ਜਲੰਧਰ: ਜ਼ਿਲ੍ਹੇ ਵਿੱਚ ਪੁਲਿਸ ਨੇ ਨਸ਼ੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਣੇ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰ 'ਚ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜ੍ਹੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।
ਇਸ ਸਾਰੇ ਮਾਮਲੇ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆ ਜਾਣਕਾਰੀ ਸਾਂਝੀ ਕੀਤੀ ਹੈ।
2024 ਦੀ ਸਭ ਤੋਂ ਵੱਡੀ ਹੈਰੋਇਨ ਜ਼ਬਤ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਅਤੇ 48 ਕਿਲੋਗ੍ਰਾਮ ਹੈਰੋਇਨ ਸਮੇਤ 3 ਆਪ੍ਰੇਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸਿੰਡੀਕੇਟ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ ਅਤੇ 2 ਰਾਜਾਂ (J&K & Gujarat) ਵਿੱਚ ਫੈਲੇ ਇੱਕ ਘਰੇਲੂ ਨੈੱਟਵਰਕ ਦੇ ਨਾਲ-ਨਾਲ 5 ਦੇਸ਼ਾਂ (ਇਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ) ਵਿੱਚ ਫੈਲਿਆ ਹੋਇਆ ਸੀ। 21 ਲੱਖ ਰੁਪਏ ਦੇ ਨਜਾਇਜ਼ ਫੰਡ ਜ਼ਬਤ ਕੀਤੇ ਗਏ, ਕੈਸ਼ ਕਾਉਂਟਿੰਗ ਮਸ਼ੀਨ ਅਤੇ ਤਿੰਨ ਉੱਚ-ਅੰਤ ਵਾਹਨਾਂ ਸਮੇਤ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਡਰੱਗ ਨੈਟਵਰਕ ਨੂੰ ਨਸ਼ਟ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।- ਗੌਰਵ ਯਾਦਵ. ਡੀਜੀਪੀ ਪੰਜਾਬ