ਬਰਨਾਲਾ :ਸੂਬੇ ਭਰ ਵਿੱਚ ਸਰਕਾਰ ਦੀ ਸਖਤੀ ਹੋਣ ਦੇ ਬਾਵਜੂਦ ਵੀ ਚਾਈਨਾ ਡੋਰ ਦੀ ਵਿਕਰੀ ਨਹੀਂ ਰੁਕ ਰਹੀ ਹੈ ਅਤੇ ਨਾ ਲੋਕ ਇਸਦਾ ਇਸਤੇਮਾਲ ਕਰਨ ਤੋਂ ਗੁਰੇਜ਼ ਕਰ ਰਹੇ ਹਨ। ਜਿਸ ਕਾਰਨ ਚਾਈਨਾ ਡੋਰ ਨਾਲ ਕਈ ਹਾਦਸੇ ਵਾਪਰ ਰਹੇ ਹਨ। ਤਾਜ਼ਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਮੋਟਰਸਾਈਕਲ ਸਵਾਰ 19 ਸਾਲ ਦੇ ਨੌਜਵਾਨ ਦਾ ਜਾਨਲੇਵਾ ਡੋਰ ਦੀ ਚਪੇਟ 'ਚ ਆ ਗਿਆ। ਇਸ ਡੋਰ ਨਾਲ ਨੌਜਵਾਨ ਦਾ ਗਲਾ ਵੱਢਿਆ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਨੌਜਵਾਨ ਨੂੰ ਤਪਾ ਮੰਡੀ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੋਂ ਅੱਗੇ ਵੱਡੇ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਚਾਈਨਾ ਡੋਰ ਦਾ ਸ਼ਿਕਾਰ ਹੋਇਆ ਇੱਕ ਹੋਰ ਨੌਜਵਾਨ, ਮੋਟਰਸਾਈਕਲ 'ਤੇ ਜਾਂਦੇ ਹੋਏ ਕੱਟਿਆ ਗਿਆ ਗਲਾ - ਚਾਈਨਾ ਡੋਰ ਨਾਲ ਜ਼ਖਮੀ ਨੌਜਵਾਨ
youth Injured With China Dor: ਬਰਨਾਲਾ ਵਿਖੇ ਚਾਈਨਾ ਡੋਰ ਦੀ ਲਪੇਟ 'ਚ ਆਏ ਨੌਜਵਾਨ ਦਾ ਗਲਾ ਕੱਟਿਆ ਗਿਆ। ਇਸ ਹਾਦਸੇ 'ਚ ਗੰਭੀਰ ਜ਼ਖਮੀ ਨੌਜਵਾਨ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜੋ ਕਿ ਜ਼ੇਰੇ ਇਲਾਜ਼ ਹੈ।
Published : Feb 11, 2024, 1:06 PM IST
ਪਰਿਵਾਰ ਦਾ ਰੋ ਰੋ ਬੁਰਾ ਹਾਲ :ਇਸ ਮੌਕੇ ਪਰਿਵਾਰ ਦਾ ਬੁਰਾ ਹਾਲ ਹੋ ਗਿਆ। ਪਰਿਵਾਰ ਨੇ ਪ੍ਰਸ਼ਾਸਨ ਨੁੰ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕੀਤੀ। ਪਰਿਵਾਰ ਨੇ ਕਿਹਾ ਕਿ ਲੋਕ ਥੋੜ੍ਹੇ ਜਿਹੇ ਮੁਨਾਫ਼ੇ ਲਈ ਚਾਈਨਾ ਡੋਰ ਦੀ ਬਹੁਤ ਜ਼ਿਆਦਾ ਵਿਕਰੀ ਕਰਦੇ ਹਨ। ਜਿਸ ਨਾਲ ਕਈ ਲੋਕਾਂ ਦੀਆਂ ਜ਼ਿੰਦਗੀਆਂ ਉਜੜ ਰਹੀਆਂ ਹਨ। ਦੱਸਣਯੋਗ ਹੈ ਕਿ 19 ਸਾਲਾ ਸੁਖਬੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ ਤਾਂ ਅਚਾਨਕ ਹੀ ਉਸ ਦੇ ਗਲੇ 'ਚ ਚਾਈਨਾ ਡੋਰ ਫਸਣ ਕਾਰਨ ਉਸ ਦਾ ਗਲਾ ਬੁਰੀ ਤਰ੍ਹਾਂ ਕੱਟਿਆ ਗਿਆ। ਇਸ ਹਾਦਸੇ 'ਚ ਨੌਜਵਾਨ ਲਹੁਲੁਹਾਣ ਹੋ ਗਿਆ। ਇਸ ਡੋਰ ਕਾਰਨ ਨੌਜਵਾਨ ਦੇ ਜਬਾੜੇ ਦੀਆਂ ਹੱਡੀਆਂ ਵੱਢੀਆਂ ਗਈਆਂ।
- ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਸਰਕਾਰ ਦਾ ਐਕਸ਼ਨ, ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ 3 ਦਿਨਾਂ ਲਈ ਇੰਟਰਨੈਟ ਬੰਦ
- ਪੰਜਾਬ-ਹਰਿਆਣਾ ਸਰਹੱਦ ਸੀਲ, ਛਾਉਣੀ 'ਚ ਤਬਦੀਲ ਹੋਇਆ ਸ਼ੰਭੂ ਬਾਰਡਰ, ਕਿਸਾਨ ਆਗੂਆਂ ਨੇ ਖੜੇ ਕੀਤੇ ਸਵਾਲ
- ਕਿਸਾਨਾਂ ਦਾ ਦਿੱਲੀ ਕੂਚ, ਪੁਲਿਸ ਨੇ ਕੀਤੀ ਤਿੰਨ ਲੇਅਰ ਦੀ ਬੈਰੀਕੇਡਿੰਗ; ਪੰਜਾਬ- ਹਰਿਆਣਾ ਸਰਹੱਦ ਸੀਲ, ਭਾਰੀ ਪੁਲਿਸ ਫੋਰਸ ਤੈਨਾਤ
ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ: ਇਸ ਮੌਕੇ ਜ਼ਖਮੀ ਲਖਵਿੰਦਰ ਸਿੰਘ ਦੀ ਮਾਤਾ ਅਤੇ ਚਾਚਾ ਜਗਜੀਤ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਨੌਜਵਾਨ ਪੁੱਤਰ ਦਾ ਗਲਾ ਚਾਈਨਾ ਡੋਰ ਨਾਲ ਕੱਟਿਆ ਗਿਆ ਹੈ, ਜਿਸ ਕਾਰਨ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਇਹ ਘਟਨਾ ਉਸਦੇ ਪੁੱਤਰ ਵਾਂਗ ਕਿਸੇ ਹੋਰ ਨਾਲ ਨਾ ਵਾਪਰੇ। ਦੂਜੇ ਪਾਸੇ ਪੀੜਤ ਪਰਿਵਾਰ ਨੇ ਸਰਕਾਰੀ ਹਸਪਤਾਲ ਵਿੱਚ ਐਂਬੂਲੈਂਸ ਨਾ ਹੋਣ ’ਤੇ ਰੋਸ ਜ਼ਾਹਰ ਕੀਤਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕੁਝ ਦੁਕਾਨਦਾਰ ਬੇਖੌਫ ਹੋ ਕੇ ਆਪਣੇ ਫਾਇਦੇ ਲਈ ਬਾਜ਼ਾਰਾਂ ਅਤੇ ਬਸਤੀਆਂ ਵਿੱਚ ਲੁਕ-ਛਿਪ ਕੇ ਚਾਈਨਾ ਡੋਰ ਵੇਚ ਰਹੇ ਹਨ। ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।