ਪੰਜਾਬ

punjab

ETV Bharat / state

ਘੋੜੀ ਰੱਖਣ ਦੇ ਸ਼ੌਂਕੀ ਨੇ ਘੋੜੀ ਖਰੀਦਣ ਲਈ ਮਾਰਿਆ ਬੈਂਕ 'ਚ ਡਾਕਾ, ਪੁਲਿਸ ਨੇ ਕੀਤੇ ਵੱਡੇ ਖੁਲਾਸੇ - ROBBED BANK TO BUY HORSE

ਅੰਮ੍ਰਿਤਸਰ 'ਚ ਘੋੜੀ ਰੱਖਣ ਦੇ ਸ਼ੌਂਕੀ ਨੌਜਵਾਨਾਂ ਨੇ ਘੋੜੀ ਖਰੀਦਣ ਲਈ ਬੈਂਕ 'ਚ ਹੀ ਡਾਕਾ ਮਾਰ ਲਿਆ। ਜਾਣੋਂ ਕੀ ਹੈ ਪੂਰਾ ਮਾਮਲਾ...

ਘੋੜੀ ਰੱਖਣ ਦੇ ਸ਼ੌਂਕੀ ਮੁੰਡੇ ਨੇ ਮਾਰਿਆ ਡਾਕਾ
ਘੋੜੀ ਰੱਖਣ ਦੇ ਸ਼ੌਂਕੀ ਮੁੰਡੇ ਨੇ ਮਾਰਿਆ ਡਾਕਾ (Etv Bharat ਅੰਮ੍ਰਿਤਸਰ ਪੱਤਰਕਾਰ)

By ETV Bharat Punjabi Team

Published : Dec 28, 2024, 7:55 PM IST

ਅੰਮ੍ਰਿਤਸਰ: ਇਹ ਅਕਸਰ ਹੀ ਸੁਣਨ ਨੂੰ ਮਿਲਦਾ ਹੈ ਕਿ ਪੰਜਾਬੀਆਂ ਦੇ ਸ਼ੌਂਕ ਕੁਝ ਅਵੱਲੇ ਹੁੰਦੇ ਹਨ ਅਤੇ ਪੰਜਾਬੀ ਆਪਣੇ ਸ਼ੌਕ ਲਈ ਜਾਣੇ ਜਾਂਦੇ ਹਨ। ਉਥੇ ਹੀ ਜ਼ਿਲ੍ਹਾ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਕ ਖ਼ਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਐਚ.ਡੀ.ਐਫ਼.ਸੀ ਬੈਂਕ ਵਿਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਤੱਕ ਦੇ ਦਿੱਤਾ ਅਤੇ 3 ਲੱਖ ਤੋਂ ਵੱਧ ਦੀ ਲੁੱਟ ਕਰ ਲਈ। ਇਸ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ 'ਚ ਪੁਲਿਸ ਨੇ ਕਈ ਖੁਲਾਸੇ ਕੀਤੇ ਹਨ।

ਘੋੜੀ ਰੱਖਣ ਦੇ ਸ਼ੌਂਕੀ ਮੁੰਡੇ ਨੇ ਮਾਰਿਆ ਡਾਕਾ (Etv Bharat ਅੰਮ੍ਰਿਤਸਰ ਪੱਤਰਕਾਰ)

ਦੋ ਨੌਜਵਾਨਾਂ ਨੇ ਲੁੱਟਿਆ ਸੀ ਬੈਂਕ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ 20 ਦਸੰਬਰ 2024 ਨੂੰ ਅੰਮ੍ਰਿਤਸਰ ਮਹਿਤਾ ਰੋਡ ਉੱਪਰ ਐਚ.ਡੀ.ਐਫ਼.ਸੀ ਬੈਂਕ ਵਿਚ ਦੋ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਵਿੱਚ ਉਹਨਾਂ ਨੇ 3 ਲੱਖ 96 ਹਜ਼ਾਰ ਦੀ ਲੁੱਟ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਲਿਆ ਹੈ। ਜਿੰਨ੍ਹਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਅਤੇ ਗੁਰਨੂਰ ਸਿੰਘ ਦੇ ਰੂਪ ਵਿੱਚ ਹੋਈ ਹੈ।

ਘੋੜੀ ਰੱਖਣ ਦੇ ਸ਼ੌਂਕੀਆਂ ਨੇ ਮਾਰਿਆ ਸੀ ਡਾਕਾ

ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੋਵਾਂ ਨੌਜਵਾਨਾਂ ਦੇ ਕੋਲੋਂ ਇਕ ਲੱਖ ਰੁਪਏ ਨਕਦੀ, ਇਕ 32 ਬੋਰ ਦੀ ਪਿਸਤੌਲ ਅਤੇ ਪੰਜ ਰੌਂਦ ਅਤੇ ਇਕ ਕਾਰ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਇੰਨ੍ਹਾਂ ਵੱਲੋਂ ਬੈਂਕ ਵਿੱਚ ਲੁੱਟ ਕਰਨ ਤੋਂ ਬਾਅਦ ਇਕ 1 ਲੱਖ 15 ਹਜ਼ਾਰ ਦੀ ਘੋੜੀ ਵੀ ਖ਼ਰੀਦੀ ਗਈ ਸੀ। ਉਹਨਾਂ ਦੱਸਿਆ ਕਿ ਇਹ ਨੌਜਵਾਨ ਘੋੜੀਆਂ ਰੱਖਣ ਦੇ ਸ਼ੌਕੀਨ ਸਨ, ਜਿਸ ਕਰ ਕੇ ਇਹਨਾਂ ਵੱਲੋਂ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਲੁੱਟ ਦੇ ਪੈਸਿਆਂ ਨਾਲ ਖਰੀਦੀ ਘੋੜੀ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਹਨਾਂ ਨੌਜਵਾਨਾਂ ਨੇ ਹੋਰ ਕਈ ਛੋਟੇ ਮੋਟੇ ਖ਼ਰਚੇ ਕੀਤੇ ਸਨ। ਫ਼ਿਲਹਾਲ ਪੁਲਿਸ ਨੇ ਇਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ 1 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਾਕੀ ਦੀ ਰਕਮ ਵੀ ਪੁਲਿਸ ਇਹਨਾਂ ਤੋਂ ਜਲਦ ਰਿਕਵਰ ਕਰ ਲਵੇਗੀ। ਪੁਲਿਸ ਦਾ ਕਹਿਣਾ ਕਿ ਫ਼ਿਲਹਾਲ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details