ਹੈਦਰਾਬਾਦ ਡੈਸਕ: ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ 'ਚ ਇਕ ਵਾਰ ਫਿਰ ਤਾਪਮਾਨ ਵਧਦਾ ਜਾ ਰਿਹਾ ਹੈ। ਇੱਕ ਦਿਨ ਵਿੱਚ ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਮਾਨਸੂਨ ਤੋਂ ਪਹਿਲਾਂ ਦੀ ਰਾਹਤ ਵੀ ਮਿਲੇਗੀ। ਅੱਜ ਪੰਜਾਬ ਵਿੱਚ ਐਤਵਾਰ ਨੂੰ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਦਰਜ ਹੋਇਆ ਹੈ।
ਪ੍ਰੀ-ਮਾਨਸੂਨ 26 ਤੋਂ ਹੋਵੇਗਾ ਐਕਟਿਵ:ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। 26 ਅਤੇ 27 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਨਹੀਂ ਤਾਂ ਬੱਦਲ ਛਾਏ ਰਹਿਣਗੇ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪਰ 28 ਜੂਨ ਨੂੰ ਬਹੁਤੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਤਾਪਮਾਨ (Weather Update, Punjab Pre Monsoon) ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ। ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈ ਸਕਦਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 31 ਡਿਗਰੀ ਰਹੇਗਾ। ਆਉਣ ਵਾਲੇ ਦਿਨਾਂ ਵਿੱਚ ਮੀਂਹ ਨਾਲ ਰਾਹਤ ਮਿਲ ਸਕਦੀ ਹੈ।
ਦੇਸ਼ ਦੇ ਕਈ ਸੂਬਿਆਂ 'ਚਮਾਨਸੂਨ ਪਹੁੰਚ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ, ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਮਾਨਸੂਨ ਦੀ ਅਜੇ ਵੀ ਉਡੀਕ ਹੈ। ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 23 ਜੂਨ ਨੂੰ ਪੱਛਮੀ ਯੂਪੀ ਦੇ ਕੁਝ ਇਲਾਕਿਆਂ ਵਿੱਚ ਗਰਮੀ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ:ਦੇਸ਼ ਦੀ ਰਾਜਧਾਨੀ ਦਿੱਲੀ 'ਚ ਸ਼ਨੀਵਾਰ ਨੂੰ ਕੁਝ ਥਾਵਾਂ 'ਤੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹੇ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਕਾਰਨ ਦਿਨ ਦਾ ਤਾਪਮਾਨ ਡਿੱਗ ਗਿਆ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 23 ਜੂਨ ਨੂੰ ਦਿੱਲੀ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ 'ਤੇ ਬਾਰਿਸ਼ ਵੀ ਹੋ ਸਕਦੀ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।
ਦੇਸ਼ ਦਾ ਮੌਸਮ:ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਦੱਖਣੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਵਿਦਰਭ, ਮਰਾਠਵਾੜਾ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਕੇਰਲ, ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਜਦਕਿ ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਦੇ ਉੱਤਰੀ ਤੱਟ, ਦੱਖਣੀ ਗੁਜਰਾਤ, ਛੱਤੀਸਗੜ੍ਹ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੂਰਬੀ ਗੁਜਰਾਤ, ਪੂਰਬੀ ਰਾਜਸਥਾਨ, ਸਿੱਕਮ, ਉੜੀਸਾ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਰਾਇਲਸੀਮਾ, ਅੰਦਰੂਨੀ ਕਰਨਾਟਕ ਅਤੇ ਗੰਗਾ ਤੱਟੀ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ 24 ਘੰਟਿਆਂ ਦੌਰਾਨ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਗਰਮੀ ਦੀ ਲਹਿਰ ਚੱਲ ਸਕਦੀ ਹੈ ਅਤੇ ਉਸ ਤੋਂ ਬਾਅਦ ਘੱਟ ਸਕਦੀ ਹੈ।