ਪੰਜਾਬ

punjab

ETV Bharat / state

ਟਿਕਟ ਮਿਲਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਕੀਤੀ ਮੁਲਾਕਾਤ - Valtoha met family Amritpal Singh - VALTOHA MET FAMILY AMRITPAL SINGH

Valtoha met the family of Amritpal Singh : ਲੋਕ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪੰਜਾਬ ਜੱਥੇਬੰਦੀ ਦੇ ਮੁਖੀ ਅਤੇ ਅਸਾਮ ਦੀ ਜ਼ੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ। ਪੜ੍ਹੋ ਪੂਰੀ ਖਬਰ...

Valtoha met the family of Amritpal Singh
ਟਿਕਟ ਮਿਲਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਕੀਤੀ ਮੁਲਾਕਾਤ

By ETV Bharat Punjabi Team

Published : Apr 29, 2024, 6:40 PM IST

ਟਿਕਟ ਮਿਲਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ:ਲੋਕ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਦੂਜੇ ਪਾਸੇ ਵਾਰਸ ਪੰਜਾਬ ਜੱਥੇਬੰਦੀ ਦੇ ਮੁਖੀ ਅਤੇ ਅਸਾਮ ਦੀ ਜ਼ੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ। ਜਿਸ ਨੂੰ ਲੈ ਕੇ ਅੱਜ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਵਿਰਸਾ ਸਿੰਘ ਵਲਟੋਹਾ ਦਰਬਾਰ ਸਾਹਿਬ ਪਹੁੰਚੇ ਹਨ।

ਅੰਮ੍ਰਿਤਪਾਲ ਸਿੰਘ ਵੀ ਚੋਣ ਮੈਦਾਨ:ਉੱਥੇ ਉਨ੍ਹਾਂ ਨੇ ਮੱਥਾ ਟੇਕਿਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਪਰਮਾਤਮਾ ਦਾ ਆਸ਼ੀਰਵਾਦ ਲੈਣ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਭਾਈ ਅੰਮ੍ਰਿਤਪਾਲ ਸਿੰਘ ਵੀ ਚੋਣ ਮੈਦਾਨ ਵਿੱਚ ਉਤਰ ਰਹੇ ਹਨ। ਜਿਸ ਨੂੰ ਲੈ ਕੇ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਮੁਲਾਕਾਤ ਵੀ ਕੀਤੀ ਹੈ।

ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ: ਉਨ੍ਹਾਂ ਕਿਹਾ ਕਿ ਜੋ ਮੇਰੇ ਐਕਸੀਡੈਂਟ ਦੀ ਖਬਰ ਫਲਾਈ ਜਾ ਰਹੀ ਹੈ। ਉਹ ਕੁਝ ਸ਼ਰਾਰਤੀ ਪਾਰਟੀਆਂ ਦੇ ਆਈਟੀ ਸੈਲ ਵੱਲੋਂ ਫਲਾਈ ਜਾ ਰਹੀ ਹੈ। ਮੈਂ ਪਰਮਾਤਮਾ ਦੀ ਕਿਰਪਾ ਦੇ ਨਾਲ ਪੂਰਾ ਤੰਦਰੁਸਤ ਹਾਂ ਇਸ ਦੇ ਨਾਲ ਹੀ ਬਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਉਹ ਅੱਜ ਸਵੇਰੇ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਆਏ ਹਨ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਤੋਂ ਉਨ੍ਹਾਂ ਨੇ ਚੋਣ ਦੌਰਾਨ ਸਹਿਯੋਗ ਦੀ ਮੰਗ ਕੀਤੀ ਅਤੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਪੰਥ ਨੂੰ ਮੁੱਖ ਰੱਖਦਿਆਂ ਹੋਇਆ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਉਨ੍ਹਾਂ ਦਾ ਸਹਿਯੋਗ ਜਰੂਰ ਕਰਨਗੇ।

ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਤੋਂ ਉਨ੍ਹਾਂ ਨੇ ਚੋਣ ਦੌਰਾਨ ਸਹਿਯੋਗ ਦੀ ਮੰਗ ਕੀਤੀ ਅਤੇ ਬਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਪੰਥ ਨੂੰ ਮੁੱਖ ਰੱਖਦਿਆਂ ਹੋਇਆ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਉਨ੍ਹਾਂ ਦਾ ਸਹਿਯੋਗ ਜਰੂਰ ਕਰਨਗੇ।

ABOUT THE AUTHOR

...view details