ਚੰਡੀਗੜ੍ਹ:ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਵਲੋਂ ਜਿੱਥੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਅਲਰਟ ਜਤਾਇਆ ਹੈ, ਉੱਥੇ ਹੀ ਕਈ ਥਾਂ ਹੀਟਵੇਵ ਦਾ ਵੀ ਅਲਰਟ ਜਾਰੀ ਹੈ। ਦੂਜੇ ਪਾਸੇ ਡਾਕਟਰਾਂ ਵਲੋਂ ਬੱਚਿਆਂ ਤੇ ਬਜ਼ੁਰਗਾਂ ਲਈ ਖਾਸ ਹਿਦਾਇਤਾਂ ਜਾਰੀ ਕੀਤੀਆਂ ਹਨ, ਤਾਂ ਜੋ ਉਹ ਬੀਮਾਰੀ ਦਾ ਸ਼ਿਕਾਰ ਨਾ ਹੋ ਸਕਣ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ -ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ -ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
- ਲੁਧਿਆਣਾ ਦਾ ਤਾਪਮਾਨ -ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹੇਗਾ। ਮੌਸਮ ਸਾਫ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹੇਗਾ। ਐਤਵਾਰ ਤੋਂ ਲੈ ਕੇ ਬੁੱਧਵਾਰ ਤੱਕ ਦਿਨ ਗਰਮ ਰਹਿਣਗੇ।
- ਪਟਿਆਲਾ ਦਾ ਤਾਪਮਾਨ -ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹੇਗਾ।