ਚੰਡੀਗੜ੍ਹ:ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦੇ ਨਾਲ-ਨਾਲ ਕਈ ਥਾਂ ਮੀਂਹ ਪੈਣ ਕਾਰਨ ਲੋਕਾਂ ਨੂੰ ਰਾਹਤ ਮਿਲੀ ਹੈ। ਅੱਜ ਮੰਗਲਵਾਰ, 30 ਅਪ੍ਰੈਲ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਦਾ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਹਿੱਸਿਆ ਬੱਦਲਵਾਈ ਬਣੀ ਰਹੇਗੀ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ -ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹੇਗਾ। ਅੱਜ ਮੀਂਹ ਪੈਣ ਦੀ ਭੱਵਿਖਬਾਣੀ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹੇਗਾ। ਮੰਗਲਵਾਰ ਸ਼ਾਮ ਤੱਕ ਮੀਂਹ ਪੈ ਸਕਦਾ ਹੈ।
- ਜਲੰਧਰ ਦਾ ਤਾਪਮਾਨ -ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਕੁੱਝ ਹਿੱਸਿਆ ਵਿੱਚ ਮੀਂਹ ਪਵੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹੇਗਾ। ਰਾਤ ਤੱਕ ਮੀਂਹ ਦੀ ਭੱਵਿਖਬਾਣੀ ਹੈ।
- ਬਠਿੰਡਾ ਦਾ ਤਾਪਮਾਨ -ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹੇਗਾ। ਹਲਕੀ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ ਅਤੇ ਮੌਸਮ ਠੰਡਾ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹੇਗਾ। ਗਰਮੀ ਤੋਂ ਰਾਹਤ ਨਹੀਂ।
ਜਾਣੋ, ਦੇਸ਼ ਦੇ ਮੌਸਮ ਦਾ ਹਾਲ : ਮੌਸਮ ਵਿਭਾਗ ਮੁਤਾਬਕ ਦਿੱਲੀ 'ਚ 29 ਅਪ੍ਰੈਲ ਤੋਂ 1 ਮਈ ਤੱਕ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬੱਦਲਾਂ ਦੀ ਹਲਚਲ ਜਾਰੀ ਰਹੇਗੀ ਅਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।