ਪੰਜਾਬ

punjab

ETV Bharat / state

ਮੌਸਮ ਅਪਡੇਟ, ਪੰਜਾਬ ਤੇ ਦਿੱਲੀ ਵਾਸੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ ! - Weather Update - WEATHER UPDATE

Today Punjab Weather: ਮਈ ਮਹੀਨੇ ਦੇ ਲਗਭਹ 10 ਦਿਨ ਬੀਤਣ ਜਾ ਰਹੇ ਹਨ। ਇਸ ਦੌਰਾਨ ਮੌਸਮ ਨੇ ਆਪਣੇ ਕਈ ਤਰ੍ਹਾਂ ਮਿਜਾਜ਼ ਦਿਖਾਏ। ਫਿਰ ਚਾਹੇ ਗਰਮੀ ਦਾ ਕਹਿਰ ਵਰਪਾਇਆ ਹੋਵੇ ਜਾਂ ਮੀਂਹ ਨਾਲ ਗਰਮੀ ਤੋਂ ਰਾਹਤ ਹੋਵੇ। ਜਾਣੋ, ਆਉਣ ਵਾਲੇ ਦਿਨਾਂ ਵਿੱਚ ਕਿਹੋ-ਜਿਹਾ ਰਹੇਗਾ ਮੌਸਮ।

Weather Update
ਮੌਸਮ ਅਪਡੇਟ (ਈਟੀਵੀ ਭਾਰਤ)

By ETV Bharat Punjabi Team

Published : May 10, 2024, 6:40 AM IST

ਚੰਡੀਗੜ੍ਹ:ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਮੌਸਮ ਪੀਕ ਉੱਤੇ ਹੈ। ਆਉਣ ਵਾਲੇ ਦਿਨਾਂ ਵਿੱਚ, ਪੰਜਾਬ ਦੇ ਕਈ ਹਿੱਸਿਆ 'ਚ ਮੀਂਹ ਪੈ ਸਕਦਾ ਹੈ। ਅੱਜ ਵੀਰਵਾਰ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਦਰਜ ਕੀਤਾ ਗਿਆ ਹੈ। ਦੂਜੇ ਪਾਸੇ, ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਮੌਸਮ ਕਰਵਟ ਬਦਲ ਸਕਦਾ ਹੈ।

ਪੰਜਾਬ ਮੌਸਮ ਅਪਡੇਟ (ਈਟੀਵੀ ਭਾਰਤ, ਗ੍ਰਾਫਿਕਸ)

ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਐਤਵਾਰ ਨੂੰ ਦੁਪਹਿਰ ਤੋਂ ਸ਼ਾਮ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਐਤਵਾਰ ਦੁਪਹਿਰ ਤੱਕ ਮੀਂਹ ਪੈ ਸਕਦਾ ਹੈ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਸੋਮਵਾਰ ਨੂੰ ਗਰਜ ਨਾਲ ਮੀਂਹ ਪੈਣ ਦੀ ਭੱਵਿਖਬਾਣੀ ਹੈ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਸੋਮਵਾਰ ਨੂੰ ਦੁਪਹਿਰ ਤੱਕ ਮੀਂਹ ਪੈਣ ਦੀ ਸੰਭਾਵਨਾ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਐਤਵਾਰ ਦੁਪਹਿਰ ਤੱਕ ਮੀਂਹ ਪੈ ਸਕਦਾ ਹੈ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਸੋਮਵਾਰ ਤੱਕ ਮੀਂਹ ਪੈਣ ਦਾ ਅਲਰਟ ਹੈ।

ਮੌਸਮ ਵਿਭਾਗ ਦੀ ਭੱਵਿਖਬਾਣੀ: ਆਉਣ ਵਾਲੇ ਦਿਨਾਂ ਦੀ ਗੱਲ ਕਰੀਏ ਤਾਂ ਵੀਕੈਂਡ ਤੱਕ ਦਿੱਲੀ 'ਚ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਜਾਂ ਤੂਫਾਨ ਦਾ ਅਲਰਟ ਹੈ। 10 ਮਈ ਨੂੰ ਫਿਰ ਤੋਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੱਕ ਪਹੁੰਚ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਦਿੱਲੀ ਦਾ ਮੌਸਮ ਕੁਝ ਨਰਮ ਦਿਖਾਈ ਦੇ ਰਿਹਾ ਹੈ। 14 ਮਈ ਤੱਕ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 40 ਤੱਕ ਹੀ ਰਹਿਣ ਦੀ ਸੰਭਾਵਨਾ ਹੈ।

ਨੋਇਡਾ ਵਿੱਚ ਅੱਜ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਇੱਥੇ ਘੱਟੋ-ਘੱਟ ਤਾਪਮਾਨ 26 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਹੋ ਸਕਦਾ ਹੈ। ਅੱਜ ਨੋਇਡਾ ਵਿੱਚ ਹਲਕੀ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਇੱਥੇ ਵੀ ਸਵੇਰ ਤੋਂ ਹੀ ਠੰਡੀਆਂ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ।

ABOUT THE AUTHOR

...view details