ਹੈਦਰਾਬਾਦ: Nothing ਨੇ ਮਾਰਚ ਮਹੀਨੇ ਆਪਣੇ ਭਾਰਤੀ ਗ੍ਰਾਹਕਾਂ ਲਈ Nothing Phone (2a) ਨੂੰ ਲਾਂਚ ਕੀਤਾ ਸੀ। ਹੁਣ ਕੰਪਨੀ ਇਸ ਫੋਨ ਦਾ ਇੱਕ ਨਵਾਂ ਐਡਿਸ਼ਨ ਲਿਆਉਣ ਦੀ ਤਿਆਰੀ 'ਚ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਫੋਨ ਨੂੰ ਬਲੈਕ ਅਤੇ ਵਾਈਟ ਕਲਰ ਆਪਸ਼ਨਾਂ 'ਚ ਪਹਿਲਾ ਪੇਸ਼ ਕੀਤਾ ਗਿਆ ਸੀ ਅਤੇ ਹੁਣ ਕੰਪਨੀ Nothing Phone (2a) ਨੂੰ ਇੱਕ ਹੋਰ ਨਵੇਂ ਕਲਰ ਆਪਸ਼ਨ ਦੇ ਨਾਲ ਪੇਸ਼ ਕਰਨ ਜਾ ਰਹੀ ਹੈ। ਇਹ ਨਵਾਂ ਕਲਰ ਕੱਲ੍ਹ ਭਾਰਤ 'ਚ ਲਾਂਚ ਕਰ ਦਿੱਤਾ ਜਾਵੇਗਾ। ਕੰਪਨੀ ਨੇ ਫਲਿੱਪਕਾਰਟ 'ਤੇ ਇਸ ਫੋਨ ਦਾ ਟੀਜ਼ਰ ਸ਼ੇਅਰ ਕਰਕੇ ਜਾਣਕਾਰੀ ਦੇ ਦਿੱਤੀ ਹੈ।
Nothing Phone (2a) ਇਸ ਕਲਰ ਆਪਸ਼ਨ 'ਚ ਕੀਤਾ ਜਾ ਰਿਹਾ ਪੇਸ਼:Nothing Phone (2a) ਦੇ ਨਵੇਂ ਰੰਗ ਬਾਰੇ ਅਜੇ ਕੰਪਨੀ ਵੱਲੋ ਕੋਈ ਅਧਿਕਾਰਿਤ ਤੌਰ 'ਤੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ, X 'ਤੇ ਇੱਕ ਟਿਪਸਟਰ ਨੇ ਦਾਅਵਾ ਕੀਤਾ ਹੈ ਕਿ ਇਸ ਫੋਨ ਨੂੰ ਕੱਲ੍ਹ ਭਾਰਤ 'ਚ ਬਲੂ ਕਲਰ ਦੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਇਸ ਫੋਨ ਨੂੰ ਅਜੇ ਸਿਰਫ਼ ਬਲੈਕ ਅਤੇ ਵਾਈਟ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਸੀ ਅਤੇ ਹੁਣ ਕੰਪਨੀ ਇਸ ਫੋਨ ਨੂੰ ਬਲੂ ਕਲਰ 'ਚ ਲਿਆਉਣ ਦੀ ਤਿਆਰੀ 'ਚ ਹੈ। ਇਹ ਫੋਨ ਕੱਲ੍ਹ ਦੁਪਹਿਰ 12 ਵਜੇ ਭਾਰਤ 'ਚ ਨਵੇਂ ਕਲਰ ਦੇ ਨਾਲ ਲਾਂਚ ਹੋ ਜਾਵੇਗਾ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੇ ਬਲੂ ਕਲਰ ਦੀਆਂ ਕਾਫ਼ੀ ਤਸਵੀਰਾਂ ਵਾਈਰਲ ਹੋ ਰਹੀਆਂ ਹਨ, ਜਿਸ 'ਚ Nothing Phone (2a) ਦੇ ਨਵੇਂ ਕਲਰ ਦਾ ਲੁੱਕ ਦੇਖਿਆ ਜਾ ਸਕਦਾ ਹੈ। ਹਾਲਾਂਕਿ, ਇਸ ਫੋਨ ਦੇ ਬਲੂ ਕਲਰ ਬਾਰੇ ਅਜੇ ਕੰਪਨੀ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ।