ਪੰਜਾਬ

punjab

ਖੁਸ਼ਖਬਰੀ!...ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਐਲਾਨ - Water released in canals of Punjab

By ETV Bharat Punjabi Team

Published : Jul 27, 2024, 10:35 PM IST

Water released in canals of Punjab: ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਖ਼ਰੀਫ਼ ਦੇ ਮੌਸਮ ਦੌਰਾਨ 28 ਜੁਲਾਈ ਤੋਂ 4 ਅਗਸਤ ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ।

WATER RELEASED IN CANALS OF PUNJAB
ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਐਲਾਨ (ETV Bharat Chandigarh)

ਚੰਡੀਗੜ੍ਹ:ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ 'ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

ABOUT THE AUTHOR

...view details