ਪੰਜਾਬ

punjab

ETV Bharat / state

ਪੰਜਾਬ ਮੌਸਮ ਅਪਡੇਟ, ਜਾਣੋ ਪੰਜਾਬ ਸਣੇ ਉੱਤਰ ਭਾਰਤ ਦੇ ਮੌਸਮ ਦਾ ਹਾਲ - Weather Update - WEATHER UPDATE

Today Punjab Weather: ਜਿੱਥੇ ਉਤਰੀ ਭਾਰਤ ਵਿੱਚ ਕਿਤੇ ਮੀਂਹ ਤੇ ਕਿਤੇ ਤੇਜ਼ ਧੁੱਪ ਆਪਣਾ ਕਹਿਰ ਵਰਪਾ ਰਹੀ ਹੈ, ਉੱਥੇ ਹੀ ਦੱਖਣੀ ਭਾਰਤ ਵਿੱਚ ਮੌਸਮ ਦਾ ਮਿਜਾਜ਼ ਬਲਦਿਆ ਹੈ। ਉੱਥੇ ਹੀ ਮਹਾਰਾਸ਼ਟਰ ਵਿੱਚ ਮੀਂਹ-ਤੂਫਾਨ ਨੇ 8 ਜਾਨਾਂ ਲੈ ਲਈਆਂ ਹਨ, ਕਈ ਲੋਕ ਗੰਭੀਰ ਜਖਮੀ ਹਨ। ਜਾਣੋ ਉੱਤਰੀ ਅਤੇ ਦੱਖਣੀ ਭਾਰਤ ਸਣੇ ਪੰਜਾਬ ਦੇ ਮੌਸਮ ਦਾ ਹਾਲ, ਪੜ੍ਹੋ ਪੂਰੀ ਖ਼ਬਰ।

Weather Update
ਪੰਜਾਬ ਮੌਸਮ ਅਪਡੇਟ (ਈਟੀਵੀ ਭਾਰਤ (ਗ੍ਰਾਫਿਕਸ))

By ETV Bharat Punjabi Team

Published : May 14, 2024, 7:10 AM IST

ਚੰਡੀਗੜ੍ਹ:ਮੌਸਮ ਵਿਭਾਗ ਮੁਤਾਬਕ, ਦੱਖਣੀ ਭਾਰਤ ਵਿੱਚ ਕਈ ਥਾਂ ਮੀਂਹ ਪੈਣ ਕਾਰਨ ਮੌਸਮ ਠੰਡਾ ਹੋਇਆ ਸੀ, ਪਰ ਹੁਣ ਇੱਕ ਵਾਰ ਫਿਰ ਗਰਮੀ ਕਹਿਰ ਵਰਪਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ, ਪੰਜਾਬ ਦੇ ਕਈ ਹਿੱਸਿਆ 'ਚ ਮੀਂਹ ਪੈ ਰਿਹਾ ਹੈ। ਅੱਜ ਮੰਗਵਨਾਪ ਨੂੰ ਪੰਜਾਬ ਦੇ ਕਈ ਹਿੱਸਿਆ ਵਧ ਗਰਮ ਰਹਿਣਗੇ। ਅੱਜ ਪੰਜਾਬ ਦਾ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਮੌਸਮ ਅਪਡੇਟ (ਈਟੀਵੀ ਭਾਰਤ (ਕੈਨਵਾ))

ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ। ਗਰਮ ਰਹੇਗਾ ਦਿਨ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਗਰਮੀ ਰਹੇਗੀ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ। ਤੇਜ਼ ਧੁੱਪ ਰਹੇਗੀ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ। ਧੁੰਦਲੇ ਸੂਰਜ ਦੇ ਨਾਲ ਬਹੁਤ ਦਿਨ ਗਰਮ ਰਹੇਗਾ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਮੌਸਮ ਸਾਫ ਤੇ ਗਰਮ ਰਹੇਗਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ। ਮੌਸਮ ਸਾਫ਼ ਰਹੇਗਾ।

ਮੌਸਮ ਵਿਭਾਗ ਦੀ ਭੱਵਿਖਬਾਣੀ:ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 16 ਮਈ ਤੋਂ ਦਿੱਲੀ-ਐਨਸੀਆਰ ਵਿੱਚ ਪਾਰਾ 40 ਡਿਗਰੀ ਨੂੰ ਪਾਰ ਕਰ ਸਕਦਾ ਹੈ ਅਤੇ ਗਰਮੀ ਵਧੇਗੀ।

ਹੀਟਵੇਵ ਅਲਰਟ : ਦਿੱਲੀ ਦੇ ਨਾਲ ਲੱਗਦੇ, ਨੋਇਡਾ ਵਿੱਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਸਮਾਨ ਸਾਫ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 16 ਮਈ ਨੂੰ ਨੋਇਡਾ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਨੋਇਡਾ ਵਿੱਚ ਦਿਨ ਦਾ ਤਾਪਮਾਨ 43 ਡਿਗਰੀ ਤੱਕ ਪਹੁੰਚ ਸਕਦਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਨੋਇਡਾ ਦਾ ਵੱਧ ਤੋਂ ਵੱਧ ਤਾਪਮਾਨ 40 ਤੋਂ 43 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ABOUT THE AUTHOR

...view details