ਪੰਜਾਬ

punjab

ETV Bharat / state

ਜਾਣੋ, ਪੰਜਾਬ ਸਣੇ ਦੇਸ਼ ਭਰ ਵਿੱਚ ਕਿਵੇਂ ਚੱਲ ਰਿਹਾ ਮੌਸਮ ਦਾ ਮਿਜਾਜ਼, ਕਿੱਥੇ ਰਹੇਗਾ ਹੀਟਵੇਵ ਤੇ ਕਿੱਥੇ ਮੀਂਹ ਦਾ ਅਲਰਟ - Weather Update - WEATHER UPDATE

Weather Update 14 June : ਮੌਸਮ ਵਿਭਾਗ ਅਨੁਸਾਰ 17 ਜੂਨ ਤੱਕ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ ਅਤੇ ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਰਹਿਣ ਦੀ ਭੱਵਿਖਬਾਣੀ ਹੈ। ਜਾਣੋ, ਪੰਜਾਬ ਸਣੇ ਦੇਸ਼ ਭਰ ਦੇ ਮੌਸਮ ਦਾ ਹਾਲ।

Weather Update
Weather Update (Etv Bharat)

By ETV Bharat Punjabi Team

Published : Jun 14, 2024, 8:39 AM IST

ਹੈਦਰਾਬਾਦ ਡੈਸਕ: ਮੌਸਮ ਵਿਭਾਗ ਅਨੁਸਾਰ 17 ਜੂਨ ਤੱਕ ਪੰਜਾਬ, ਹਰਿਆਣਾ, ਪੂਰਬੀ ਮੱਧ ਪ੍ਰਦੇਸ਼, ਜੰਮੂ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਅਸਾਮ ਅਤੇ ਮੇਘਾਲਿਆ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਅੱਜ ਪੰਜਾਬ ਵਿੱਚ ਸ਼ੁੱਕਰਵਾਰ ਨੂੰ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਦਰਜ ਹੋਇਆ ਹੈ।

ਪੰਜਾਬ ਵਿੱਚ ਤਾਪਮਾਨ (Etv Bharat)

ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ :-

  1. ਚੰਡੀਗੜ੍ਹ ਦਾ ਤਾਪਮਾਨ -ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ -ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
  3. ਜਲੰਧਰ ਦਾ ਤਾਪਮਾਨ -ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
  4. ਲੁਧਿਆਣਾ ਦਾ ਤਾਪਮਾਨ -ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
  5. ਬਠਿੰਡਾ ਦਾ ਤਾਪਮਾਨ -ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 31 ਡਿਗਰੀ ਰਹੇਗਾ।
  6. ਪਟਿਆਲਾ ਦਾ ਤਾਪਮਾਨ -ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।

ਦਿੱਲੀ ਦਾ ਮੌਸਮ:ਗਰਮੀ ਕਾਰਨ ਦਿੱਲੀ ਦੇ ਲੋਕਾਂ ਨੂੰ ਪਾਣੀ ਅਤੇ ਬਿਜਲੀ ਦੀ ਵੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ (IMD) ਨੇ ਦਿੱਲੀ ਵਿੱਚ 19 ਜੂਨ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। IMD ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 44 ਤੋਂ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਦੇਸ਼ ਦੇ ਮੌਸਮ ਦੀ ਸਥਿਤੀ:ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ, ਕੋਂਕਣ ਅਤੇ ਗੋਆ, ਉੱਤਰੀ ਅੰਦਰੂਨੀ ਕਰਨਾਟਕ, ਤੇਲੰਗਾਨਾ, ਦੱਖਣੀ ਛੱਤੀਸਗੜ੍ਹ ਅਤੇ ਦੱਖਣੀ ਉੜੀਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦਕਿ, ਆਂਧਰਾ ਪ੍ਰਦੇਸ਼, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕਰਨਾਟਕ, ਆਂਧਰਾ ਪ੍ਰਦੇਸ਼, ਸਿੱਕਮ, ਉੱਤਰ-ਪੂਰਬੀ ਭਾਰਤ, ਦੱਖਣ-ਪੱਛਮੀ ਮੱਧ ਪ੍ਰਦੇਸ਼, ਦੱਖਣੀ ਗੁਜਰਾਤ ਅਤੇ ਜੰਮੂ-ਕਸ਼ਮੀਰ ਵਿੱਚ ਹਲਕੇ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ।

ਇਸ ਤੋਂ ਇਲਾਵਾ, ਦੱਖਣੀ ਮੱਧ ਪ੍ਰਦੇਸ਼, ਅੰਦਰੂਨੀ ਉੜੀਸਾ, ਪੰਜਾਬ ਦੇ ਕੁਝ ਹਿੱਸਿਆਂ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਬੰਗਾਲ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਦੇ ਗੰਗਾ ਤੱਟੀ ਖੇਤਰ ਵਿੱਚ ਹੀਟ ਵੇਵ ਤੋਂ ਲੈ ਕੇ ਗੰਭੀਰ ਤਾਪ ਲਹਿਰ ਦੀਆਂ ਸਥਿਤੀਆਂ ਜਾਰੀ ਰਹਿ ਸਕਦੀਆਂ ਹਨ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਹੀਟਵੇਵ ਜਾਰੀ ਰਹਿ ਸਕਦੀ ਹੈ।

ABOUT THE AUTHOR

...view details