ਪੰਜਾਬ

punjab

ETV Bharat / state

ਫੈਕਟਰੀ ਦਾ ਜਨਰੇਟਰ ਸਟਾਰਟ ਕਰਨ ਗਏ ਨੌਜਵਾਨ ਦੀ ਮੌਤ, ਪਰਿਵਾਰ ਨੇ ਕੀਤੀ ਕਰਵਾਈ ਦੀ ਮੰਗ - Youth dies due to electrocution

ਲੁਧਿਆਣਾ ਵਿਖੇ ਇੱਕ ਫੈਕਟਰੀ ਮਜ਼ਦੂਰ ਦੀ ਕਰੰਟ ਲੱਗਣ ਨਾਲ ਅਚਾਨਕ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਫੈਕਟਰੀ ਮਾਲਿਕ ਉੱਤੇ ਅਣਗਹਿਲੀ ਵਰਤਣ ਦਾ ਇਲਜ਼ਾਮ ਲਾਇਆ ਹੈ। ਪਰਿਵਾਰ ਵੱਲੋਂ ਫੈਕਟਰੀ ਮਾਲਿਕ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਮੰਗ ਵੀ ਕੀਤੀ ਜਾ ਰਹੀ ਹੈ।

YOUTH DIES DUE TO ELECTROCUTION
ਫੈਕਟਰੀ ਦਾ ਜਨਰੇਟਰ ਸਟਾਰਟ ਕਰਨ ਗਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ (ਈਟੀਵੀ ਭਾਰਤ ( ਲੁਧਿਆਣਾ ਰਿਪੋਟਰ))

By ETV Bharat Punjabi Team

Published : Jul 3, 2024, 10:26 PM IST

ਪਰਿਵਾਰ ਨੇ ਕਰਵਾਈ ਦੀ ਕੀਤੀ ਮੰਗ (ਈਟੀਵੀ ਭਾਰਤ ( ਰਿਪੋਟਰ- ਪੱਤਰਕਾਰ, ਲੁਧਿਆਣਾ ))

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਇੱਕ ਫੈਕਟਰੀ ਦੀ ਬਿਜਲੀ ਗੁੱਲ ਹੋਣ ਦੇ ਚੱਲਦਿਆਂ ਜਨਰੇਟਰ ਸਟਾਰਟ ਕਰਨ ਗਏ ਇੱਕ 22 ਸਾਲਾਂ ਦੇ ਨੌਜਵਾਨ ਦੀ ਕਰੰਟ ਲੱਗਣ ਦੇ ਨਾਲ ਮੌਤ ਹੋ ਗਈ। ਕਰੰਟ ਲੱਗਣ ਤੋਂ ਬਾਅਦ ਮ੍ਰਿਤਕ ਨੌਜਵਾਨ ਨੂੰ ਐਸਪੀਐਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉੱਧਰ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਡੈਡ ਬਾਡੀ ਨੂੰ ਸਿਵਲ ਹਸਪਤਾਲ ਮੋਰਚਰੀ ਭੇਜ ਦਿੱਤਾ ਹੈ ਅਤੇ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ।

ਕਾਰਵਾਈ ਦੀ ਮੰਗ:ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਦੱਸਣ ਮੁਤਾਬਿਕ ਨੌਜਵਾਨ ਪਿਛਲੇ ਪੰਜ ਸਾਲਾਂ ਤੋਂ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ। ਅੱਜ ਜਦੋਂ ਸਵੇਰੇ ਜਨਰੇਟਰ ਚਲਾਉਣ ਲਈ ਗਿਆ ਤਾਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਇਸ ਦੌਰਾਨ ਪਰਿਵਾਰ ਨੇ ਜਿੱਥੇ ਕਾਰਵਾਈ ਦੇ ਨਾਲ ਮੁਆਵਜੇ ਦੀ ਮੰਗ ਕੀਤੀ ਹੈ ਤਾਂ ਉੱਥੇ ਹੀ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਛੋਟੇ-ਛੋਟੇ ਬੱਚੇ ਹਨ, ਇਸ ਲਈ ਫੈਕਟਰੀ ਮਾਲਕ ਨੂੰ ਉਹਨਾਂ ਕੁੱਝ ਲਾਜ਼ਮੀ ਸੋਚਣਾ ਚਾਹੀਦਾ ਹੈ।

ਸ਼ਾਰਟ ਸਰਕਿਟ ਹੋਣ ਕਰਕੇ ਨੌਜਵਾਨ ਦੀ ਮੌਤ:ਮੌਕੇ ਉੱਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋਈ ਹੈ। ਇਸ ਮਾਮਲੇ ਸੰਬੰਧੀ ਉਹ ਜਾਂਚ ਪੜਤਾਲ ਕਰ ਰਹੇ ਹਨ ਅਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੇ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਨੌਜਵਾਨ ਦੀ ਮੌਤ ਹੋਈ ਹੈ, ਜਿਸ ਸਬੰਧੀ ਉਹਨਾਂ ਕਿਹਾ ਕਿ ਅਸੀਂ ਮੌਕੇ ਉੱਤੇ ਪਹੁੰਚੇ ਹਨ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਦੇ ਵਿੱਚ ਲਿਆ ਹੈ। ਉਹਨਾਂ ਕਿਹਾ ਕਿ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਸ਼ੋਰਟ ਸਰਕਿਟ ਹੋਣ ਕਰਕੇ ਨੌਜਵਾਨ ਦੀ ਮੌਤ ਹੋਈ ਹੋਵੇ।

ABOUT THE AUTHOR

...view details