ਚੰਡੀਗੜ੍ਹ:ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦੇ ਨਾਲ-ਨਾ ਕਈ ਥਾਂ ਮੌਸਮ ਸੁਹਾਵਣਾ ਹੋ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ, ਪੰਜਾਬ ਦੇ ਕਈ ਹਿੱਸਿਆ 'ਚ ਮੀਂਹ ਪੈ ਰਿਹਾ ਹੈ। ਅੱਜ ਐਤਵਾਰ ਨੂੰ ਪੰਜਾਬ ਵਿੱਚ ਸਵੇਰ ਸਮੇਂ ਕਈ ਥਾਵਾਂ ਉੱਤੇ ਮੀਂਹ ਹੋਣ ਕਰਕੇ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ। ਦੂਜੇ ਪਾਸੇ, ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਮੌਸਮ ਕਰਵਟ ਬਦਲੀ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਸੋਮਵਾਰ ਤੋਂ ਮੰਗਲਵਾਰ ਤੱਕ ਗਰਮ ਰਹਿਣਗੇ ਦਿਨ।
- ਅੰਮ੍ਰਿਤਸਰ ਦਾ ਤਾਪਮਾਨ -ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਐਤਵਾਰ ਸ਼ਾਮ ਤੱਕ ਹਵਾਵਾਂ ਚੱਲਣਗੀਆਂ, ਬਾਕੀ ਮੌਸਮ ਸਾਫ਼ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ। ਸੋਮਵਾਰ ਨੂੰ ਗਰਜ ਨਾਲ ਮੀਂਹ ਪੈਣ ਦੀ ਭੱਵਿਖਬਾਣੀ।
- ਲੁਧਿਆਣਾ ਦਾ ਤਾਪਮਾਨ -ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ। ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਬਦਲ ਛਾਏ ਰਹਿਣਗੇ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ। ਬਦਲ ਛਾਏ ਰਹਿਣਗੇ, ਸੋਮਵਾਰ ਤੱਕ ਮੀਂਹ ਪੈਣ ਦਾ ਅਲਰਟ ਹੈ।