ਪੰਜਾਬ

punjab

ETV Bharat / state

ਗੂਗਲ ਪੇਅ ਰਾਹੀਂ ਰਿਸ਼ਵਤ ਲੈਣ ਵਾਲਾ ਹੌਲਦਾਰ ਗ੍ਰਿਫ਼ਤਾਰ - BRIBE THROUGH GOOGLE PAY

ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਨੂੰ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ।

bribe through Google Pay
ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ (Etv Bharat)

By ETV Bharat Punjabi Team

Published : Feb 22, 2025, 7:36 PM IST

ਜਲੰਧਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ, ਪੁਲਿਸ ਥਾਣਾ ਡਿਵੀਜ਼ਨ-5, ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ (2153/ਕਮਿਸ਼ਨਰੇਟ) ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ।

ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਮਾਮਲਾ

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਭਾਰਗੋ ਕੈਂਪ, ਜਲੰਧਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ।

10000 ਰੁਪਏ ਦੀ ਮੰਗੀ ਸੀ ਰਿਸ਼ਵਤ

ਬੁਲਾਰੇ ਨੇ ਅੱਗੇ ਦੱਸਿਆ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪੁਲਿਸ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਸੀ, ਪਰ ਉਕਤ ਪੁਲਿਸ ਮੁਲਾਜ਼ਮ ਨੇ ਬਿਨਾਂ ਕਿਸੇ ਦਸਤਾਵੇਜ਼ੀ ਕਾਰਵਾਈ ਤੋਂ ਸ਼ਿਕਾਇਤਕਰਤਾ ਦਾ ਮੋਬਾਈਲ ਫੋਨ ਆਪਣੇ ਕੋਲ ਰੱਖ ਲਿਆ ਸੀ। ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਕਿ ਮੁਲਜ਼ਮ ਪੁਲਿਸ ਕਰਮਚਾਰੀ ਉਸਦਾ ਫੋਨ ਵਾਪਸ ਕਰਨ ਅਤੇ ਮੁਕੱਦਮੇ ਵਿੱਚ ਉਸਦੀ ਮਦਦ ਕਰਨ ਬਦਲੇ 10000 ਰੁਪਏ ਦੀ ਮੰਗੇ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਖਿਲਾਫ ਸਾਈਬਰ ਅਪਰਾਧ ਤਹਿਤ ਇੱਕ ਹੋਰ ਕੇਸ ਦਰਜ ਕਰਨ ਦੀ ਧਮਕੀ ਵੀ ਦੇ ਰਿਹਾ ਸੀ। ਸ਼ਿਕਾਇਤ ਅਨੁਸਾਰ ਇਸ ਪੁਲਿਸ ਮੁਲਾਜ਼ਮ ਨੇ ਗੂਗਲ ਪੇਅ ਰਾਹੀਂ 4500 ਰੁਪਏ ਲਏ ਸਨ ਅਤੇ 5500 ਰੁਪਏ ਹੋਰ ਮੰਗ ਰਿਹਾ ਸੀ ਹਾਲਾਂਕਿ ਉਸ ਦਾ ਤਬਾਦਲਾ ਕਿਸੇ ਹੋਰ ਥਾਂ ਹੋ ਚੁੱਕਾ ਸੀ।

ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਦੌਰਾਨ, ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ–ਵ-ਦਰੁਸਤ ਸਾਬਤ ਹੋਏ। ਇਸ ਤੋਂ ਬਾਅਦ ਹੌਲਦਾਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13(2) ਦੇ ਨਾਲ-ਨਾਲ 13(1) ਏ ਅਤੇ ਬੀਐਨਐਸ ਦੀ ਧਾਰਾ 308(2), 308(3), 316(5), 336(2), 336(3), 340(2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ABOUT THE AUTHOR

...view details