ਹੈਦਰਾਬਾਦ: CMF ਆਪਣੇ ਭਾਰਤੀ ਗ੍ਰਾਹਕਾਂ ਲਈ CMF Phone 1 ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਹ ਫੋਨ 8 ਜੁਲਾਈ ਨੂੰ ਲਾਂਚ ਕੀਤਾ ਜਾ ਰਿਹਾ ਹੈ। ਹੁਣ ਲਾਂਚ ਤੋਂ ਪਹਿਲਾ ਹੀ ਇਸ ਫੋਨ ਦੇ ਫੀਚਰਸ ਸਾਹਮਣੇ ਆ ਚੁੱਕੇ ਹਨ। ਇਸ ਫੋਨ ਨੂੰ ਕਈ ਸ਼ਾਨਦਾਰ ਫੀਚਰਸ ਦੇ ਨਾਲ ਲਿਆਂਦਾ ਜਾ ਰਿਹਾ ਹੈ।
CMF Phone 1 ਸਮਾਰਟਫੋਨ ਲਾਂਚ ਹੋਣ 'ਚ ਕੁਝ ਹੀ ਦਿਨ ਬਾਕੀ, ਲਾਂਚਿੰਗ ਤੋਂ ਪਹਿਲਾ ਫੀਚਰਸ ਆਏ ਸਾਹਮਣੇ - CMF Phone 1 Launch Date - CMF PHONE 1 LAUNCH DATE
CMF Phone 1 Launch Date: CMF ਆਪਣੇ ਗ੍ਰਾਹਕਾਂ ਲਈ CMF Phone 1 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਇਹ ਫੋਨ ਭਾਰਤ 'ਚ ਲਿਆਂਦਾ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੇ ਫੀਚਰਸ ਵੀ ਸਾਹਮਣੇ ਆ ਚੁੱਕੇ ਹਨ।
Published : Jul 4, 2024, 9:27 AM IST
CMF Phone 1 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ 'ਚ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਨ ਵਾਲੀ Super AMOLED ਡਿਸਪਲੇ ਮਿਲ ਸਕਦੀ ਹੈ। ਡਿਸਪਲੇ ਦਾ ਪੀਕ ਬ੍ਰਾਈਟਨੈੱਸ 2,000nits ਦਾ ਹੋ ਸਕਦਾ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 73005G SoC ਚਿਪਸੈੱਟ ਦਿੱਤੀ ਜਾ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਦੋਹਰਾ ਰਿਅਰ ਕੈਮਰਾ ਸੈਟਅੱਪ ਮਿਲ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 33ਵਾਟ ਦੀ ਵਾਈਰਡ ਚਾਰਜਿੰਗ ਨੂੰ ਸਪੋਰਟ ਕਰੇਗੀ। ਫਿਲਹਾਲ, ਇਸ ਫੋਨ ਦੇ ਜ਼ਿਆਦਾ ਫੀਚਰਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
- Motorola G85 5G ਸਮਾਰਟਫੋਨ ਦੀ ਭਾਰਤੀ ਲਾਂਚ ਡੇਟ ਦਾ ਹੋਇਆ ਖੁਲਾਸਾ, ਮਿਲਣਗੇ ਸ਼ਾਨਦਾਰ ਫੀਚਰਸ - Motorola G85 5G Launch Date
- Samsung Galaxy M35 5G ਸਮਾਰਟਫੋਨ ਭਾਰਤ 'ਚ ਲਾਂਚ ਲਈ ਤਿਆਰ, ਐਮਾਜ਼ਾਨ ਦੀ ਇਸ ਸੇਲ ਦੌਰਾਨ ਹੋਵੇਗਾ ਪੇਸ਼ - Samsung Galaxy M35 5G Launch Date
- iQOO Z9 Lite 5G ਸਮਾਰਟਫੋਨ ਦੀ ਭਾਰਤੀ ਲਾਂਚ ਡੇਟ ਆਈ ਸਾਹਮਣੇ, ਕੰਪਨੀ ਨੇ ਦਿਖਾਈ ਫੋਨ ਦੀ ਪਹਿਲੀ ਝਲਕ - iQOO Z9 Lite 5G Launch Date
CMF Phone 1 ਸਮਾਰਟਫੋਨ ਦੀ ਕੀਮਤ:ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਕਿਹਾ ਜਾ ਰਿਹਾ ਹੈ ਕਿ ਇਸ ਫੋਨ ਨੂੰ 16,000 ਰੁਪਏ ਦੀ ਸ਼ੁਰੂਆਤੀ ਕੀਮਤ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ। ਹਾਲਾਂਕਿ, ਅਜੇ ਕੰਪਨੀ ਵੱਲੋ ਕੀਮਤ ਦਾ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਇਸ ਫੋਨ ਨੂੰ ਬਲੈਕ ਅਤੇ ਸੰਤਰੀ ਕਲਰ ਆਪਸ਼ਨਾਂ 'ਚ ਖਰੀਦਿਆਂ ਜਾ ਸਕੇਗਾ।