ਪੰਜਾਬ

punjab

ETV Bharat / state

ਪੰਜਾਬ ਮੌਸਮ ਅਪਡੇਟ; ਦੇਸ਼ ਦੇ ਕਈ ਹਿੱਸਿਆ 'ਚ ਮੀਂਹ-ਬਰਫ਼ਬਾਰੀ, ਤਾਂ ਕਿਤੇ ਹੀਟਵੇਵ ਦਾ ਅਲਰਟ - Weather Update

Today Punjab Weather : ਦੇਸ਼ ਭਰ ਵਿੱਚ ਮੌਸਮ ਦਾ ਮਿਜਾਜ਼ ਗਰਮ ਚੱਲ ਰਿਹਾ ਹੈ, ਪਰ ਉੱਥੇ ਹੀ ਕਈ ਥਾਂ ਮੀਂਹ ਦਾ ਵੀ ਅਲਰਟ ਹੈ। ਜਾਣੋ, ਆਪਣੇ ਪੂਰੇ ਦੇਸ਼ ਸਣੇ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ।

Today Punjab Weather, Weather Update
ਮੌਸਮ ਅਪਡੇਟ (ਈਟੀਵੀ ਭਾਰਤ (ਗ੍ਰਾਫਿਕਸ))

By ETV Bharat Punjabi Team

Published : May 6, 2024, 7:01 AM IST

ਚੰਡੀਗੜ੍ਹ/ਹੈਦਰਾਬਾਦ ਡੈਸਕ:ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ।

ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-

  1. ਚੰਡੀਗੜ੍ਹ ਦਾ ਤਾਪਮਾਨ -ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹੇਗਾ।
  3. ਜਲੰਧਰ ਦਾ ਤਾਪਮਾਨ -ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
  4. ਲੁਧਿਆਣਾ ਦਾ ਤਾਪਮਾਨ -ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹੇਗਾ। ਮੌਸਮ ਸਾਫ ਰਹੇਗਾ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ।

ਦਿੱਲੀ ਦਾ ਮੌਸਮ:ਦਿੱਲੀ 'ਚ 7 ਮਈ ਤੱਕ ਆਸਮਾਨ ਸਾਫ ਰਹੇਗਾ। ਇਸ ਦੌਰਾਨ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ। ਹਾਲਾਂਕਿ, 9 ਮਈ ਨੂੰ ਦਿੱਲੀ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਮੌਸਮ ਅਪਡੇਟ (ਈਟੀਵੀ ਭਾਰਤ (ਗ੍ਰਾਫਿਕਸ))

ਇਨ੍ਹਾਂ ਰਾਜਾਂ ਵਿੱਚ ਹੀਟਵੇਵ ਦਾ ਅਲਰਟ : ਮੌਸਮ ਵਿਭਾਗ ਮੁਤਾਬਕ 5 ਮਈ ਨੂੰ ਪੱਛਮੀ ਬੰਗਾਲ, ਉੜੀਸਾ, ਤਾਮਿਲਨਾਡੂ, ਤੇਲੰਗਾਨਾ, ਕਰਨਾਟਕ, ਛੱਤੀਸਗੜ੍ਹ, ਗੁਜਰਾਤ, ਮੱਧ ਪ੍ਰਦੇਸ਼ ਅਤੇ ਰਾਜਸਥਾਨ 'ਚ ਹੀਟ ਵੇਵ ਆਉਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਤ੍ਰਿਪੁਰਾ, ਮਿਜ਼ੋਰਮ, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ 7 ਅਤੇ 8 ਮਈ ਨੂੰ ਗੰਗਾ ਪੱਛਮੀ ਬੰਗਾਲ 'ਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ, ਜਦਕਿ 6 ਤੋਂ 10 ਮਈ ਦਰਮਿਆਨ ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ 'ਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 5 ਮਈ ਨੂੰ ਪੱਛਮੀ ਹਿਮਾਲਿਆ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਉਪਰਲੇ ਖੇਤਰਾਂ ਵਿੱਚ ਛੁੱਟ-ਪੁੱਟ ਬਰਫ਼ਬਾਰੀ ਹੋ ਸਕਦੀ ਹੈ।

ABOUT THE AUTHOR

...view details