ਚੰਡੀਗੜ੍ਹ:ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਉੱਥੇ ਹੀ ਪੰਜਾਬ ਦੇ ਕਈ ਹਿੱਸਿਆ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਦਰਜ ਕੀਤਾ ਗਿਆ ਹੈ। ਕਈ ਥਾਵਾਂ ਉੱਤੇ ਬਦਲਵਾਈ ਤੇ ਹੀਟ ਵੇਵ ਵਰਗਾ ਮੌਸਮ ਰਹੇਗਾ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਦੁਪਹਿਰ ਤੱਕ ਮੀਂਹ ਦੇ ਆਸਾਰ।
- ਅੰਮ੍ਰਿਤਸਰ ਦਾ ਤਾਪਮਾਨ -ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਮੌਸਮ ਸਾਫ਼ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਆਉਣ ਵਾਲੇ ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ ਮੀਂਹ ਪੈਣ ਦੀ ਭੱਵਿਖਬਾਣੀ ਹੈ।
- ਲੁਧਿਆਣਾ ਦਾ ਤਾਪਮਾਨ -ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਸਵੇਰ ਤੋਂ ਦੁਪਹਿਰ ਦਰਮਿਆਨ ਮੀਂਹ ਦੀ ਭੱਵਿਖਬਾਣੀ।
- ਬਠਿੰਡਾ ਦਾ ਤਾਪਮਾਨ -ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਬੱਦਲਵਾਈ ਦੇ ਨਾਲ ਮੀਂਹ ਜਾਰੀ ਰਹੇਗਾ।
- ਪਟਿਆਲਾ ਦਾ ਤਾਪਮਾਨ -ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਸਵੇਰ ਦੇ ਸਮੇਂ ਮੀਂਹ ਦੀ ਭੱਵਿਖਬਾਣੀ ਤੇ ਸ਼ਾਮ ਤੱਕ ਬੱਦਲ ਸਾਫ਼ ਹੋ ਸਕਦੇ ਹਨ।