ਪੰਜਾਬ

punjab

ETV Bharat / state

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ - VIGILANCE BUREAU ARRESTS ASI

ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ASI ਰਘਬੀਰ ਸਿੰਘ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ। ਪੜ੍ਹੋ ਖ਼ਬਰ...

VIGILANCE BUREAU ARRESTS ASI
ASI ਰਿਸ਼ਵਤ ਲੈਂਦਾ ਕਾਬੂ (Etv Bharat (ਬਠਿੰਡਾ, ਪੱਤਰਕਾਰ))

By ETV Bharat Punjabi Team

Published : Dec 10, 2024, 10:08 PM IST

ਬਠਿੰਡਾ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।

ਥਾਣਾ ਤਲਵੰਡੀ ਸਾਬੋ ਦਾ ASI ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਕੇਸ ਵਿੱਚ ਪੱਖ ਪੂਰਨ ਲਈ ਰਿਸ਼ਵਤ ਮੰਗੀ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲਿਸ ਕੇਸ ਵਿੱਚ ਉਸ ਦਾ ਪੱਖ ਪੂਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਦੋ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫ਼ਤਾਰ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

ABOUT THE AUTHOR

...view details