ਪੰਜਾਬ

punjab

ETV Bharat / state

ਪੰਜਾਬ ਮੌਸਮ ਅਪਡੇਟ; ਪੰਜਾਬ ਸਣੇ ਦਿੱਲੀ ਵਿੱਚ ਵੀ ਪੈ ਰਹੀ ਰਿਕਾਰਡ ਤੋੜ ਗਰਮੀ, ਜਾਣੋ ਮਾਨਸੂਨ ਆਉਣ ਦੀ ਨਵੀਂ ਅਪਡੇਟ - Weather Update - WEATHER UPDATE

Today Weather : ਦੇਸ਼ ਭਰ ਵਿੱਚ ਮੌਸਮ ਦਾ ਮਿਜਾਜ਼ ਰਿਕਾਰਡ ਤੋੜ ਗਰਮ ਚੱਲ ਰਿਹਾ ਹੈ, ਪਰ ਉੱਥੇ ਹੀ ਦਿੱਲੀ ਵਿੱਚ ਕਈ ਥਾਂ ਪਏ ਮੀਂਹ ਨੇ ਲੋਕਾਂ ਨੂੰ ਰਾਹਤ ਵੀ ਦਿੱਤੀ ਹੈ। ਜਾਣੋ, ਪੰਜਾਬ ਸਣੇ ਦੇਸ਼ ਦੇ ਮੌਸਮ ਦਾ ਹਾਲ।

Weather Update
Weather Update (Etv Bharat)

By ETV Bharat Punjabi Team

Published : May 30, 2024, 7:40 AM IST

ਚੰਡੀਗੜ੍ਹ:ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਸਣੇ ਦਿੱਲੀ ਵਿੱਚ ਰਿਕਾਰਡ ਤੌੜ ਗਰਮੀ ਪੈ ਰਹੀ ਹੈ। ਇੱਥੋ ਤੱਕ ਕਿ ਗਰਮੀ ਕਾਰਨ ਕਈ ਥਾਂ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਦਿੱਲੀ ਵਿੱਚ ਤਾਪਮਾਨ 50 ਨੂੰ ਪਾਰ ਕਰ ਰਿਹਾ ਹੈ, ਹਾਲਾਂਕਿ ਬੀਤੀ ਸ਼ਾਮ ਮੌਸਮ ਨੇ ਕਰਵਟ ਲਈ ਅਤੇ ਕਈ ਥਾਵਾਂ ਉੱਤੇ ਹਲਕਾ ਮੀਂਹ ਪਿਆ।

ਦੂਜੇ ਪਾਸੇ, ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਮੌਸਮ ਅਪਡੇਟ (Etv Bharat)

ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ -ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ। ਐਤਵਾਰ ਨੂੰ ਮੀਂਹ ਦੀ ਸੰਭਾਵਨਾ।
  3. ਜਲੰਧਰ ਦਾ ਤਾਪਮਾਨ -ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
  5. ਬਠਿੰਡਾ ਦਾ ਤਾਪਮਾਨ -ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
  6. ਪਟਿਆਲਾ ਦਾ ਤਾਪਮਾਨ -ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ। ਐਤਾਵਰ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ।

ਮੌਸਮ ਵਿਭਾਗ ਦੀ ਭੱਵਿਖਬਾਣੀ: ਆਈਐਮਡੀ ਨੇ ਵੀਰਵਾਰ ਨੂੰ ਕੁਝ ਸਥਾਨਾਂ 'ਤੇ ਗਰਮੀ ਦੀ ਲਹਿਰ ਦੇ ਨਾਲ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ 25 ਤੋਂ 35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਅਤੇ ਧੂੜ ਭਰੀ ਹਨੇਰੀ ਦੇ ਨਾਲ ਬਹੁਤ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, ਯੂਪੀ, ਹਰਿਆਣਾ ਅਤੇ ਦਿੱਲੀ-ਐਨਸੀਆਰ ਵਿੱਚ ਅਗਲੇ ਕੁਝ ਘੰਟਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਵੇਗੀ।

ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 2 ਘੰਟਿਆਂ ਵਿੱਚ ਸੋਨੀਪਤ, ਰੋਹਤਕ, ਹਾਪੁੜ, ਗੁਲਾਵਤੀ, ਸਿਆਨਾ, ਸਿਕੰਦਰਾਬਾਦ, ਬੁਲੰਦਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਅਤੇ ਬੂੰਦਾਬਾਂਦੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਇਸ ਸਮੇਂ ਦੌਰਾਨ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਨਜਫਗੜ੍ਹ, ਪਾਲਮ ਅਤੇ ਅਯਾਨਗਰ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਵਾਰ ਮੌਸਮ ਵਿਭਾਗ ਨੇ ਕੇਰਲ 'ਚ ਮਾਨਸੂਨ ਦੇ 30 ਮਈ ਨੂੰ ਆਉਣ ਦੀ ਉਮੀਦ ਜਤਾਈ ਹੈ। ਇਸ ਤੋਂ ਬਾਅਦ ਸੂਬੇ 'ਚ ਭਾਰੀ ਮੀਂਹ ਦੇਖਣ ਨੂੰ ਮਿਲੇਗਾ। ਹਾਲਾਂਕਿ, ਕੇਰਲ ਪਹਿਲਾਂ ਹੀ ਭਾਰੀ ਮੀਂਹ ਅਤੇ ਪਾਣੀ ਭਰਨ ਨਾਲ ਜੂਝ ਰਿਹਾ ਹੈ।

ABOUT THE AUTHOR

...view details