ਪੰਜਾਬ

punjab

ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਵਿਆਹੁਤਾ ਨੇ ਕੀਤੀ ਜੀਵਨ ਲੀਲਾ ਸਮਾਪਤ, ਪਿੱਛੇ ਛੱਡ ਗਈ 8 ਪੰਨਿਆਂ ਦਾ ਖੁਦਕੁਸ਼ੀ ਨੋਟ - woman committed suicide In Moga

By ETV Bharat Punjabi Team

Published : Jul 19, 2024, 2:10 PM IST

ਮੋਗਾ ਦੇ ਕੋਟ ਈਸੇ ਖਾਂ ਦੇ ਨਜ਼ਦੀਕੀ ਪਿੰਡ ਬ੍ਰਹਮਕੇ ਦੀ ਧੀ ਵਲੋਂ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਉਕਤ ਮਹਿਲਾ ਵਲੋਂ ਅੱਠ ਪੰਨਿਆਂ ਦਾ ਖੁਦਕੁਸ਼ੀ ਨੋਟ ਵੀ ਲਿਖਿਆ ਦੱਸਿਆ ਜਾ ਰਿਹਾ ਹੈ, ਜਿਸ ਦੇ ਆਧਾਰ 'ਤੇ ਪੁਲਿਸ ਕਾਰਵਾਈ ਕਰ ਰਹੀ ਹੈ।

ਮੋਗਾ ਚ ਵਿਆਹੁਤਾ ਵਲੋਂ ਖੁਦਕੁਸ਼ੀ
ਮੋਗਾ ਚ ਵਿਆਹੁਤਾ ਵਲੋਂ ਖੁਦਕੁਸ਼ੀ (ETV BHARAT)

ਮੋਗਾ ਚ ਵਿਆਹੁਤਾ ਵਲੋਂ ਖੁਦਕੁਸ਼ੀ (ETV BHARAT)

ਮੋਗਾ: ਕੋਟ ਈਸੇ ਖਾਂ ਦੇ ਨੇੜਲੇ ਪਿੰਡ ਬ੍ਰਹਮਕੇ 'ਚ ਉਸ ਸਮੇਂ ਮਾਹੌਲ ਬੇਹੱਦ ਗਮਗੀਨ ਹੋ ਗਿਆ, ਜਦੋਂ ਸਵਰਗਵਾਸੀ ਚਾਨਣ ਸਿੰਘ ਬ੍ਰਹਮਕੇ ਦੀ ਬੇਟੀ ਨੇ ਆਪਣੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਬ੍ਰਹਮਕੇ ਦੀ ਵੀਰਪਾਲ ਕੌਰ ਦਾ ਵਿਆਹ ਕਰੀਬ ਪੰਜ ਸਾਲ ਪਹਿਲਾਂ ਜਸਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਖਰੜ ਨਾਲ ਹੋਇਆ ਸੀ। ਜਿਸ ਤੋਂ ਬਾਅਦ ਸਹੁਰਾ ਪਰਿਵਾਰ ਵਲੋਂ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾਣ ਲੱਗਾ, ਜਿਸ ਦੇ ਚੱਲਦੇ ਉਕਤ ਮਹਿਲਾ ਨੇ ਇਹ ਖੌਫ਼ਨਾਕ ਕਦਮ ਚੁੱਕ ਲਿਆ।

ਸਹੁਰਾ ਪਰਿਵਾਰ ਵਲੋਂ ਕੀਤਾ ਜਾਂਦਾ ਸੀ ਤੰਗ ਪਰੇਸ਼ਾਨ :ਇਸ ਸਬੰਧੀ ਮ੍ਰਿਤਕ ਵੀਰਪਾਲ ਕੌਰ ਦੇ ਭਰਾ ਸੁਖਵਿੰਦਰ ਸਿੰਘ ਵੱਲੋਂ ਪੁਲਿਸ ਨੂੰ ਦਿੱਤੇ ਗਏ ਬਿਆਨਾਂ 'ਚ ਦੱਸਿਆ ਕਿ ਵੀਰਪਾਲ ਕੌਰ ਦੇ ਪਤੀ ਤੇ ਉਸ ਦੇ ਸਹੁਰੇ ਪਰਿਵਾਰ ਵੱਲੋਂ ਦਾਜ ਦੀ ਮੰਗ ਕਰਦਿਆਂ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਲਗਾਤਾਰ ਵੀਰਪਾਲ ਕੌਰ ਨੂੰ ਹੱਦੋਂ ਵੱਧ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਤੇ ਕਈ ਵਾਰ ਤਾਂ ਕੁੱਟਵਾਰ ਵੀ ਕੀਤੀ ਜਾਂਦੀ ਸੀ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਵੀਰਪਾਲ ਨੂੰ ਕੁੱਟ ਕੇ ਘਰੋਂ ਕੱਢ ਦਿੱਤਾ ਸੀ ਤੇ ਉਹ ਆਪਣੇ ਪੇਕੇ ਪਿੰਡ ਬ੍ਰਹਮਕੇ ਵਿਖੇ ਰਹਿ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਪਰੇਸ਼ਾਨੀ ਦੇ ਚੱਲਦੇ ਹੀ ਉਸ ਨੇ ਖੁਦਕੁਸ਼ੀ ਕੀਤੀ ਹੈ ਤੇ ਉਸ ਵਲੋਂ ਮਰਨ ਤੋਂ ਪਹਿਲਾਂ ਅੱਠ ਪੰਨਿਆਂ ਦਾ ਖੁਦਕੁਸ਼ੀ ਨੋਟ ਵੀ ਲਿਖਿਆ ਹੈ।

