹੀਂ ਕਰਨਾ ਚਾਹੀਦਾ।

ABOUT THE AUTHOR

...view details