ਫ਼ਰੀਦਕੋਟ: 2024 ਦੀਆਂ ਲੋਕ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ। ਉਸ ਤੋਂ ਪਹਿਲਾਂ ਹਰ ਇੱਕ ਪਾਰਟੀ ਵੱਲੋਂ ਨੌਜਵਾਨਾਂ ਨੂੰ ਆਪਣੇ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਗੱਲ ਕੀਤੀ ਜਾਵੇ ਕਾਂਗਰਸ ਪਾਰਟੀ ਦੀ ਤਾਂ ਕਾਂਗਰਸ ਪਾਰਟੀ ਵੱਲੋਂ ਜੈ ਜਵਾਨ ਜੈ ਕਿਸਾਨ ਜੈ ਨੌਜਵਾਨ ਦੇ ਬੈਨਰ ਹੇਠ ਨੌਜਵਾਨਾਂ ਨੂੰ ਨਾਲ ਜੋੜਨ ਦੀ ਮੁੰਹਿਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਮੰਗਲਵਾਰ ਨੂੰ ਫ਼ਰੀਦਕੋਟ ਵਿੱਚ ਜ਼ਿਲ੍ਹੇ ਵਿੱਚ ਇੱਕ ਕਨਵੈਂਸ਼ਨ ਕੀਤਾ ਗਿਆ ਜਿਸ ਵਿੱਚ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮੋਹਿੰਦਰਾ ਵਿਸ਼ੇਸ਼ ਤੌਰ ਉੱਤੇ ਪਹੁੰਚੇ ਅਤੇ ਵੱਡੀ ਗਿਣਤੀ ਦੇ ਵਿੱਚ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈ।
ਕਾਂਗਰਸ ਨੌਜਵਾਨਾਂ ਨੂੰ ਮੁੰਹਿਮ ਨਾਲ ਜੋੜ ਰਹੀ: ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਵੱਲੋਂ ਜੈ ਜਵਾਨ ਜੈ ਕਿਸਾਨ ਦੇ ਨਾਲ ਇੱਕ ਨਵਾਂ ਨਾਅਰਾ ਜੋੜਿਆ ਗਿਆ ਹੈ। ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ, ਕਿਉਂਕਿ ਪੰਜਾਬ ਵਿੱਚ ਨਸ਼ੇ ਦੇ ਦਲ ਚੋਂ ਕੱਢਣ ਲਈ ਕਾਂਗਰਸ ਵੱਲੋਂ ਇਹ ਖਾਸ ਉਪਰਾਲਾ ਕੀਤਾ ਗਿਆ, ਕਿਉਂਕਿ ਸਰਕਾਰਾਂ ਵੱਲੋਂ ਦਾਅਵੇ ਕੀਤੇ ਜਾਂਦੇ ਸਨ ਕਿ ਨੌਜਵਾਨਾ ਨੂੰ ਨੌਕਰੀ ਦਿੱਤੀ ਜਾਵੇਗੀ। ਪਰ, ਹਲੇ ਤੱਕ ਯੂਥ ਨੂੰ ਨੌਕਰੀ ਨਹੀਂ ਦਿੱਤੀ ਗਈ। ਮੋਹਿਤ ਨੇ ਕਿਹਾ ਕਿ ਯੂਥ ਕਾਂਗਰਸ ਆਉਣ ਵਾਲੀਆਂ ਚੋਣਾਂ ਦੇ ਵਿੱਚ ਅਹਿਮ ਭੂਮਿਕਾ ਨਿਭਾਵੇਗੀ।