ਚੰਡੀਗੜ੍ਹ: ਤਪਦੀ ਗਰਮੀ ਵਿੱਚ ਲੋਕਾਂ ਲਈ ਇੱਕ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਤਾਜ਼ਾ ਮੌਸਮ ਅਪਡੇਟ ਮੁਤਾਬਕ, 04 ਤੋਂ 06 ਮਈ 2024 ਦੇ ਦੌਰਾਨ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ ਅਤੇ ਬਿਜਲੀ ਦੇ ਨਾਲ ਬਹੁਤ ਹਲਕਾ ਮੀਂਹ ਪੈ ਸਕਦਾ ਹੈ। 03 ਮਈ, 2024 ਤੱਕ ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਤੇਜ਼ ਸਤਹੀ ਹਵਾਵਾਂ (25-35 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ।
ਅੱਜ ਯਾਨੀ 3 ਮਈ, ਸ਼ੁੱਕਰਵਾਰ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਦਾ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਹੋਇਆ ਹੈ। ਜਾਣੋ ਅੱਦ ਪੰਜਾਬ ਅਤੇ ਪੂਰੇ ਦੇਸ਼ ਦਾ ਮੌਸਮ ਕਿਹੋ ਜਿਹਾ ਰਹੇਗਾ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ -ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ। ਗਰਮ ਰਹਿਣਗੇ ਦਿਨ।
- ਅੰਮ੍ਰਿਤਸਰ ਦਾ ਤਾਪਮਾਨ -ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ। ਆਉਣ ਵਾਲੇ ਦਿਨ ਗਰਮ ਰਹਿਣਗੇ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ। ਸ਼ਨੀਵਾਰ ਹਵਾਵਾਂ ਚੱਲਣ ਦੇ ਆਸਾਰ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹੇਗਾ। ਐਤਵਾਰ ਤੋਂ ਲੈ ਕੇ ਬੁੱਧਵਾਰ ਤੱਕ ਦਿਨ ਗਰਮ ਰਹਿਣਗੇ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹੇਗਾ। ਮੌਸਮ ਸਾਫ ਰਹੇਗਾ।
ਦਿੱਲੀ ਦਾ ਤਾਪਮਾਨ: ਖਾਸ ਤੌਰ 'ਤੇ ਜੇਕਰ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ, 4 ਮਈ ਦੀ ਸ਼ਾਮ ਅਤੇ ਰਾਤ ਨੂੰ ਤੇਜ਼ ਹਵਾਵਾਂ ਦੇ ਨਾਲ ਬੂੰਦਾ-ਬਾਂਦੀ, ਹਨੇਰੀ ਜਾਂ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ, ਹਾਲਾਂਕਿ ਇਸ ਤੋਂ ਪਹਿਲਾਂ ਦਿਨ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। 7 ਮਈ ਨੂੰ ਇੱਕ ਵਾਰ ਫਿਰ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਹਾਲਾਂਕਿ, 4 ਮਈ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਰਹਿਣ ਦੀ ਸੰਭਾਵਨਾ ਹੈ, ਜੋ ਕਿ ਸਖ਼ਤ ਗਰਮੀ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਸਕਦਾ ਹੈ। ਦੱਸ ਦਈਏ ਕਿ ਦਿੱਲੀ ਵਿੱਚ ਅਪ੍ਰੈਲ ਮਹੀਨੇ 'ਚ ਸਿਰਫ ਇਕ ਦਿਨ ਹੀ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ ਸੀ।