ਪੰਜਾਬ

punjab

ETV Bharat / state

10,000 ਰੁਪਏ ਰਿਸ਼ਵਤ ਲੈਂਦਾ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ - 10000 ਰੁਪਏ ਰਿਸ਼ਵਤ

ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਅਧੀਨ ਕਾਬੂ ਕੀਤਾ ਹੈ।

Vigilance arrests Punjab home guard jawan taking Rs 10,000 bribe in ludhiana
10,000 ਰੁਪਏ ਰਿਸ਼ਵਤ ਲੈਂਦਾ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ

By ETV Bharat Punjabi Team

Published : Feb 1, 2024, 12:21 PM IST

10,000 ਰੁਪਏ ਰਿਸ਼ਵਤ ਲੈਂਦਾ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ

ਲੁਧਿਆਣਾ :ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਅਧੀਨ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਲੁਧਿਆਣਾ ਦੇ ਐੱਸ ਐੱਸ ਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਭਾਈ ਬਾਲਾ ਕਲੋਨੀ, ਪੱਖੋਵਾਲ ਰੋਡ, ਲੁਧਿਆਣਾ ਦੀ ਰਹਿਣ ਵਾਲੀ ਮਨਦੀਪ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।

30,000 ਰੁਪਏ ਰਿਸ਼ਵਤ ਮੰਗ :ਐੱਸ ਐੱਸ ਪੀ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਚੌਕੀ ਲਲਤੋਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਅਤੇ ਏ.ਐਸ.ਆਈ. ਰਵਿੰਦਰ ਕੁਮਾਰ ਉਸਦੇ ਭਰਾਵਾਂ ਵਿਰੁੱਧ ਦਰਜ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ 30,000 ਰੁਪਏ ਰਿਸ਼ਵਤ ਮੰਗ ਰਹੇ ਹਨ, ਸ਼ਿਕਾਇਤਕਰਤਾ ਨੇ ਅੱਗੇ ਇਲਜ਼ਾਮ ਲਗਾਇਆ ਕਿ ਉਕਤ ਏ.ਐਸ.ਆਈ. ਦੀ ਤਰਫੋਂ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਉਸ ਤੋਂ ਪਹਿਲਾਂ ਹੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਤੇ ਹੁਣ ਬਾਕੀ ਰਹਿੰਦੇ 20,000 ਰੁਪਏ ਮੰਗ ਰਿਹਾ ਹੈ।

ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪ ਦਿੱਤੀ: ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਪੀ.ਐਚ.ਜੀ. ਵਲੰਟੀਅਰ ਵੱਲੋਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪ ਦਿੱਤੀ। ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਅਤੇ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਇਲਜ਼ਾਮਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ 'ਤੇ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 05 ਮਿਤੀ 31.01.2024 ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਉਪਰੋਕਤ ਏ.ਐਸ.ਆਈ ਰਵਿੰਦਰ ਕੁਮਾਰ ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ABOUT THE AUTHOR

...view details