ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ, ਕਿਤੇ ਤੇਜ਼ ਹਵਾਵਾਂ ਨਾਲ ਮੀਂਹ ਪਿਆ ਹੈ ਅਤੇ ਕਿਤੇ ਹੀਟ ਵੇਵ ਨਾਲ ਲੋਕਾਂ ਦਾ ਜੀਣਾ ਮੁਹਾਲ ਹੋ ਰਿਹਾ ਹੈ। ਹੀਟ ਵੇਵ ਨਾਲ ਜਿੱਥੇ ਲੋਕ ਗਰਮੀ ਦਾ ਸਾਹਮਣਾ ਕਰ ਰਹੇ ਹਨ, ਉੱਥੇ ਹੀ ਬੁਖਾਰ ਤੇ ਉਲਟੀਆਂ ਵਰਗੀਆਂ ਸਮੱਸਿਆਵਾਂ ਵੀ ਆ ਰਹੀਆਂ ਹਨ। ਅਜੇ ਵੀ ਜ਼ਿਆਦਾਤਰ ਇਲਾਕਿਆਂ ਵਿੱਚ ਰਾਹਤ ਦੀ ਖਬਰ ਨਹੀਂ ਹੈ। ਅੱਜ ਸ਼ਨੀਵਾਰ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਬਦਲ ਛਾਏ ਰਹਿਣਗੇ।
ਪੰਜਾਬ ਮੌਸਮ ਅਪਡੇਟ; ਅੱਜ ਪੰਜਾਬ ਦਾ ਇਹ ਸ਼ਹਿਰ ਰਹੇਗਾ ਵਧ ਗਰਮ ਤੇ ਇਨ੍ਹਾਂ ਸੂਬਿਆਂ ਵਿੱਚ ਆਰੇਂਜ ਤੇ ਯੈਲੋ ਅਲਰਟ ਜਾਰੀ - Today Punjab Weather - TODAY PUNJAB WEATHER
Today Punjab Weather : ਦੇਸ਼ ਭਰ ਵਿੱਚ ਮੌਸਮ ਦਾ ਮਿਜਾਜ਼ ਕਈ ਥਾਂ ਗਰਮ ਚੱਲ ਰਿਹਾ ਹੈ ਅਤੇ ਕਈ ਥਾਂ ਮੀਂਹ ਨੇ ਲੋਕਾਂ ਨੂੰ ਕੁਝ ਸਮੇਂ ਲਈ ਰਾਹਤ ਵੀ ਦਿੱਤੀ ਹੈ। ਇਸ ਖ਼ਬਰ ਰਾਹੀਂ ਜਾਣੋ, ਕਿਨ੍ਹਾਂ ਥਾਵਾਂ ਉੱਤੇ ਅੱਜ ਯਾਨੀ ਸ਼ਨੀਵਾਰ ਨੂੰ ਹੀਟ ਵੇਵ ਅਤੇ ਕਿੰਨ੍ਹਾਂ ਸੂਬਿਆਂ ਵਿੱਚ ਮੀਂਹ ਦਾ ਅਲਰਟ ਹੈ। ਜਾਣੋ, ਮੌਸਮ ਦਾ ਹਾਲ।
Published : Apr 20, 2024, 7:07 AM IST
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ -ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ -ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਮੰਗਲਵਾਰ ਨੂੰ ਮੀਂਹ ਦੀ ਭੱਵਿਖਬਾਣੀ।
- ਜਲੰਧਰ ਦਾ ਤਾਪਮਾਨ -ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਸੋਮਵਾਰ ਦੁਪਹਿਰ ਨੂੰ ਤੇਜ਼ ਹਵਾਵਾਂ ਚੱਲ ਸਕਦੀਆਂ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਸਭ ਤੋਂ ਵਧ ਤਾਪਮਾਨ ਰਹਿਣ ਦੀ ਉਮੀਦ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਧੁੰਦਲੀ ਧੁੱਪ ਨਾਲ ਹਵਾ ਚੱਲੇਗੀ।
ਮੌਸਮ ਵਿਭਾਗ ਦੀ ਭੱਵਿਖਬਾਣੀ: ਕਹਿਰ ਦੀ ਗਰਮੀ ਹੋਣ ਕਾਰਨ ਪੱਛਮੀ ਬੰਗਾਲ ਤੇ ਓਡੀਸ਼ਾ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲ਼ਾਨ ਕਰ ਦਿੱਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਪੂਰਵੀ ਮਿਦਨਾਪੁਰ, ਪੱਛਮੀ ਮਿਦਨਾਪੁਰ, ਪੁਰਲਿਆ, ਝਾੜਗ੍ਰਾਮ, ਬਾਂਕੁਰਾ, ਪੱਛਮੀ ਬਰਦਵਾਨ, ਪੂਰਵੀ ਬਰਦਵਾਨ ਅਤੇ ਬੀਰਭੂਮੀ ਵਿੱਚ ਹੀਟਵੇਵ ਦੀ ਸਥਿਤੀ ਦੇਖਦੇ ਹੋਏ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੁਰਸ਼ਿਦਾਬਾਦ ਅਤੇ ਨਾਦਿਆ ਨੂੰ ਲੂ ਕਰਕੇ ਯੈਲੋ ਅਲਰਟ ਵਿੱਚ ਰੱਖਿਆ ਗਿਆ ਹੈ। ਆਈਐਮਡੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਹੋਣ ਦੀ ਉਮੀਦ ਹੈ। IMD ਦੇ ਅਨੁਸਾਰ, 20 ਅਪ੍ਰੈਲ ਨੂੰ ਦਿੱਲੀ ਵਿੱਚ ਵੀ ਹਲਕੇ ਤੋਂ ਭਾਰੀ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ।