ਪੰਜਾਬ

punjab

ETV Bharat / state

ਚੰਡੀਗੜ੍ਹ ਮੇਅਰ ਚੋਣ ਵਿਵਾਦ, ਪ੍ਰਦਰਸ਼ਨ ਕਰ ਰਹੇ ਐਨਐਸਯੂਆਈ ਵਰਕਰਾਂ ’ਤੇ ਵਾਟਰ ਕੈਨਨ ਦਾ ਇਸਤੇਮਾਲ - ਐਨਐਸਯੂਆਈ

NSUI Protest chandigarh:ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਵਿਵਾਦ ਜਾਰੀ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂ ਇਸ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਅੱਜ ਐਨਐਸਯੂਆਈ ਦੇ ਆਗੂਆਂ ਤੇ ਵਰਕਰਾਂ ਨੇ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਐਨਐਸਯੂਆਈ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ।

Chandigarh mayor election controversy
ਪ੍ਰਦਰਸ਼ਨ ਕਰ ਰਹੇ ਐਨਐਸਯੂਆਈ ਵਰਕਰਾਂ ’ਤੇ ਵਾਟਰ ਕੈਨਨ ਦਾ ਇਸਤੇਮਾਲ

By ETV Bharat Punjabi Team

Published : Feb 7, 2024, 3:16 PM IST

ਚੰਡੀਗੜ੍ਹ ਮੇਅਰ ਚੋਣ ਵਿਵਾਦ

ਚੰਡੀਗੜ੍ਹ:ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦੇ ਮੇਅਰ ਦੀ ਚੋਣ ਦਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਐਨਐਸਯੂਆਈ ਦੇ ਆਗੂਆਂ ਤੇ ਵਰਕਰਾਂ ਨੇ ਮੇਅਰ ਚੋਣਾਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਬੈਰੀਕੇਡ ਲਾਏ ਗਏ। ਜਦੋਂ NSUI ਆਗੂ ਪਿੱਛੇ ਨਹੀਂ ਹਟ ਰਹੇ ਸਨ। ਇਸ ਦੌਰਾਨ ਭੀੜ ਨੂੰ ਖਿੰਡਾਉਣ ਲਈ ਪੁਲਿਸ ਨੇ ਐਨਐਸਯੂਆਈ ਆਗੂਆਂ ’ਤੇ ਪਾਣੀ ਦੀਆਂ ਬਉਛਾੜਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਪੁਲਿਸ ਅਤੇ ਐਨਐਸਯੂਆਈ ਦੇ ਵਰਕਰਾਂ ਵਿਚਾਲੇ ਕਾਫੀ ਹੱਥੋਪਾਈ ਵੀ ਹੋਈ।

ਵਾਟਰ ਕੈਨਨ ਦੀ ਵਰਤੋਂ: ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕਰਦਿਆਂ ਸਾਰੇ ਪ੍ਰਦਰਸ਼ਕਾਰੀਆਂ ਨੂੰ ਭਾਜਪਾ ਦਫ਼ਤਰ ਤੋਂ ਸਮੇਂ ਸਿਰ ਰੋਕ ਲਿਆ। ਇਸ ਦੌਰਾਨ ਪੁਲਿਸ ਨੇ ਨੌਜਵਾਨਾਂ ’ਤੇ ਲਾਠੀਚਾਰਜ ਵੀ ਕੀਤਾ। ਲਾਠੀਚਾਰਜ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵਿੱਚ ਭਾਰੀ ਰੋਸ ਹੈ। ਚੰਡੀਗੜ੍ਹ ਦੇ ਮੇਅਰ ਚੋਣਾਂ ਨੂੰ ਰੱਦ ਕਰਨ ਸਬੰਧੀ ਨੌਜਵਾਨਾਂ ਵੱਲੋਂ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਆਗੂ ਵੀ ਇਸ ਮਾਮਲੇ ਨੂੰ ਲੈ ਕੇ ਨਿੱਤ ਦਿਨ ਵਿਰੋਧ ਕਰ ਰਹੇ ਹਨ।

ਚੰਡੀਗੜ੍ਹ ਪ੍ਰਸ਼ਾਸਨ ਨੂੰ ਜਵਾਬ:ਦੱਸ ਦੇਈਏ ਕਿ 30 ਜਨਵਰੀ ਨੂੰ ਹੋਈਆਂ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੇ ਜਿੱਤ ਦਰਜ ਕੀਤੀ ਸੀ। ਵਿਰੋਧੀ ਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਵੋਟਾਂ ਦੀ ਗਿਣਤੀ ਦੌਰਾਨ ਭਾਜਪਾ 'ਤੇ ਧੋਖਾਧੜੀ ਦਾ ਇਲਜ਼ਾਮ ਲਾਇਆ ਹੈ। ਅਜਿਹੇ 'ਚ ਆਮ ਆਦਮੀ ਪਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਤੱਕ ਪਹੁੰਚ ਕਰਕੇ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਜਵਾਬ ਦੇਣ ਲਈ 3 ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚੋਣ ਅਧਿਕਾਰੀ ਨੂੰ ਫਟਕਾਰ ਲਗਾਉਂਦੇ ਹੋਏ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਇਸ ਮਾਮਲੇ ਦੀ ਸੁਪਰੀਮ ਕੋਰਟ 'ਚ ਸੋਮਵਾਰ 12 ਫਰਵਰੀ ਨੂੰ ਮੁੜ ਸੁਣਵਾਈ ਹੋਣ ਜਾ ਰਹੀ ਹੈ।

ABOUT THE AUTHOR

...view details