ਸੁਖਬੀਰ ਸਿੰਘ ਬਾਦਲ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਵਿਅਕਤੀ ਬਾਰੇ ਆਖਰ ਪਤਾ ਲੱਗ ਹੀ ਗਿਆ।ਇਸ ਵਿਅਕਤੀ ਦਾ ਨਾਮ ਨਰਾਇਣ ਸਿੰਘ ਚੌੜਾ ਹੈ। ਸਭ ਤੋਂ ਵੱਡੀ ਲੱਗ ਇਹ ਹੈ ਕਿ ਇਹ ਬੁੜੇਲ ਜੇਲ੍ਹ ਬੇ੍ਰਕ ਕਾਂਡ ਦਾ ਮੁੱਖ ਮੁਲਜ਼ਮ ਹੈ। ਚੌੜਾ ਦਾ ਜਨਮ 4 ਅਪ੍ਰੈਲ 1956 ਵਿੱਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਚੌਰਾ ਵਿੱਚ ਹੋਇਆ ਸੀ। ਇਹ ਗਰਮਖਿਆਲੀ ਕਥਿਤ ਤੌਰ 'ਤੇ ਗਰਮਖਿਆਲੀ ਲਿਬਰੇਸ਼ਨ ਫੋਰਸ ਅਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ। ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਚੇਅਰਮੈਨ ਨਰਿੰਦਰ ਸਿੰਘ ਚੌੜਾ ਦਾ ਭਰਾ ਹੈ।
ਕਦੋਂ ਤੋੜੀ ਸੀ ਜੇਲ੍ਹ
ਦੱਸਿਆ ਗਿਆ ਕਿ ਉਹ ਮੁਲਜ਼ਮ ਨਰਾਇਣ ਚੰਡੀਗੜ੍ਹ ਦੇ ਬੁੜੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਸੀ। ਸਾਲ 2004 ਵਿੱਚ ਚਾਰ ਖਾਲਿਸਤਾਨੀ ਅੱਤਵਾਦੀ ਜੇਲ੍ਹ ਤੋੜ ਕੇ ਫਰਾਰ ਹੋ ਗਏ ਸਨ। ਇਲਜ਼ਾਮ ਹੈ ਕਿ ਉਸਨੇ ਇਸ ਘਟਨਾ ਵਿੱਚ ਅੱਤਵਾਦੀਆਂ ਦੀ ਮਦਦ ਕੀਤੀ ਸੀ। ਚਾਰੇ ਕੈਦੀ 94 ਫੁੱਟ ਲੰਬੀ ਸੁਰੰਗ ਪੁੱਟ ਕੇ ਜੇਲ੍ਹ ਤੋਂ ਫਰਾਰ ਹੋ ਗਏ ਸਨ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਲੰਮਾ ਸਮਾਂ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਨਾਰਾਇਣ ਸਿੰਘ ਚੌੜਾ ਜ਼ਮਾਨਤ ’ਤੇ ਬਾਹਰ ਆਇਆ ਸੀ। ਉਹ ਪੰਜ ਸਾਲ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੱਟ ਚੁੱਕਾ ਹੈ। ਉਹ ਖਾਲਿਸਤਾਨ ਲਿਬਰੇਸ਼ਨ ਫੋਰਸ ਅਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਹੈ। ਉਸ ਨੂੰ 28 ਫਰਵਰੀ 2013 ਨੂੰ ਤਰਨਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸੇ ਦਿਨ ਉਸ ਦੇ ਸਾਥੀ ਸੁਖਦੇਵ ਸਿੰਘ ਅਤੇ ਗੁਰਿੰਦਰ ਸਿੰਘ ਨੂੰ ਵੀ ਫੜ ਲਿਆ ਗਿਆ। ਉਸ ਦੀ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਨੇ ਫਿਰ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿੱਚ ਇੱਕ ਛੁਪਣਗਾਹ 'ਤੇ ਛਾਪਾ ਮਾਰਿਆ ਅਤੇ ਮੌਕੇ 'ਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਇੱਕ ਕੈਸ਼ ਬਰਾਮਦ ਕਰਨ ਦਾ ਦਾਅਵਾ ਕੀਤਾ।