ਹੈਦਰਾਬਾਦ ਡੈਸਕ:ਦੇਸ਼ ਭਰ ਦੇ ਲਗਭਗ ਸਾਰੇ ਖੇਤਰਾਂ ਵਿੱਚ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ। ਮਾਨਸੂਨ ਨੇ ਵੀ ਅੱਧੇ ਤੋਂ ਵੱਧ ਦੇਸ਼ ਨੂੰ ਕਵਰ ਕਰ ਲਿਆ ਹੈ। ਹਾਲਾਂਕਿ ਦੇਸ਼ ਦੀ ਰਾਜਧਾਨੀ ਦਿੱਲੀ, ਪੰਜਾਬ ਅਤੇ ਉੱਤਰ ਪ੍ਰਦੇਸ਼ ਸਣੇ ਕਈ ਸੂਬੇ ਅਜੇ ਵੀ ਮਾਨਸੂਨ ਦਾ ਇੰਤਜ਼ਾਰ ਕਰ ਰਹੇ ਹਨ, ਪਰ ਇਸ ਤੋਂ ਪਹਿਲਾਂ ਹੀ ਇੱਥੇ ਬਾਰਿਸ਼ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਮੌਸਮ 'ਚ ਰਾਹਤ ਮਿਲੀ ਹੈ। ਅੱਜ ਪੰਜਾਬ ਵਿੱਚ ਮੰਗਲਵਾਰ ਨੂੰ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਦਰਜ ਹੋਇਆ ਹੈ।
26 ਤੋਂ ਪ੍ਰੀ-ਮਾਨਸੂਨ ਦੇਵੇਗਾ ਦਸਤਕ : ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮਾਨਸੂਨ ਐਕਟਿਵ ਹੋ ਸਕਦਾ ਹੈ। 26 ਅਤੇ 27 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਨਹੀਂ ਤਾਂ ਬੱਦਲ ਛਾਏ ਰਹਿਣਗੇ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਜਦਕਿ 28 ਜੂਨ ਨੂੰ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ। ਸ਼ਨੀਵਾਰ ਤੋਂ ਐਤਵਾਰ ਦੇ ਦਰਮਿਆਨ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 31 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 31 ਡਿਗਰੀ ਰਹੇਗਾ। ਸ਼ਨੀਵਾਰ ਦੁਪਹਿਰ ਤੱਕ ਮੀਂਹ ਦਾ ਅਲਰਟ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ। ਆਉਣ ਵਾਲੇ ਦੋ ਦਿਨਾਂ ਵਿੱਚ ਮੀਂਹ ਪੈ ਸਕਦਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 31 ਡਿਗਰੀ ਰਹੇਗਾ। ਸ਼ਨੀਵਾਰ ਤੋਂ ਐਤਵਾਰ ਦੇ ਦਰਮਿਆਨ ਗਰਜ ਦੇ ਨਾਲ ਮੀਂਹ ਪੈਣ ਦਾ ਅਲਰਟ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ। ਵੀਰਵਾਰ ਗਰਜ ਨਾਲ ਮੀਂਹ ਪੈ ਸਕਦਾ ਹੈ।