ਚੰਡੀਗੜ੍ਹ: ਪੰਜਾਬ ਵਿੱਚ ਲੋਕ ਮਹਾ ਸ਼ਿਵਰਾਤਰੀ ਮਨਾਉਣ ਦੀ ਤਿਆਰੀ ਕਰ ਰਹੇ ਹਨ, ਉੱਥੇ ਹੀ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿੱਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ 3 ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਜੇਕਰ ਬੀਤੇ ਦਿਨ ਸੋਮਵਾਰ ਦੀ ਗੱਲ ਕਰੀਏ ਤਾਂ, ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ 26.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ, ਜਦਕਿ ਫ਼ਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਤਿੰਨ ਦਿਨ ਮੀਂਹ, ਯੈਲੋ ਅਲਰਟ ਜਾਰੀ
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 26 ਫ਼ਰਵਰੀ ਤੋਂ 28 ਫ਼ਰਵਰੀ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਪੰਜਾਬ 'ਚ ਅੱਜ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ, ਅੱਜ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਹੀ ਹੈ ਜਿਸ ਕਾਰਨ ਅੰਮ੍ਰਿਤਸਰ 'ਚ ਸਵੇਰੇ ਤੋਂ ਹਲਕੀ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ ਵਲੋਂ 6 ਜ਼ਿਲਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ।
ਇਸ ਦੇ ਨਾਲ ਹੀ, 26 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐਸ.ਏ.ਐਸ.ਨਗਰ (ਮੋਹਾਲੀ) ਅਤੇ ਨਵਾਂ ਸ਼ਹਿਰ ਵਿੱਚ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।
ਦੂਜੇ ਪਾਸੇ, 27 ਫ਼ਰਵਰੀਨੂੰ ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ, ਮੋਗਾ, ਫ਼ਰੀਦਕੋਟ, ਲੁਧਿਆਣਾ, ਐਸਏਐਸ ਨਗਰ (ਮੋਹਾਲੀ), ਫ਼ਤਹਿਗੜ੍ਹ ਸਾਹਿਬ, ਪਟਿਆਲਾ, ਬਰਨਾਲਾ ਅਤੇ ਸੰਗਰੂਰ ਵਿੱਚ ਹਲਕੇ ਮੀਂਹ ਦਾ ਅਲਰਟ ਹੈ, ਜਦਕਿ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਭਾਰੀ ਮੀਂਹ ਦੀ ਭੱਵਿਖਬਾਣੀ ਹੈ।
ਉੱਥੇ ਹੀ, 28 ਫ਼ਰਵਰੀ ਨੂੰ ਪੂਰੇ ਪੰਜਾਬ ਵਿੱਚ ਮੀਂਹਦਾ ਅਲਰਟ ਹੈ, ਜਦਕਿ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਦਾ ਅਲਰਟ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਰਹੇਗਾ। ਸਵੇਰੇ ਤੋਂ ਹਲਕਾ ਮੀਂਹ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 13 ਡਿਗਰੀ ਰਹੇਗਾ। ਸਵੇਰੇ ਤੋਂ ਮੀਂਹ ਪੈ ਰਿਹਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 14 ਡਿਗਰੀ ਰਹੇਗਾ। ਸਵੇਰੇ ਤੋਂ ਮੀਂਹ ਜਾਰੀ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 15 ਡਿਗਰੀ ਰਹੇਗਾ। ਸਵੇਰੇ ਤੋਂ ਮੀਂਹ ਪੈ ਰਿਹਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 11 ਡਿਗਰੀ ਰਹੇਗਾ। ਸਵੇਰੇ ਤੋਂ ਮੀਂਹ ਪੈ ਰਿਹਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 15 ਡਿਗਰੀ ਰਹੇਗਾ। ਸ਼ੁਕਰਵਾਰ ਸ਼ਾਮ ਨੂੰ ਮੀਂਹ ਦਾ ਅਲਰਟ।