ਚੰਡੀਗੜ੍ਹ:ਪੰਜਾਬ ਦੀ ਪੰਥਕ ਪਾਰਟੀ ਦੇ ਮੈਂਬਰ ਅਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਵੱਡੀ ਲੀਡ ਨਾਲ ਚੌਥੀ ਵਾਰ ਲਗਾਤਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਚੁਣੇ ਗਏ। ਇਸ ਦੌਰਾਨ ਉਹਨਾਂ ਨੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਰਹੀਂ ਬੀਬੀ ਜਗੀਰ ਕੌਰ ਨੂੰ 107 ਵੋਟਾਂ ਤੋਂ ਮਾਤ ਦਿੱਤੀ। ਧਾਮੀ ਅਕਸਰ ਹੀ ਸਿੱਖ ਪੰਥ ਨਾਲ ਜੁੜੇ ਗੰਭੀਰ ਮਸਲਿਆਂ 'ਤੇ ਬੋਲਦੇ ਰਹੇ ਹਨ। ਅੱਜ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਜਿੱਥੇ ਉਹਨਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਉਥੇ ਹੀ ਉਹਨਾਂ ਨੇ ਪਾਰਟੀ 'ਚ ਪਾੜ ਪਾਉਣ ਵਾਲਿਆਂ ਨੂੰ ਵੀ ਖਰੀਆਂ ਸੁਣਾਈਆਂ। ਇਸ ਖਬਰ 'ਚ ਤੁਹਾਨੂੰ ਦੱਸਦੇ ਹਾਂ ਉਹਨਾਂ ਬਾਰੇ ਕੁਝ ਖ਼ਾਸ ਗੱਲਾਂ...
ਹਰਜਿੰਦਰ ਸਿੰਘ ਧਾਮੀ ਦਾ ਨਿੱਜੀ ਜੀਵਨ
ਬੇਹੱਦ ਸਾਦਾ ਜੀਵਨ ਜਿਉਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਦੇ ਨਿੱਜੀ ਜੀਵਨ ਦੀ ਗੱਲ ਕੀਤੀ ਜਾਵੇ ਤਾਂ,ਐਡਵੋਕੇਟ ਹਰਜਿੰਦਰ ਸਿੰਘ ਧਾਮੀ 28 ਅਗਸਤ 1956 'ਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪਿੱਪਲਾਂ ਵਾਲਾ, ਦੋਆਬਾ ਖੇਤਰ ਨਾਲ ਸਬੰਧ ਰੱਖਦੇ ਹਨ। ਉਹ ਬੀਏ, ਐਲਐਲਬੀ ਪਾਸ ਕਰਨ ਤੋਂ ਬਾਅਦ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ ਅਤੇ ਉਹ 1996 ਵਿੱਚ ਸ਼ਾਮਚੁਰਾਸੀ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਆ ਰਹੇ ਹਨ।
ਇਸ ਦੇ ਨਾਲ ਹੀ ਧਾਮੀ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ। ਐਡਵੋਕੇਟ ਧਾਮੀ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ’ਤੇ ਸੇਵਾ ਨਿਭਾਈ। ਉਸ ਮਗਰੋਂ ਨਵੰਬਰ 2021 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਤੀਸਰੀ ਵਾਰ ਚੁਣੇ ਗਏ ਹਨ। ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ। ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ। ਐਡਵੋਕੇਟ ਧਾਮੀ ਦੇ ਮੁੱਖ ਸਕੱਤਰ ਅਤੇ ਪ੍ਰਧਾਨ ਹੁੰਦਿਆਂ ਕਈ ਸ਼ਤਾਬਦੀਆਂ ਵੀ ਮਨਾਈਆਂ ਗਈਆਂ ਹਨ।
ਅਹਿਮ ਮੁੱਦਿਆਂ ਨੂੰ ਰੱਖਿਆ ਮੁੱਖ
ਹਰਜਿੰਦਰ ਸਿੰਘ ਧਾਮੀ ਅਕਸਰ ਹੀ ਸਿੱਖ ਪੰਥ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਅਧਾਰ 'ਤੇ ਚੁੱਕਦੇ ਆਏ ਹਨ। ਉਹਨਾਂ ਵੱਲੋਂ ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ਨੂੰ ਪੇਸ਼ ਆਉਂਦੀਆਂ ਦਿੱਕਤਾਂ ਤੋਂ ਲੈ ਕੇ, ਹਰ ਉਸ ਮਸਲੇ ਨੂੰ ਪਹਿਲ ਦੇ ਅਧਾਰ 'ਤੇ ਮੁੱਖ ਰੱਖ ਕੇ ਬੋਲਿਆ ਜਾਂਦਾ ਹੈ ਜੋ ਸਿੱਖ ਕੌਮ ਦੇ ਅਧੀਨ ਹੋਣ। ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਨਾਲ ਜੁੜਿਆ ਕੋਈ ਵੀ ਮਸਲਾ ਹੋਵੇ ਉਹ ਗੱਲ ਜ਼ਰੂਰ ਕਰਦੇ ਰਹੇ ਹਨ।
ਇਹ ਨੇ ਪ੍ਰਾਪਤੀਆਂ
ਇਸ ਤੋਂ ਪਹਿਲਾਂ ਉਹ 2019 ਵਿੱਚ ਐਸਜੀਪੀਸੀ ਦੇ ਜਨਰਲ ਸਕੱਤਰ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ ਅਤੇ 2020 ਵਿੱਚ ਆਨਰੇਰੀ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਚੁੱਕੇ ਹਨ।
ਉਨ੍ਹਾਂ ਨੇ 2021-2022 ਦੀਆਂ ਚੋਣਾਂ ਦੌਰਾਨ ਬੀਬੀ ਜਗੀਰ ਕੌਰ (ਉਸ ਸਮੇਂ ਅਕਾਲੀ ਉਮੀਦਵਾਰ) ਦੀ ਥਾਂ ਲਈ ਸੀ ਅਤੇ ਸਿੱਖ ਸੰਸਥਾ ਦੇ 44ਵੇਂ ਪ੍ਰਧਾਨ ਵਜੋਂ ਉਨ੍ਹਾਂ ਦਾ ਕਾਰਜਕਾਲ ਗੈਰ-ਵਿਵਾਦ ਰਹਿਤ ਰਿਹਾ।
- -ਗੁਰਦੁਆਰਾ ਪ੍ਰਬੰਧ: ਇਤਿਹਾਸਕ ਗੁਰਦੁਆਰਿਆਂ ਦੇ ਨਵੀਨੀਕਰਨ, ਰੱਖ-ਰਖਾਅ ਅਤੇ ਵਿਸਥਾਰ ਦੀ ਨਿਗਰਾਨੀ ਕਰਨਾ।
- - ਸਿੱਖ ਸਿੱਖਿਆ: ਸਿੱਖ ਵਿਦਿਅਕ ਸੰਸਥਾਵਾਂ ਅਤੇ ਵਜ਼ੀਫ਼ਿਆਂ ਨੂੰ ਉਤਸ਼ਾਹਿਤ ਕੀਤਾ।
- - ਭਾਈਚਾਰਕ ਸੇਵਾ: ਸਹਿਯੋਗੀ ਲੰਗਰ (ਕਮਿਊਨਿਟੀ ਰਸੋਈ) ਸੇਵਾਵਾਂ ਅਤੇ ਆਫ਼ਤ ਰਾਹਤ ਯਤਨ।
- - ਅੰਤਰ-ਧਰਮ ਸੰਵਾਦ: ਅੰਤਰ-ਧਰਮ ਵਿਚਾਰ-ਵਟਾਂਦਰੇ ਦੁਆਰਾ ਸਦਭਾਵਨਾ ਨੂੰ ਉਤਸ਼ਾਹਿਤ ਕੀਤਾ ਗਿਆ।
ਵਿਵਾਦਾਂ ਨਾਲ ਹੋਇਆ ਕਈ ਵਾਰ ਸਾਹਮਣਾ