ਲੁਧਿਆਣਾ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿੱਚ ਚੱਲ ਰਹੇ ਅੰਤਰਵਰਸਿਟੀ ਯੁਵਕ ਮੇਲੇ ਦੇ ਵਿੱਚ ਅੱਜ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਸ਼ਿਰਕਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਮੰਚ ਤੋਂ ਸੰਬੋਧਨ ਕਰਦਿਆਂ ਜਿੱਥੇ ਪੰਜਾਬੀ ਸੱਭਿਆਚਾਰ ਪੰਜਾਬੀ ਵਿਰਾਸਤ ਦੀ ਗੱਲ ਕੀਤੀ। ਉੱਥੇ ਹੀ ਕਿਹਾ ਕਿ ਜੋ ਇਹ ਸਮਾਂ ਕਾਲਜ ਦੇ ਵਿਦਿਆਰਥੀਆਂ ਦਾ ਹੈ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਹੈ ਉਹ ਸਮਾਂ ਸੁਨਹਿਰੀ ਹੈ। ਇਹ ਸਮਾਂ ਮੁੜ ਕੇ ਨਹੀਂ ਆਉਂਦਾ।
PAU 'ਚ ਚੱਲ ਰਹੇ ਅੰਤਰ ਵਰਸਿਟੀ ਮੇਲੇ ਦੇ ਵਿੱਚ ਪੁੱਜੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਪਾਣੀ ਨੂੰ ਬਚਾਉਣ ਦੀ ਲੋੜ, ਕਿਸਾਨਾਂ ਦੇ ਧਰਨੇ ਤੇ ਵੀ ਬੋਲੇ - VICE CHANCELLOR KULTAR SANDHAWAN
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅੰਤਰਵਰਸਿਟੀ ਯੁਵਕ ਮੇਲੇ ਦੇ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਸ਼ਿਰਕਤ ਕੀਤੀ ਗਈ ਹੈ।
Published : Nov 30, 2024, 6:26 PM IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਤਾਰ ਸੰਧਵਾਂ ਨੇ ਜਿੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਇਹ ਸਮਾਗਮ ਕਰਵਾਉਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਬੰਧ ਬਹੁਤ ਚੰਗੇ ਕੀਤੇ ਹਨ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਆਪਣੇ ਸੱਭਿਆਚਾਰ ਅਤੇ ਆਪਣੀ ਵਿਰਾਸਤ ਨੂੰ ਸਾਂਭਣ ਦੀ ਲੋੜ ਹੈ ਅਤੇ ਅਜਿਹੇ ਮੁਕਾਬਲਿਆਂ ਦੇ ਨਾਲ ਵਿਦਿਆਰਥੀਆਂ ਨੂੰ ਇਸ ਬਾਰੇ ਜਾਣਕਾਰੀ ਮਿਲਦੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ 30 ਫੀਸਦੀ ਦੇ ਕਰੀਬ ਸਬਜ਼ੀਆਂ ਖਰਾਬ ਹੋ ਜਾਂਦੀਆਂ ਹਨ।
ਸਰਕਾਰ ਫੂਡ ਪ੍ਰੋਸੈਸਿੰਗ ਦੇ ਖੇਤਰ ਦੇ ਵਿੱਚ ਕਰ ਰਹੀ ਕੰਮ
ਕੁਲਤਾਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੇ ਨਾਲ ਵੀ ਇਸ ਸਬੰਧੀ ਗੱਲ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦਾ ਹੱਲ ਕੱਟਣਾ ਜਰੂਰੀ ਹੈ। ਸਰਕਾਰ ਫੂਡ ਪ੍ਰੋਸੈਸਿੰਗ ਦੇ ਖੇਤਰ ਦੇ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਉਹ ਇਹੀ ਕਹਿਣਗੇ ਕਿ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ ਪਰ ਆਪਣੇ ਹੀ ਭੈਣ ਭਰਾ ਇਸ ਧਰਨੇ ਪ੍ਰਦਰਸ਼ਨ ਦੇ ਨਾਲ ਤੰਗ ਨਾ ਹੋਣ। ਇਸ ਦਾ ਕੋਈ ਨਾ ਕੋਈ ਹੱਲ ਕਿਸਾਨਾਂ ਨੂੰ ਕਰਨਾ ਚਾਹੀਦਾ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਸਰਕਾਰ ਫੂਡ ਪ੍ਰੋਸੈਸਿੰਗ ਦੇ ਖੇਤਰ ਦੇ ਵਿੱਚ ਕੰਮ ਕਰ ਰਹੀ ਹੈ।