ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ -ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ -ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
- ਲੁਧਿਆਣਾ ਦਾ ਤਾਪਮਾਨ -ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹੇਗਾ। ਮੌਸਮ ਸਾਫ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ -ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ।
ਦਿੱਲੀ ਦਾ ਮੌਸਮ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹੁਣ ਮਈ ਦੀ ਗਰਮੀ ਸ਼ੁਰੂ ਹੋ ਗਈ ਹੈ ਅਤੇ ਫਿਲਹਾਲ ਇਸ ਮੌਸਮ ਵਿੱਚ ਕੋਈ ਰਾਹਤ ਮਿਲਣ ਦੇ ਕੋਈ ਸੰਕੇਤ ਨਹੀਂ ਹਨ। ਆਈਐਮਡੀ ਨੇ ਹਾਲੇ ਤੱਕ ਗਰਮੀ ਦੀ ਲਹਿਰ ਬਾਰੇ ਕੋਈ ਅਪਡੇਟ ਨਹੀਂ ਦਿੱਤੀ ਹੈ, ਪਰ ਹੁਣ ਗਰਮ ਹਵਾਵਾਂ ਮਹਿਸੂਸ ਹੋ ਰਹੀਆਂ ਹਨ। ਦਿੱਲੀ 'ਚ 8 ਮਈ ਤੱਕ ਆਸਮਾਨ ਸਾਫ ਰਹੇਗਾ, ਜਿਸ ਦਾ ਮਤਲਬ ਹੈ ਕਿ ਤੇਜ਼ ਧੁੱਪ ਤੁਹਾਨੂੰ ਪਰੇਸ਼ਾਨ ਕਰੇਗੀ ਅਤੇ ਪਾਰਾ 42 ਡਿਗਰੀ ਤੱਕ ਪਹੁੰਚ ਸਕਦਾ ਹੈ। ਰਾਜਧਾਨੀ ਵਿੱਚ 9 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਹ ਮਾਮੂਲੀ ਬਾਰਸ਼ ਹੋਵੇਗੀ।