ਪੰਜਾਬ

punjab

ETV Bharat / state

ਹੁਸ਼ਿਆਰਪੁਰ ਦੇ ਪਿੰਡ ਰਾਮਦਸਪੁਰ 'ਚ ਭਰਾ ਹੀ ਬਣਿਆ ਭਰਾ ਦਾ ਦੁਸ਼ਮਣ, ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕਤਲ - brother killed elder brother

ਹੁਸ਼ਿਆਰਪੁਰ ਦੇ ਪਿੰਡ ਰਾਮਦਸਪੁਰ ਵਿੱਚ ਨਸ਼ੇ ਦੇ ਆਦੀ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਕਤਲ ਮਗਰੋਂ ਮੁਲਜ਼ਮ ਭਰਾ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

Younger brother killed elder brother in Ramdaspur village of Hoshiarpur
ਹੁਸ਼ਿਆਰਪੁਰ ਦੇ ਪਿੰਡ ਰਾਮਦਸਪੁਰ 'ਚ ਭਰਾ ਹੀ ਬਣਿਆ ਭਰਾ ਦਾ ਦੁਸ਼ਮਣ

By ETV Bharat Punjabi Team

Published : Mar 13, 2024, 3:49 PM IST

ਐੱਚਐੱਸ ਰੰਧਾਵਾਸ, ਡੀਐੱਸਪੀ

ਹੁਸ਼ਿਆਰਪੁਰ:ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਬੇਰਹਿਮੀ ਦੀਆਂ ਹੱਦਾਂ ਪਾਰ ਕਰਦਿਆ ਕਤਲ ਕਰ ਦਿੱਤਾ ਗਿਆ। ਪੁਲਿਸ ਮੁਤਾਬਿਕ ਮੁਲਜ਼ਮ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਸਬੰਧੀ ਮਿਲੀ ਹੋਰ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਦਾ ਬੀਤੀ ਦੇਰ ਰਾਤ ਉਸ ਦੇ ਛੋਟੇ ਭਰਾ ਮਨਪ੍ਰੀਤ ਸਿੰਘ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।

ਇਸ ਉਪਰੰਤ ਮੁਲਜ਼ਮ ਵੱਲੋਂ ਰਾਤ ਨੂੰ ਕਤਲ ਕੀਤੇ ਜਾਣ ਤੋਂ ਬਾਅਦ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ਉੱਤੇ ਕਿਹਾ ਗਿਆ ਕਿ ਸਾਡੇ ਘਰ ਬੰਦੇ ਲੁੱਟ ਲਈ ਵੜ ਗਏ ਹਨ। ਸਰਪੰਚ ਵੱਲੋਂ ਤਰੁੰਤ ਗੜ੍ਹਦੀਵਾਲਾ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਦੋਂ ਪੁਲਿਸ ਸਰਪੰਚ ਨਾਲ ਮੌਕੇ ਉੱਤੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸੀ ਅਤੇ ਬਾਹਰਲੇ ਪਾਸੇ ਵਾਲਾ ਘਰ ਦਾ ਗੇਟ ਲੱਗਾ ਹੋਇਆ ਸੀ।

ਪੁਲਿਸ ਵੱਲੋਂ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਗਿਆ ਤਾਂ ਮਨਜੋਤ ਸਿੰਘ ਦੇ ਗਲੇ ਉੱਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਗਰਦਨ ਕੱਟੀ ਗਈ ਸੀ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਜਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਮਾਪਿਆਂ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਇਹ ਦੋਵੇਂ ਭਰਾ ਦਾਦੀ ਨਰੰਜਣ ਕੌਰ ਨਾਲ ਰਹਿ ਰਹੇ ਸਨ। ਉੱਕਤ ਕਤਲ ਦੀ ਘਟਨਾ ਦਾ ਪਤਾ ਚੱਲਦਿਆਂ ਹੀ ਡੀਐਸਪੀ ਟਾਂਡਾ ਹਰਜੀਤ ਸਿੰਘ ਰੰਧਾਵਾ,ਐਸ.ਐਚ.ਓ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੌਕੇ ਉੱਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ।

ਪੁਲਿਸ ਮੁਤਾਬਿਕ ਮੁਲਜ਼ਮ ਭਰਾ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਫਰਾਰ ਹੋ ਗਿਆ ਹੈ ਅਤੇ ਉਸ ਦੀ ਪੁਲਿਸ ਪਾਰਟੀਆਂ ਵੱਲੋਂ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਭਰਾ ਨਸ਼ੇ ਦਾ ਆਦੀ ਸੀ ਅਤੇ ਵੱਡੇ ਭਰਾ ਤੋਂ ਨਸ਼ੇ ਦੀ ਪੂਰਤੀ ਲਈ ਪੈਸੇ ਮੰਗਦਾ ਰਹਿੰਦਾ ਸੀ। ਇਸ ਵਿਚਾਲੇ ਬਾਹਰਲੇ ਮੁਲਕ ਜਾਕੇ ਕਮਾਈ ਕਰਨ ਦੇ ਸੁਪਨੇ ਸਜਾ ਰਹੇ ਵੱਡੇ ਭਰਾ ਨੇ ਜਦੋਂ ਪੈਸੇ ਦੇੇਣ ਤੋਂ ਇਨਕਾਰ ਕਰ ਦਿੱਤਾ ਤਾਂ ਛੋਟੇ ਨੇ ਤੈਸ਼ ਵਿੱਚ ਆਕੇ ਰਾਤ ਨੂੰ ਸੁੱਤੇ ਪਏ ਵੱਡੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਿਆ।

ABOUT THE AUTHOR

...view details