ਮ੍ਰਿਤਕਾ ਦੀ ਬੱਚੀ ਨੂੰ ਵੀ ਮਾਂ ਤੋਂ ਕੀਤਾ ਵੱਖ: ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵੀਰਪਾਲ ਕੌਰ ਦੇ ਸਹੁਰੇ ਪਰਿਵਾਰ ਵੱਲੋਂ ਮੋਹਾਲੀ ਵੁਮਨ ਸੈਲ 'ਚ ਬੁਲਾ ਕੇ ਸਾਨੂੰ ਰਾਜ਼ੀਨਾਮਾ ਕਰਕੇ ਵੀਰਪਾਲ ਨੂੰ ਤਲਾਕ ਦੇਣ ਦੀ ਗੱਲ ਕਹੀ ਸੀ ਪਰ ਵੀਰਪਾਲ ਕੌਰ ਤਲਾਕ ਦੇਣ ਲਈ ਨਹੀਂ ਮੰਨੀ। ਉਨ੍ਹਾਂ ਦੱਸਿਆ ਕਿ ਇਸ ਦੇ ਚੱਲਦੇ ਮ੍ਰਿਤਕਾ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਉਸ ਦੀ ਚਾਰ ਸਾਲ ਦੀ ਬੱਚੀ ਨੂੰ ਵੀ ਉਸ ਕੋਲੋਂ ਖੋਹ ਲਿਆ ਤੇ ਉਲਟਾ ਉਸ ਨੂੰ ਧਮਕੀਆਂ ਦਿੱਤੀਆਂ। ਜਿਸ ਤੋਂ ਬਾਅਦ ਅਸੀਂ ਉਸ ਨੂੰ ਪਿੰਡ ਬ੍ਰਹਮਕੇ ਲੈ ਆਏ।

ਅੱਠ ਪੰਨਿਆਂ ਦਾ ਲਿਖਿਆ ਖੁਦਕੁਸ਼ੀ ਨੋਟ: ਮ੍ਰਿਤਕਾ ਵੀਰਪਾਲ ਕੌਰ ਦੇ ਭਰਾ ਨੇ ਕਿਹਾ ਕਿ ਮੈਂ ਆਪਣੇ ਲੜਕੇ ਨੂੰ ਮੋਗਾ ਤੋਂ ਦਵਾਈ ਲੈਣ ਲਈ ਗਿਆ ਹੋਇਆ ਸੀ ਤਾਂ ਉਸ ਸਮੇਂ ਮੇਰੀ ਭੈਣ ਵੀਰਪਾਲ ਕੌਰ ਘਰ ਵਿੱਚ ਇਕੱਲੀ ਸੀ। ਉਸ ਨੇ ਮਾਨਸਿਕ ਤੇ ਸਰੀਰਕ ਤਸ਼ੱਦਦ ਦੇ ਵਿੱਚ ਇੱਕ ਖੁਦਕੁਸ਼ੀ ਨੋਟ ਲਿਖ ਕੇ ਜਹਿਰੀਲੀ ਚੀਜ਼ ਨਿਗਲ ਲਈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪੁਲਿਸ ਵਲੋਂ ਕਾਰਵਾਈ ਸ਼ੁਰੂ: ਇਸ ਮੌਕੇ ਜਦੋਂ ਥਾਣਾ ਕੋਟ ਇਸੇ ਖਾਂ ਦੇ ਇੰਸਪੈਕਟਰ ਜਤਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਅਸੀਂ ਮ੍ਰਿਤਕਾ ਵੀਰਪਾਲ ਕੌਰ ਦੇ ਭਰਾ ਦੇ ਬਿਆਨਾਂ 'ਤੇ ਪੰਜ ਲੋਕਾਂ 'ਤੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਅਲਗੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ABOUT THE AUTHOR

...view details