ਪੰਜਾਬ

punjab

ETV Bharat / state

ਪੰਜਾਬ ਮੌਸਮ ਅਪਡੇਟ; ਜਾਣੋ, ਪੰਜਾਬ ਤੋਂ ਇਲਾਵਾ ਕਿੱਥੇ ਪਵੇਗਾ ਮੀਂਹ ਤੇ ਆਪਣੇ ਸ਼ਹਿਰ ਦਾ ਤਾਪਮਾਨ ਬਾਰੇ - Weather Update - WEATHER UPDATE

Today Punjab Weather : ਦੇਸ਼ ਭਰ ਵਿੱਚ ਮੌਸਮ ਦਾ ਮਿਜਾਜ਼ ਗਰਮ ਚੱਲ ਰਿਹਾ ਹੈ। ਕਈ ਇਲਾਕਿਆਂ ਵਿੱਚ ਗਰਮੀ ਕਹਿਰ ਹੈ, ਤਾਂ ਕਈ ਥਾਵਾਂ ਉੱਤੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਖ਼ਬਰ ਹੈ। ਜਾਣੋ, ਆਪਣੇ ਸ਼ਹਿਰ ਦੇ ਮੌਸਮ ਦਾ ਹਾਲ।

Weather Update In Punjab
Weather Update In Punjab

By ETV Bharat Punjabi Team

Published : Apr 13, 2024, 9:44 AM IST

ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਜਿੱਥੇ ਲੋਕਾਂ ਦਾ ਜੀਣਾ ਮੁਹਾਲ ਕਰ ਰਹੀ ਹੈ, ਤਾਂ ਉੱਥੇ ਹੀ ਕਈ ਹਿੱਸਿਆਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਵੀ ਭੱਵਿਖਬਾਣੀ ਹੈ। ਦਿਨੋਂ-ਦਿਨ ਗਰਮੀ ਵਧਣ ਦੇ ਨਾਲ-ਨਾਲ ਤਾਪਮਾਨ ਵੀ ਵਧ ਰਿਹਾ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਕਈ ਥਾਵਾਂ ਉੱਤੇ ਬਦਲਵਾਈ ਤੇ ਹੀਟ ਵੇਵ ਵਰਗਾ ਮੌਸਮ ਰਹੇਗਾ। ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

ਪੰਜਾਬ ਮੌਸਮ ਅਪਡੇਟ
  1. ਚੰਡੀਗੜ੍ਹ ਦਾ ਤਾਪਮਾਨ -ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਰਾਤ ਤੱਕ ਅੱਜ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ।
  3. ਜਲੰਧਰ ਦਾ ਤਾਪਮਾਨ -ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਆਉਣ ਵਾਲੇ ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ ਮੀਂਹ ਪੈਣ ਦੀ ਭੱਵਿਖਬਾਣੀ ਹੈ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਅੱਜ ਰਾਤ ਨੂੰ ਮੀਂਹ ਪੈਣ ਦੇ ਆਸਾਰ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਐਤਵਾਰ ਤੋਂ ਸੋਮਵਾਰ ਦੇ ਦਰਮਿਆਨ ਮੀਂਹ ਦੀ ਸੰਭਾਵਨਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਸ਼ਾਮ ਤੱਕ ਮੀਂਹ ਦੇ ਆਸਾਰ।

ਪੰਜਾਬ ਵਿੱਚ ਮੀਂਹ ਦਾ ਅਲਰਟ: ਲੁਧਿਆਣਾ ਪੀਏਯੂ ਦੇ ਮੌਸਮ ਵਿਭਾਗ ਮੁਤਾਬਕ, ਅਗਲੇ 2-3 ਦਿਨਾਂ 'ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜਰੂਰ ਮਿਲ ਸਕਦੀ ਹੈ। 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਹਲਕੇ ਤੋਂ ਦਰਮਿਆਨੀ ਮੀਂਹ ਪੈਣ ਦੀ ਭੱਵਿਖਬਾਣੀ ਹੈ। ਮੌਸਮ ਵਿੱਚ ਲੋਕਾਂ ਨੂੰ ਕੁਝ ਰਾਹਤ ਮਿਲੇਗੀ।

ਇਨ੍ਹਾਂ ਸੂਬਿਆਂ ਵਿੱਚ ਵੀ ਪਵੇਗਾ ਮੀਂਹ: ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 13 ਅਪ੍ਰੈਲ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੱਛਮੀ ਗੜਬੜੀ ਦਾ ਅਸਰ ਦਿੱਲੀ-ਐੱਨ.ਸੀ.ਆਰ 'ਚ ਵੀ ਦੇਖਣ ਨੂੰ ਮਿਲੇਗਾ, ਜਿਸ ਕਾਰਨ 13 ਤੋਂ 15 ਅਪ੍ਰੈਲ ਦਰਮਿਆਨ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਦਿੱਲੀ ਦਾ ਮੌਸਮ: ਦਿੱਲੀ ਵਿੱਚ ਕੜਾਕੇ ਦੀ ਗਰਮੀ ਸ਼ੁਰੂ ਹੋ ਗਈ ਹੈ। ਇਸ ਸਮੇਂ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਉਪਰ ਬਣਿਆ ਹੋਇਆ ਹੈ, ਜਿਸ ਕਾਰਨ ਦਿਨ ਵੇਲੇ ਕੜਾਕੇ ਦੀ ਗਰਮੀ ਪੈ ਰਹੀ ਹੈ। ਹਾਲਾਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ 13 ਤੋਂ 15 ਅਪ੍ਰੈਲ ਦਰਮਿਆਨ ਦੇਸ਼ ਦੀ ਰਾਜਧਾਨੀ ਦੇ ਮੌਸਮ 'ਚ ਬਦਲਾਅ ਹੋ ਸਕਦਾ ਹੈ, ਜਿਸ ਕਾਰਨ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ABOUT THE AUTHOR

...view details