ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਇਲਜ਼ਾਮ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਰਛਪਾਲ ਸਿੰਘ ਵਾਸੀ ਪਿੰਡ ਸੈਦੋਕੇ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਖਿਲਾਫ਼ ਕੇਸ ਦਰਜ, Paytm ਰਾਹੀਂ ਰਿਸ਼ਵਤ ਦੀ ਕਰ ਰਿਹਾ ਸੀ ਮੰਗ
Case against Patwari: ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਪਟਵਾਰੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪਟਵਾਰੀ ਉੱਤੇ ਪੇਟੀਅਮ ਐਪ ਰਾਹੀਂ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ।
Published : Feb 7, 2024, 6:21 PM IST
ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ:ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਇਲਜ਼ਾਮ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਜੀਜੇ ਦੀ ਜ਼ਮੀਨ ਦੀ ਮਾਲਕੀ ਧੋਖੇ ਨਾਲ ਬਦਲੇ ਜਾਣ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਇਲਜ਼ਾਮ ਲਾਇਆ ਕਿ ਉਕਤ ਪਟਵਾਰੀ ਨੇ ਪਹਿਲਾਂ ਹੀ ਉਸ ਤੋਂ ਰਿਸ਼ਵਤ ਵਜੋਂ 3000 ਰੁਪਏ ਲੈ ਲਏ ਹਨ ਅਤੇ 2000 ਰੁਪਏ ਦੀ ਦੂਜੀ ਕਿਸ਼ਤ ਉਸ ਦੇ ਪੇਟੀਐਮ ਖਾਤੇ ਵਿੱਚ ਪਾਉਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਲੈਣ ਦੀ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਇਲਜ਼ਾਮਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਦੱਸ ਦਈਏ ਇਸ ਤੋਂ ਕੁੱਝ ਦਿਨ ਪਹਿਲਾਂ ਵੀ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਅਪਰਾਧਿਕ ਮੁਕੱਦਮੇ ਵਿੱਚ ਲੋੜੀਂਦਾ ਸੀ ਕਿਉਂਕਿ ਉਹ ਉਕਤ ਪੁਲਿਸ ਅਧਿਕਾਰੀ ਦੇ ਇਸ਼ਾਰੇ 'ਤੇ ਵੱਖ ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਅਤੇ ਉਹਨਾਂ ਨੂੰ ਬਲੈਕਮੇਲ ਕਰਕੇ ਪੈਸੇ ਦੀ ਮੰਗ ਕਰਦਾ ਸੀ।