ਹੈਦਰਾਬਾਦ ਡੈਸਕ:ਮੌਸਮ ਵਿਭਾਗ ਅਨੁਸਾਰ 17 ਜੂਨ ਤੱਕ ਪੰਜਾਬ, ਹਰਿਆਣਾ ਸਣੇ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਅੱਜ ਪੰਜਾਬ ਵਿੱਚ ਐਤਵਾਰ ਨੂੰ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਦਰਜ ਹੋਇਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦਾ ਪਟਿਆਲਾ ਸ਼ਹਿਰ ਸਭ ਤੋਂ ਵਧ ਗਰਮ ਰਿਹਾ। ਇਸ ਤੋਂ ਇਲਾਵਾ ਦਿੱਲੀ ਵਿਖੇ ਆਇਆਨਗਰ ਗਰਮ ਰਿਹਾ। ਇਸ ਬਾਰੇ ਭਾਰਤੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ। ਜਾਣੋ ਕੱਲ੍ਹ ਹੋਰ ਕਿਹੜੇ ਸ਼ਹਿਰ ਵਧ ਗਰਮ ਰਹੇ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 32 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ- ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 32 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ -ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 33 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 32 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 34 ਡਿਗਰੀ ਰਹੇਗਾ।
ਪੰਜਾਬ ਵਿੱਚ ਤਾਪਮਾਨ (Etv Bharat) ਦਿੱਲੀ ਦਾ ਮੌਸਮ:ਗਰਮੀ ਕਾਰਨ ਦਿੱਲੀ ਦੇ ਲੋਕਾਂ ਨੂੰ ਪਾਣੀ ਅਤੇ ਬਿਜਲੀ ਦੀ ਵੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ (IMD) ਨੇ ਦਿੱਲੀ ਵਿੱਚ 19 ਜੂਨ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। IMD ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 44 ਤੋਂ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਅਤੇ ਗੰਗਾ, ਬਿਹਾਰ, ਝਾਰਖੰਡ ਅਤੇ ਉੱਤਰਾਖੰਡ ਦੇ ਨਾਲ-ਨਾਲ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਸਮੇਤ ਕਈ ਉੱਤਰੀ ਅਤੇ ਮੱਧ ਭਾਰਤ ਦੇ ਰਾਜਾਂ ਵਿੱਚ 18 ਜੂਨ ਤੱਕ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ। ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਗਰਮੀ ਨਾਲ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।