ਪੰਜਾਬ

punjab

ETV Bharat / state

ESI ਕਲਰਕ ਵਿਜੀਲੈਂਸ ਨੇ ਟਰੈਪ ਲਗਾ ਕੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ, ਬਿੱਲ ਭਰਨ ਬਦਲੇ ਮੰਗੀ ਸੀ 15 ਹਜ਼ਾਰ ਰੁਪਏ ਰਿਸ਼ਵਤ - ਵਿਜੀਲੈਂਸ

ਲੁਧਿਆਣਾ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਈ.ਐਸ.ਆਈ. ਕਲਰਕ ਨੂੰ ਰਿਸ਼ਵਤ ਲੈਂਦਿਆਂ ਰੰਗੀ ਹੱਥੀ ਗ੍ਰਿਫ਼ਤਾਰ ਕੀਤਾ ਹੈ। ਐੱਸਪੀ ਐੱਸਪੀ ਵਿਜੀਲੈਂਸ ਨੇ ਕਿਹਾ ਕਿ ਜਾਲ ਵਿਛਾ ਰੰਗੇ ਹੱਥੀ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ।

Vigilance in Ludhiana caught the ESI clerk
ਈ.ਐਸ.ਆਈ. ਕਲਰਕ ਵਿਜੀਲੈਂਸ ਨੇ ਟਰੈਪ ਲਗਾ ਕੇ ਰੰਗੇ ਹੱਥੀ ਕੀਤਾ ਗ੍ਰਿਫ਼ਤਾਰ

By ETV Bharat Punjabi Team

Published : Feb 28, 2024, 6:11 PM IST

ਐੱਸਐੱਸਪੀ ਵਿਜੀਲੈਂਸ

ਲੁਧਿਆਣਾ:ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ, ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਐਸਐਸਪੀ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸ ਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ।

ਸ਼ਿਕਾਇਤਕਰਤਾ ਨੇ ਅੱਗੇ ਇਲਜ਼ਾਮ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸ ਦੇ ਬਿੱਲ ਦਾ ਭੁਗਤਾਨ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰਿਸ਼ਵਤ ਨਾ ਦੇਣ ਉੱਤੇ ਕੁੱਲ ਰਕਮ ਵਿੱਚੋਂ ਸਿਰਫ 1,25,000 ਰੁਪਏ ਦੇ ਬਿੱਲ ਹੀ ਪਾਸ ਕੀਤੇ ਜਾਣਗੇ। ਮੁਲਜ਼ਮ ਕਲਰਕ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਜਿਸ ਵਿੱਚ 20,000 ਰੁਪਏ ਪੇਸ਼ਗੀ ਅਤੇ ਬਾਕੀ 10,000 ਰੁਪਏ ਬਾਅਦ ਵਿੱਚ ਦੇਣ ਲਈ ਕਿਹਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਰਵਿੰਦਰ ਸਿੰਘ ਕਲਰਕ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਉਸ ਨੇ ਰਿਸ਼ਵਤ ਦੀ ਰਕਮ ਚੰਡੀਗੜ੍ਹ ਵਿਖੇ ਤਾਇਨਾਤ ਸਬੰਧਤ ਅਧਿਕਾਰੀ ਨਾਲ ਵੀ ਸਾਂਝੀ ਕਰਨੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਆਪਣੇ ਫ਼ੋਨ ਵਿੱਚ ਕਰ ਲਈ ਅਤੇ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ।

ਐੱਸ ਐੱਸ ਪੀ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ABOUT THE AUTHOR

...view details