ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ 6 ਦਿਨਾਂ ਤੱਕ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਬਣ ਰਹੀ ਹੈ। ਇਸ ਕਾਰਨ 31 ਜਨਵਰੀ ਤੋਂ 3 ਫ਼ਰਵਰੀ ਤੱਕ ਪੰਜਾਬ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ।
ਜੇਕਰ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ, ਤਾਂ ਇਸ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 3.9 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 27.6 ਡਿਗਰੀ ਦਰਜ ਕੀਤਾ ਗਿਆ ਹੈ।
ਸਭ ਤੋਂ ਠੰਢਾ ਸ਼ਹਿਰ
ਅੱਜ ਸਭ ਤੋਂ ਵੱਧ ਠੰਢਾ ਸ਼ਹਿਰ ਫ਼ਤਿਹਗੜ੍ਹ ਸਾਹਿਬ ਰਿਹਾ ਹੈ। ਇੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਜਦਕਿ, ਬੀਤੇ ਦਿਨ (ਮੰਗਲਵਾਰ) ਪੰਜਾਬ ਦੇ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਫਾਜ਼ਿਲਕਾ ਸਭ ਤੋਂ ਠੰਢਾ ਹੈ। ਇੱਥੇ ਘੱਟੋ-ਘੱਟ ਤਾਪਮਾਨ 2.4 ਡਿਗਰੀ ਦਰਜ ਕੀਤਾ ਗਿਆ ਸੀ। ਜਦਕਿ, ਮੋਹਾਲੀ ਦਾ ਘੱਟੋ-ਘੱਟ ਤਾਪਮਾਨ ਸਭ ਤੋਂ ਵੱਧ 7.9 ਡਿਗਰੀ ਦਰਜ ਕੀਤਾ ਗਿਆ ਸੀ।
ਕਣਕ ਦੀ ਫਸਲ ਲਈ ਨੁਕਸਾਨਦੇਹ ਤਾਪਮਾਨ ਵਿੱਚ ਉਤਾਰ-ਚੜਾਅ
ਤਾਪਮਾਨ ਵਧਣ ਘਟਣ ਨਾਲ ਕਣਕ ਦੇ ਝਾੜ ਉੱਤੇ ਵੱਡਾ ਅਸਰ ਪੈਣ ਦੇ ਆਸਾਰ ਹਨ। ਰਾਤ ਨੂੰ 10 ਡਿਗਰੀ ਤੋਂ ਹੇਠਾਂ ਅਤੇ ਦਿਨ ਵਿੱਚ 20 ਡਿਗਰੀ ਤੋਂ ਉੱਪਰ ਤਾਪਮਾਨ ਦਰਜ ਹੋਣ ਕਰਕੇ ਕਣਕ ਦੇ ਦਾਣੇ ਦਾ ਨੁਕਸਾਨ ਹੋ ਸਕਦਾ ਹੈ। ਕਣਕ ਦੇ ਦਾਣੇ ਸੁੰਗੜ ਸਕਦੇ ਹਨ, ਜਿਸ ਨਾਲ ਝਾੜ ਘੱਟ ਜਾਵੇਗਾ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।
ਕਦੋਂ ਮੀਂਹ ਦੇ ਆਸਾਰ
ਇਸ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਤੋਂ ਬਾਅਦ 30 ਅਤੇ 31 ਜਨਵਰੀ ਅਤੇ 1 ਫ਼ਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
- ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
- ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਹੇਗਾ।