ਚੰਡੀਗੜ੍ਹ:ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਰਹੇਗਾ। ਆਉਣ ਵਾਲੇ ਦਿਨਾਂ ਵਿੱਚ, ਪੰਜਾਬ ਵਿੱਚ ਹੋਰ ਗਰਮੀ ਵਧਣ ਦੇ ਆਸਾਰ ਹਨ। ਅੱਜ ਯਾਨੀ ਸੋਮਵਾਰ ਨੂੰ ਵੀ ਪੰਜਾਬ ਦਾ ਤਾਪਮਾਨ 46 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ, 20 ਮਈ ਨੂੰ ਪੰਜਾਬ, ਪੱਛਮੀ ਰਾਜਸਥਾਨ, ਹਰਿਆਣਾ ਅਤੇ ਦਿੱਲੀ ਵਿੱਚ ਕੁਝ ਥਾਵਾਂ 'ਤੇ ਹੀਟ ਵੇਵ ਤੋਂ ਗੰਭੀਰ ਗਰਮੀ ਦੀ ਲਹਿਰ ਅਤੇ 20 ਮਈ ਨੂੰ ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਝਾਰਖੰਡ ਅਤੇ ਉਡੀਸ਼ਾ ਵਿੱਚ ਕੁਝ/ਇਕੱਲੀਆਂ ਥਾਵਾਂ 'ਤੇ ਗਰਮੀ ਦੀ ਲਹਿਰ ਹੋਣ ਦੀ ਸੰਭਾਵਨਾ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ। ਬੱਦਲ ਬਣੇ ਰਹਿਣਗੇ, ਪਰ ਗਰਮੀ ਦਾ ਕਹਿਰ ਜਾਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ। ਦਿਨ ਗਰਮ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਬਦਲਵਾਈ ਦੇ ਨਾਲ ਦਿਨ ਗਰਮ ਰਹਿਣਗੇ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ। ਮੌਸਮ ਸਾਫ ਤੇ ਗਰਮ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ। ਗਰਮੀ ਵਧ ਰਹੇਗੀ।