ਲੁਧਿਆਣਾ:ਲੁਧਿਆਣਾ ਦੇ ਵਿੱਚ ਅੱਜ ਗਿੱਲ ਚੌਂਕ ਨੇੜੇ ਬਣੀ ਇੱਕ ਪਾਣੀ ਦੀ ਟੈਂਕੀ ਦੇ ਉੱਤੇ ਇੱਕ ਮਹਿਲਾ ਚੜ ਗਈ ਹੈ। ਜਿਸ ਨੇ ਪੁਲਿਸ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਸ ਨੂੰ ਇਨਸਾਫ ਨਹੀਂ ਮਿਲਿਆ ਮਹਿਲਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਇੱਕ ਡਾਕਟਰ ਨੇ ਉਸ ਨੂੰ ਆਪਣੇ ਕਲੀਨਿਕ ਦੇ ਵਿੱਚ ਚੈੱਕ ਅੱਪ ਲਈ ਬੁਲਾਇਆ ਅਤੇ ਫਿਰ ਉਸ ਦੇ ਨਾਲ ਗਲਤ ਹਰਕਤਾਂ ਕੀਤੀਆਂ ਗਈਆਂ ਅਤੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਪਾਣੀ ਵਾਲੀ ਟੈਂਕੀ 'ਤੇ ਚੜੀ ਮਹਿਲਾ (ETV Bharat (ਲੁਧਿਆਣਾ, ਪੱਤਰਕਾਰ)) ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਉਸ ਨੇ ਪੁਲਿਸ ਕੋਲ ਕੀਤੀ ਪਰ ਪੁਲਿਸ ਨੇ ਕੋਈ ਮਾਮਲਾ ਤੱਕ ਦਰਜ ਨਹੀਂ ਕੀਤਾ ਤੇ ਨਾ ਹੀ ਉਸ ਦੀ ਸ਼ਿਕਾਇਤ 'ਤੇ ਕੋਈ ਗੌਰ ਕੀਤੀ ਹੈ। ਜਿਸ ਕਰਕੇ ਅੱਜ ਉਸ ਨੇ ਤੰਗ ਹੋ ਕੇ ਟੈਂਕੀ 'ਤੇ ਚੜਨ ਦਾ ਫੈਸਲਾ ਲਿਆ। ਮਹਿਲਾ ਨੇ ਕਿਹਾ ਕਿ ਉਸ ਨਾਲ ਗਲਤ ਹਰਕਤਾਂ ਕੀਤੀਆਂ ਗਈਆਂ ਇਸ ਕਰਕੇ ਮਜ਼ਬੂਰੀ ਬੱਸ ਉਸ ਨੂੰ ਇਹ ਕਦਮ ਚੁੱਕਣਾ ਪਿਆ ਹੈ।
ਪੀੜਤਾਂ ਦੇ ਬਿਆਨ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ
ਉੱਧਰ ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਕਾਰਵਾਈ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਾਲੇ ਪਰਚਾ ਦਰਜ ਨਹੀਂ ਕੀਤਾ ਪਰ ਅਸੀਂ ਪੀੜਤਾਂ ਦੇ ਬਿਆਨ ਲੈ ਕੇ ਅੱਗੇ ਜੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਡਾ ਪਹਿਲਾਂ ਮੁੱਖ ਕੰਮ ਮਹਿਲਾ ਨੂੰ ਟੈਂਕੀ ਤੋਂ ਹੇਠਾਂ ਲਾਹੁਣਾ ਸੀ ਜੋ ਅਸੀਂ ਉਸ ਨੂੰ ਉਤਾਰ ਲਿਆ ਹੈ। ਮੌਕੇ 'ਤੇ ਪਹੁੰਚੇ ਕੁਝ ਪੀੜਤ ਦੇ ਪਰਿਵਾਰਿਕ ਮੈਂਬਰਾਂ ਨੇ ਵੀ ਉਸ ਨੂੰ ਸਮਝਾਇਆ ਅਤੇ ਉਸਨੂੰ ਟੈਂਕੀ ਤੋਂ ਹੇਠਾਂ ਉਤਾਰਿਆ ਗਿਆ। ਜਿਸ ਤੋਂ ਬਾਅਦ ਇਹ ਪੂਰਾ ਮਾਮਲਾ ਸ਼ਾਂਤ ਹੋਇਆ ਹੈ।
ਟੈਂਕੀ ਦੇ ਥੱਲੇ ਦਰਜਨਾਂ ਲੋਕਾਂ ਦੀ ਭੀੜ
ਇੱਥੇ ਦੱਸਣਯੋਗ ਹੈ ਕਿ ਲੁਧਿਆਣਾ ਪੁਲਿਸ ਤੋਂ ਬੁਰੀ ਤਰ੍ਹਾਂ ਤੰਗ ਹੋਈ ਇੱਕ ਔਰਤ ਪਾਣੀ ਵਾਲੀ ਟੈਂਕੀ 'ਤੇ ਚੜ ਗਈ ਹੈ। ਔਰਤ ਦਾ ਕਹਿਣਾ ਹੈ ਕਿ ਪੁਲਿਸ ਉਸ ਦੀ ਸੁਣਵਾਈ ਨਹੀਂ ਕਰ ਰਹੀ। ਮਜ਼ਬੂਰ ਹੋ ਕੇ ਉਸ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰਨ ਲਈ ਇਹ ਫੈਸਲਾ ਲਿਆ ਹੈ। ਇਸ ਵੇਲੇ ਗਿੱਲ ਚੌਂਕ ਸਥਿਤ ਪਾਣੀ ਵਾਲੀ ਟੈਂਕੀ ਦੇ ਥੱਲੇ ਦਰਜਨਾਂ ਲੋਕਾਂ ਦੀ ਭੀੜ ਲੱਗੀ ਹੋਈ। ਮਹਿਲਾ ਅਤੇ ਉਸ ਦੇ ਵਕੀਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਲਾਕੇ ਦੇ ਹੀ ਰਹਿਣ ਵਾਲੇ ਇੱਕ ਡਾਕਟਰ ਨੇ ਉਸ ਨਾਲ ਛੇੜਛਾੜ ਕੀਤੀ ਸੀ। ਇਸ ਸੰਗੀਨ ਮਾਮਲੇ ਵਿੱਚ ਉਸ ਦੇ ਨਾਲ ਇਲਾਕੇ ਦੇ ਕੁਝ ਹੋਰ ਲੋਕ ਵੀ ਆ ਗਏ ਅਤੇ ਡਾਕਟਰ ਦੇ ਖਿਲਾਫ ਵਿਰੋਧ ਜਤਾਇਆ ।