ਹੈਦਰਾਬਾਦ: ਐਮਾਜ਼ਾਨ 'ਤੇ iQOO Quest Days ਸੇਲ ਚੱਲ ਰਹੀ ਹੈ। ਇਸ ਸੇਲ 'ਚ ਤੁਸੀਂ iQOO Neo 7 Pro ਸਮਾਰਟਫੋਨ ਨੂੰ ਸ਼ਾਨਦਾਰ ਡਿਸਕਾਊਂਟ ਦੇ ਨਾਲ ਖਰੀਦ ਸਕਦੇ ਹੋ। iQOO Neo 7 Pro ਫੋਨ ਦੇ 8GB ਰੈਮ ਅਤੇ 128GB ਇੰਟਰਨਲ ਸਟੋਰੇਜ ਵਾਲੇ ਮਾਡਲ ਦੀ ਅਸਲੀ ਕੀਮਤ 39,999 ਰੁਪਏ ਹੈ। ਸੇਲ ਦੌਰਾਨ ਤੁਸੀਂ ਇਸ ਸਮਾਰਟਫੋਨ ਨੂੰ 30,999 ਰੁਪਏ 'ਚ ਖਰੀਦ ਸਕਦੇ ਹੋ। ਇਸ ਸਮਾਰਟਫੋਨ 'ਤੇ ਹੋਰ ਵੀ ਕਈ ਸ਼ਾਨਦਾਰ ਡਿਸਕਾਊਂਟ ਦਿੱਤੇ ਜਾ ਰਹੇ ਹਨ।
iQOO Quest Days ਸੇਲ 'ਚ ਇਸ ਸਮਾਰਟਫੋਨ 'ਤੇ ਮਿਲ ਰਿਹਾ ਹੈ ਸ਼ਾਨਦਾਰ ਡਿਸਕਾਊਂਟ - iQOO Neo 7 Pro ਤੇ ਡਿਸਕਾਊਂਟ
iQOO Quest Days Sale: iQOO Quest Days ਸੇਲ ਚੱਲ ਰਹੀ ਹੈ। ਇਸ ਸੇਲ 'ਚ ਕੰਪਨੀ iQOO Neo 7 Pro ਸਮਾਰਟਫੋਨ 'ਤੇ ਸ਼ਾਨਦਾਰ ਡਿਸਕਾਊਂਟ ਦੇ ਰਹੀ ਹੈ।
Published : Jan 27, 2024, 3:54 PM IST
iQOO Neo 7 Pro ਸਮਾਰਟਫੋਨ 'ਤੇ ਮਿਲ ਰਿਹਾ ਡਿਸਕਾਊਂਟ: iQOO Neo 7 Pro ਸਮਾਰਟਫੋਨ 'ਤੇ ਸ਼ਾਨਦਾਰ ਡਿਸਕਾਊਂਟ ਮਿਲ ਰਿਹਾ ਹੈ। ਇਸ ਫੋਨ 'ਤੇ ਕੰਪਨੀ 2 ਹਜ਼ਾਰ ਰੁਪਏ ਦਾ ਕੂਪਨ ਡਿਸਕਾਊਂਟ ਅਤੇ 1 ਹਜ਼ਾਰ ਰੁਪਏ ਦਾ ਬੈਂਕ ਡਿਸਕਾਊਂਟ ਦੇ ਰਹੀ ਹੈ। ਇਨ੍ਹਾਂ ਆਫਰਸ ਦੇ ਨਾਲ ਤੁਸੀਂ ਇਸ ਫੋਨ ਨੂੰ 27,999 ਰੁਪਏ 'ਚ ਖਰੀਦ ਸਕਦੇ ਹੋ। ਇਸਦੇ ਨਾਲ ਹੀ ਕੰਪਨੀ iQOO Neo 7 Pro ਸਮਾਰਟਫੋਨ 'ਤੇ ਐਕਸਚੇਜ਼ ਬੋਨਸ ਵੀ ਦੇ ਰਹੀ ਹੈ। ਐਕਸਚੇਜ਼ ਬੋਨਸ ਤੁਹਾਡੇ ਪੁਰਾਣੇ ਸਮਾਰਟਫੋਨ ਦੀ ਹਾਲਤ 'ਤੇ ਨਿਰਭਰ ਕਰੇਗਾ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ iQOO Quest Days ਸੇਲ 31 ਜਨਵਰੀ ਤੱਕ ਚਲੇਗੀ।
iQOO Neo 7 Pro ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ iQOO Neo 7 Pro ਸਮਾਰਟਫੋਨ 'ਚ 6.78 ਇੰਚ ਦੀ ਫੁੱਲ HD+ਡਿਸਪਲੇ ਦਿੱਤੀ ਗਈ ਹੈ, ਜੋ ਕਿ 2400x1080 ਪਿਕਸਲ Resolution ਨੂੰ ਸਪੋਰਟ ਕਰੇਗੀ। ਇਸ ਸਮਾਰਟਫੋਨ ਨੂੰ 12GB ਰੈਮ ਅਤੇ 256GB ਸਟੋਰੇਜ ਆਪਸ਼ਨ ਦੇ ਨਾਲ ਪੇਸ਼ ਕੀਤਾ ਗਿਆ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8+ਜੇਨ 1 ਚਿਪਸੈੱਟ ਦਿੱਤੀ ਗਈ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ LED ਫਲੈਸ਼ ਦੇ ਨਾਲ ਤਿੰਨ ਕੈਮਰੇ ਦਿੱਤੇ ਗਏ ਹਨ, ਜਿਸ 'ਚ 50MP ਦੇ ਮੇਨ ਲੈਂਸ ਦੇ ਨਾਲ 8MP ਦਾ ਵਾਈਡ ਐਂਗਲ ਲੈਂਸ ਅਤੇ ਇੱਕ 2MP ਦਾ ਮੈਕਰੋ ਕੈਮਰਾ ਸ਼ਾਮਲ ਹੈ। ਸੈਲਫ਼ੀ ਲਈ ਇਸ ਸਮਾਰਟਫੋਨ 'ਚ 16MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 120 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।